Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:44 am

+91 90915 01313 , +91 90916 01313

punjabbanni@gmail.com
punjabbani@yahoo.com

ਸਾਡੇ ਬਜੁਰਗ ਸਦਾ ਮਾਨ ਮੁਹਿੰਮ ਨੂੰ ਵੱਡਾ ਹੁੰਗਾਰਾ, ਹਜ਼ਾਰਾਂ ਬਜ਼ੁਰਗਾਂ ਨੇ ਲਾਭ ਲਿਆ

ਸਾਡੇ ਬਜੁਰਗ ਸਦਾ ਮਾਨ ਮੁਹਿੰਮ ਨੂੰ ਵੱਡਾ ਹੁੰਗਾਰਾ, ਹਜ਼ਾਰਾਂ ਬਜ਼ੁਰਗਾਂ ਨੇ ਲਾਭ ਲਿਆ

ਚੰਡੀਗੜ੍ਹ, 17 ਮਾਰਚ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ “ਸਾਡੇ ਬੁਜੁਰਗ ਸਦਾ ਮਾਨ” ਮੁਹਿੰਮ ਨੂੰ ਰਾਜ ਭਰ ਵਿੱਚ ਚੰਗਾ ਸਹਿਯੋਗ ਮਿਲ ਰਿਹਾ ਹੈ। ਇਨ੍ਹਾਂ ਸਿਹਤ ਜਾਂਚ ਕੈਂਪਾਂ ਦੌਰਾਨ ਹਜ਼ਾਰਾਂ ਸੀਨੀਅਰ ਨਾਗਰਿਕਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਸਹੂਲਤਾਂ ਦਾ ਲਾਭ ਉਠਾਇਆ ਹੈ।

ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਮੰਤਰੀ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲ ਰਹੀ ਇਸ ਪਹਿਲ ਤਹਿਤ ਲਗਭਗ 37,000 ਬਜ਼ੁਰਗਾਂ ਨੂੰ ਕੈਂਪਾਂ ਵਿੱਚ ਸ਼ਾਮਲ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਮੋਲ ਧਰੋਹਰ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਦੇ ਅਨੁਭਵ ਅਤੇ ਜੀਵਨ ਸਿੱਖਿਆਵਾਂ ਨਵੀਂ ਪੀੜ੍ਹੀ ਲਈ ਬਹੁਤ ਕੀਮਤੀ ਹਨ, ਇਸ ਲਈ ਉਨ੍ਹਾਂ ਨੂੰ ਇਜ਼ਤ ਅਤੇ ਸਹਾਰਾ ਦੇਣਾ ਲਾਜ਼ਮੀ ਹੈ।

ਕੈਂਪਾਂ ‘ਚ ਮਿਲੀਆਂ ਬਹੁਪੱਖੀ ਸਿਹਤ ਸੇਵਾਵਾਂ

ਰਾਜ ਭਰ ਵਿੱਚ ਲਗਾਏ ਗਏ ਇਨ੍ਹਾਂ ਸਿਹਤ ਕੈਂਪਾਂ ਵਿੱਚ ਬਜ਼ੁਰਗਾਂ ਲਈ ਵੱਖ-ਵੱਖ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਅੱਖਾਂ, ਕੈਂਸਰ ਅਤੇ ਹੋਰ ਲੰਬੇ ਸਮੇਂ ਦੀਆਂ ਬਿਮਾਰੀਆਂ ਦੀ ਜਾਂਚ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਮੁਲਾਂਕਣ ਵੀ ਸ਼ਾਮਲ ਸੀ, ਜਿਸ ਨਾਲ ਉਨ੍ਹਾਂ ਨੂੰ ਇਕੋ ਥਾਂ ‘ਤੇ ਪੂਰਾ ਇਲਾਜੀ ਲਾਭ ਮਿਲਿਆ।

Advertisement
Advertisement
Advertisement
Advertisement
Scroll to Top