Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:02 am

+91 90915 01313 , +91 90916 01313

punjabbanni@gmail.com
punjabbani@yahoo.com

ਗਉਚਰਾਂਦ ਦੀ ਜ਼ਮੀਨ ਖਾਲੀ ਕਰਵਾ ਲਾਵਾਰਿਸ ਗਊਆਂ ਨੂੰ ਰੱਖਿਆ ਜਾਵੇਗਾ

ਗਉਚਰਾਂਦ ਦੀ ਜ਼ਮੀਨ ਖਾਲੀ ਕਰਵਾ ਲਾਵਾਰਿਸ ਗਊਆਂ ਨੂੰ ਰੱਖਿਆ ਜਾਵੇਗਾ

ਪਟਿਆਲਾ, 17 ਮਾਰਚ :  ਗਉਚਰਾਂਦ ਦੀ ਜ਼ਮੀਨ ਨੂੰ ਤੁਰੰਤ ਕਬਜ਼ਾ ਮੁਕਤ ਕਰਵਾ ਕੇ ਉੱਥੇ ਲਾਵਾਰਿਸ ਗਉਧਨ ਦੀ ਸੰਭਾਲ ਯਕੀਨੀ ਬਣਾਈ ਜਾਵੇ । ਇਸ ਗੱਲ ਦਾ ਪ੍ਰਗਟਾਵਾ ਪੰਜਾਬ ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪੱਧਰ ਦੀ ਮਹੱਤਵਪੂਰਨ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਇਹ ਵੀ ਕਿਹਾ ਕਿ ਲਾਵਾਰਿਸ ਗੋਧਨ ਸੰਬੰਧੀ ਸ਼ਿਕਾਇਤਾਂ ਅਤੇ ਜਾਣਕਾਰੀ ਲਈ ਜਲਦ ਹੀ ਟੌਲ ਫ੍ਰੀ ਨੰਬਰ ਜਾਰੀ ਕੀਤੇ ਜਾਣਗੇ, ਤਾਂ ਜੋ ਆਮ ਲੋਕ ਸਿੱਧੇ ਤੌਰ ’ਤੇ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਣ।
ਇਸ ਮੀਟਿੰਗ ਵਿੱਚ ਗਉਸ਼ਾਲਾਵਾਂ ਦੇ ਪ੍ਰਧਾਨਾਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਭਾਗ ਲਿਆ। ਇਸ ਮੌਕੇ ਸ੍ਰੀ ਤੇਜਿੰਦਰ ਮਹਿਤਾ (ਚੇਅਰਮੈਨ ਪਲੇਨਿੰਗ ਬੋਰਡ ਅਤੇ ਪ੍ਰਧਾਨ ਆਮ ਆਦਮੀ ਪਾਰਟੀ), ਮਹੰਤ ਰਵੀਕਾਂਤ ਮੁਨੀ ਜੀ ਸ੍ਰੀ ਰਵਿੰਦਰ ਸਿੰਗਲਾ , ਐਡਵੋਕੇਟ ਦੇਵਿੰਦਰ ਰਾਣਾ, ਸ੍ਰੀ ਸ਼ਾਮ ਲਾਲ, ਸ੍ਰੀ ਹਰੀਸ਼ ਮਲਹੋਤਰਾ, ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਅਤੇ ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਸ੍ਰੀ ਕੀਮਤੀ ਭਗਤ ਨੇ ਸਖ਼ਤ ਰੁੱਖ ਅਪਣਾਉਂਦਿਆਂ ਕਿਹਾ ਕਿ ਪੰਜਾਬ ਦੀਆਂ ਸੜਕਾਂ ’ਤੇ ਇਕ ਵੀ ਲਾਵਾਰਿਸ ਜਾਂ ਬੇਸਹਾਰਾ ਗਊ ਨਹੀਂ ਦਿਖਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗਊਧਨ ਦੀ ਸੁਰੱਖਿਆ ਸਿਰਫ ਧਾਰਮਿਕ ਨਹੀਂ, ਸਗੋਂ ਸਮਾਜਕ ਅਤੇ ਆਰਥਿਕ ਜ਼ਿੰਮੇਵਾਰੀ ਵੀ ਹੈ। ਸੜਕਾਂ ’ਤੇ ਫਿਰਦੀਆਂ ਲਾਵਾਰਿਸ ਗਊਆਂ ਕਾਰਨ ਹੋਣ ਵਾਲੇ ਹਾਦਸਿਆਂ ਵਿੱਚ ਕੀਮਤੀ ਜਾਨਾਂ ਜਾਂਦੀਆਂ ਹਨ, ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਟ੍ਰੈਫਿਕ ਦੀਆਂ ਸਮੱਸਿਆਵਾਂ ਵੀ ਵਧਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਸਾਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ ਅਤੇ ਹਰ ਜ਼ਿਲ੍ਹੇ ਵਿੱਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਪਟਿਆਲਾ ਵਿੱਚ ਗੋਚਰ ਅਤੇ ਗਉਸ਼ਾਲਾ ਦੀਆਂ ਜ਼ਮੀਨਾਂ ’ਤੇ ਜਿਨ੍ਹਾਂ ਦਬੰਗ ਵਿਅਕਤੀਆਂ ਨੇ ਗੈਰਕਾਨੂੰਨੀ ਕਬਜ਼ੇ ਕੀਤੇ ਹੋਏ ਹਨ, ਉਹਨਾਂ ਨੂੰ ਤੁਰੰਤ ਹਟਾਇਆ ਜਾਵੇ। ਓਹਨਾ ਨਗਰ ਨਿਗਮ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਸੰਭਾਲ ਲਈ ਤੁਰੰਤ ਕਾਰਵਾਈ ਕੀਤੀ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਐਸਐਸਪੀ ਨੂੰ ਹੁਕਮ ਦਿੱਤਾ ਕਿ ਗਊ ਸੁਰੱਖਿਆ ਸੈੱਲ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਸੰਬੰਧੀ ਸਟੇਟਸ ਰਿਪੋਰਟਾਂ ਨਿਯਮਿਤ ਤੌਰ ’ਤੇ ਭੇਜੀਆਂ ਜਾਣ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਸਾਰੀਆਂ ਗਊਆਂ ਦੀ ਵੈਕਸੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਗਉਸ਼ਾਲਾਵਾਂ ਵਿੱਚ ਦਵਾਈਆਂ ਦਾ ਪੂਰਾ ਪ੍ਰਬੰਧ ਕੀਤਾ ਜਾਵੇ।
Advertisement
Advertisement
Advertisement
Advertisement
Scroll to Top