Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 9:01 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘੋੜਿਆਂ ਦੀ ਪੰਜਾਬ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘੋੜਿਆਂ ਦੀ ਪੰਜਾਬ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ

ਪਟਿਆਲਾ, 9 ਮਾਰਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਨਸਲ ਦੇ ਘੋੜਿਆਂ ਦੀ ਸਾਡੀ ਵਿਰਾਸਤੀ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ ਦਿੱਤਾ ਹੈ।  ਪੰਜਾਬ ਦੇ ਰਾਜਪਾਲ ਪਟਿਆਲਾ ਵਿਖੇ ਘੋੜਿਆਂ ਦੀ ਪੰਜਾਬ ਨਸਲ ਦੇ ਤਿੰਨ ਰੋਜ਼ਾ ਹੈਰੀਟੇਜ ਸ਼ੋਅ ਦੇ ਜੇਤੂਆਂ ਨੂੰ ਇਨਾਮ ਵੰਡਣ ਪੁੱਜੇ ਹੋਏ ਸਨ।

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ੋਅ ਦੇ ਮੁੱਖ ਆਯੋਜਕ ਪ੍ਰੋ. ਸੁਮੇਰ ਸਿੰਘ ਸੀੜਾ ਨੂੰ ਇਸ ਸਫ਼ਲ ਸ਼ੋਅ ਨੂੰ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸ਼ੋਅ ਕਰਵਾਉਣੇ ਜਿੱਥੇ ਆਪਣੀ ਵਿਰਾਸਤ ਨੂੰ ਸੰਭਾਲਣ ਵੱਲ ਅਹਿਮ ਕਦਮ ਹੈ, ਉਥੇ ਹੀ ਸਾਡੀ ਨਵੀਂ ਪੀੜ੍ਹੀ ਨੂੰ ਵੀ ਘੋੜਿਆਂ ਦੀ ਆਪਣੀ ਰਵਾਇਤੀ ਤੇ ਵਿਰਾਸਤੀ ਪੰਜਾਬ ਨਸਲ ਤੋਂ ਜਾਣੂ ਕਰਵਾਉਣ ਦਾ ਅਹਿਮ ਉਪਰਾਲਾ ਹੈ।

ਸ੍ਰੀ ਕਟਾਰੀਆ ਨੇ ਮਹਾਂਭਾਰਤ, ਅਸਵਮੇਧ ਯੱਗ, ਮਹਾਰਾਣਾ ਪ੍ਰਤਾਪ, ਸ਼ਿਵਾ ਜੀ ਸਮੇਤ ਹੋਰ ਪੁਰਾਣਕ ਹਵਾਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਘੋੜਾ ਆਦਿ ਕਾਲ ਤੋਂ ਹੀ ਮਨੁੱਖ ਨਾਲ ਜੰਗਾਂ-ਯੁੱਧਾਂ ਤੇ ਆਮ ਸਮਿਆਂ ਦਾ ਵਫ਼ਾਦਾਰ ਸਾਥੀ ਰਿਹਾ ਹੈ, ਜਿਸ ਲਈ ਆਪਣੇ ਅਤੀਤ ਨੂੰ ਜਾਣਨਾ, ਵਰਤਮਾਨ ਤੇ ਭਵਿੱਖ ਨੂੰ ਸੰਭਾਲਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਘੋੜਿਆਂ ਦੇ ਕਿਸੇ ਅਜਿਹੇ ਸ਼ੋਅ ਵਿੱਚ ਪੁੱਜੇ ਹਨ ਤੇ ਇੱਥੇ ਆ ਕੇ ਪਤਾ ਲੱਗਦਾ ਹੈ ਕਿ ਸਾਡੇ ਭਾਰਤ ਦਾ ਅਤੀਤ ਬਹੁਤ ਗੌਰਵਸ਼ਾਲੀ ਰਿਹਾ ਹੈ, ਕਿਉਂਕਿ ਕਿਸੇ ਕੋਲ ਘੋੜੇ ਹੋਣਾ ਸ਼ਕਤੀ ਤੇ ਰੁਤਬੇ ਦਾ ਵੀ ਪ੍ਰਤੀਕ ਰਿਹਾ ਹੈ ਜਦਕਿ ਫ਼ੌਜ ਤੇ ਪੁਲਿਸ ਦੇ ਘੋੜੇ ਅਮਨ-ਕਾਨੂੰਨ ਦੀ ਰਾਖੀ ਲਈ ਕੰਮ ਆਉਂਦੇ ਹਨ।

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਅੱਜ ਘੋੜਿਆਂ ਦੀਆਂ ਕਈ ਨਸਲਾਂ ਅਲੋਪ ਹੋ ਰਹੀਆਂ ਹਨ, ਜਿਸ ਲਈ ਪੰਜਾਬ ਸਮੇਤ ਕਾਠੀਆਵਾੜ ਸਾਡੀਆਂ ਰਵਾਇਤੀ ਨਸਲਾਂ ਨੂੰ ਸੰਭਾਲਣ ਦੀ ਬਹੁਤ ਲੋੜ ਹੈ।  ਉਨ੍ਹਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਘੋੜੇ ਆਪਣੇ ਪਾਲਕ, ਮਾਲਕ ਤੇ ਚਾਲਕ ਦੀ ਹਿਫ਼ਾਜਤ ਤੇ ਮਦਦ ਆਪਣੀ ਜਾਨ ਗਵਾ ਕੇ ਵੀ ਕਰਦੇ ਹਨ। ਜਦਕਿ ਇਨ੍ਹਾਂ ਦੇ ਮਾਲਕ ਦੇ ਪਾਲਕ ਵੀ ਘੋੜਿਆਂ ਦੀ ਸੰਭਾਲ ਆਪਣੇ ਬੱਚਿਆਂ ਦੀ ਤਰ੍ਹਾਂ ਕਰਦੇ ਹਨ ਹਾਲਾਂਕਿ ਅੱਜ ਦੇ ਸਮੇਂ ’ਚ ਇਹ ਸ਼ੌਂਕ ਬਹੁਤ ਹੀ ਮਹਿੰਗਾ ਹੋ ਗਿਆ ਹੈ ਪਰੰਤੂ ਘੋੜਿਆਂ ਦੀ ਕੀਮਤਾਂ ਵੀ ਕਰੋੜਾਂ ਵਿੱਚ ਹਨ।

ਘੋੜਾ ਪਾਲਕਾਂ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਘੋੜੇ ਪਾਲਣਾ ਇੱਕ ਵੱਡੀ ਘਾਲਣਾ ਤਾਂ ਹੈ ਹੀ ਸਗੋਂ ਇੱਕ ਚੰਗਾ ਵਪਾਰ ਵੀ ਹੈ। ਪੰਜਾਬ ਦੇ ਰਾਜਪਾਲ ਇਸ ਸ਼ੋਅ ਨੂੰ ਦੇਖ ਕੇ ਕਾਫੀ ਖੁਸ਼ ਹੋਏ।  ਸ਼ੋਅ ਦੇ ਮੁੱਖ ਆਯੋਜਕ ਪ੍ਰੋ. ਸੁਮੇਰ ਸਿੰਘ ਸੀੜਾ ਨੇ ਦੱਸਿਆ ਕਿ ਇਸ ਸ਼ੋਅ ਵਿਚ ਪੰਜਾਬ ਭਰ ਤੋਂ ਪੰਜਾਬ ਨਸਲ ਦੇ ਘੋੜੇ ਭਾਗ ਲੈ ਰਹੇ ਹਨ।

Scroll to Top