Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਯਾਰੀਆਂ-2 ਫਿਲਮ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Friday, 01 September, 2023, 07:45 PM

ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ ’ਤੇ ਯਾਰੀਆਂ-2 ਫਿਲਮ ਵਿਰੁੱਧ ਧਾਰਾ 295-ਏ ਤਹਿਤ ਐਫਆਈਆਰ ਦਰਜ

ਅੰਮ੍ਰਿਤਸਰ, 01 ਸਤੰਬਰ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਅੰਮ੍ਰਿਤਸਰ ਪੁਲਿਸ ਨੇ ‘ਯਾਰੀਆਂ 2’ ਫਿਲਮ ਦੇ ਅਦਾਕਾਰ ਡਾਇਰੈਕਟਰ ਅਤੇ ਪ੍ਰੋਡਿਊਸਰ ਖਿਲਾਫ਼ ਐਫਆਈਆਰ ਦਰਜ ਕਰ ਲਈ ਹੈੈ। ਇਥੇ ਪੁਲਿਸ ਥਾਣਾ ਈ-ਡਵੀਜ਼ਨ ਵਿਚ ਆਈਪੀਸੀ ਦੀ ਧਾਰਾ 295-ਏ ਤਹਿਤ ਦਰਜ ਕੀਤੀ ਗਈ ਇਸ ਐਫਆਈਆਰ ਵਿਚ ਫਿਲਮ ਅਦਾਕਾਰ ਨਿਜ਼ਾਨ ਜ਼ਾਫ਼ਰੀ, ਡਾਇਰੈਕਟਰ ਵਿਨੈ ਸਪਰੂ, ਰਾਧਿਕਾ ਰਾਓ ਅਤੇ ਪ੍ਰੋਡਿਊਸਰ ਭੂਸ਼ਨ ਕੁਮਾਰ ਦੇ ਨਾਮ ਸ਼ਾਮਲ ਹਨ।

ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ‘ਯਾਰੀਆਂ 2’ ਫਿਲਮ ਵਿਚ ਗੈਰ ਸਿੱਖ ਅਦਾਕਾਰ ਨੂੰ ਗਾਤਰਾ ਕਿਰਪਾਨ ਪਹਿਨਾ ਕੇ ਸਿੱਖ ਸਿਧਾਂਤ, ਮਰਯਾਦਾ ਅਤੇ ਰਹਿਣੀ ਦੇ ਕੀਤੇ ਨਿਰਾਦਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਕਾਰਵਾਈ ਮੰਗੀ ਸੀ। ਇਸ ’ਤੇ ਪੁਲਿਸ ਵੱਲੋਂ ਥਾਣਾ ਈ ਡਵੀਜ਼ਨ ਵਿਖੇ ਧਾਰਾ 295 ਏ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਫਿਲਮਾਂ ਅੰਦਰ ਸਿੱਖ ਮਰਯਾਦਾ, ਪਰੰਪਰਾ ਅਤੇ ਜੀਵਨਸ਼ੈਲੀ ਦੀ ਤੌਹੀਨ ਕਰਨ ਵਾਲੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਭਾਵੇਂ ਫਿਲਮ ਨਿਰਮਾਤਾਵਾਂ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇਸ ਹਰਕਤ ਲਈ ਮੁਆਫੀ ਮੰਗੀ ਹੈ ਪਰੰਤੂ ਗੀਤ ਵਿਚੋਂ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਸੀਨ ਨੂੰ ਸਹੀ ਤਰੀਕੇ ਨਾਲ ਹਟਾਇਆ ਨਹੀਂ ਗਿਆ। ਗੀਤ ਯੂਟਿਊਬ ’ਤੇ ਅਜੇ ਵੀ ਮੌਜੂਦ ਹੈ, ਜਿਸ ਵਿਚੋਂ ਕੇਵਲ ਕਿਰਪਾਨ ਨੂੰ ਧੁੰਦਲਾ ਕੀਤਾ ਗਿਆ ਹੈ ਪਰੰਤੂ ਗਾਤਰਾ ਉਸੇ ਤਰ੍ਹਾਂ ਹੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਸ਼ੈਤਾਨੀ ਨੂੰ ਮਾਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਨਾਲ ਯਤਨ ਕਰੇਗੀ ਕਿ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ।



Scroll to Top