Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 4:31 am

+91 90915 01313 , +91 90916 01313

punjabbanni@gmail.com
punjabbani@yahoo.com

ਕੋਹਲੀ ਤੇ ਗੋਗੀਆ ਵੱਲੋਂ ਮੁੱਖ ਮੰਤਰੀ ਮਾਵਾਂ‑ਧੀਆਂ ਸਤਿਕਾਰ ਯੋਜਨਾ ਬਾਰੇ ਜਾਗੋ ਕੱਢ ਕੇ ਜਾਗਰੂਕਤਾ

ਕੋਹਲੀ ਤੇ ਗੋਗੀਆ ਵੱਲੋਂ ਮੁੱਖ ਮੰਤਰੀ ਮਾਵਾਂ‑ਧੀਆਂ ਸਤਿਕਾਰ ਯੋਜਨਾ ਬਾਰੇ ਜਾਗੋ ਕੱਢ ਕੇ ਜਾਗਰੂਕਤਾ

ਪਟਿਆਲਾ, 12 ਮਾਰਚ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਪੰਜਾਬ ਸਰਕਾਰ ਦੀ ਮਹਿਲਾਵਾਂ ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਸਮਾਜਿਕ ਸਤਿਕਾਰ ਨੂੰ ਪ੍ਰੋਤਸਾਹਿਤ ਕਰਨ ਲਈ “ਮੁੱਖ ਮੰਤਰੀ ਮਾਵਾਂ‑ਧੀਆਂ ਸਤਿਕਾਰ ਯੋਜਨਾ” ਦਾ ਅੱਜ ਇੱਥੇ ਜਾਗੋ ਕੱਢ ਕੇ ਪ੍ਰਚਾਰ ਕੀਤਾ ਹੈ। ਇਸ ਮੌਕੇ ਪਟਿਆਲਾ ਦੇ ਖੱਦਰ ਭੰਡਾਰ ਖੱਦਰ ਭੰਡਾਰ ਪੁਰਾਣੀ ਕੋਤਵਾਲੀ ਵਿਖੇ ਕੱਢੀ ਗਈ ਜਾਗੋ ਦੌਰਾਨ ਔਰਤਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਕੋਹਲੀ ਨੇ ਦਸਿਆ ਕਿ ਇਸ ਯੋਜਨਾ ਤਹਿਤ, ਸਾਰੀਆਂ ਯੋਗ ਲਾਭਪਾਤਰੀ ਮਹਿਲਾਵਾਂ ਨੂੰ ਮਹੀਨੇ ਦੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਹ ਰਕਮ ਸਿੱਧੇ ਤੌਰ ‘ਤੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।ਓਹਨਾ ਕਿਹਾ ਕਿ ਸਕੀਮ ਦਾ ਮੁੱਖ ਉਦੇਸ਼ ਮਾਵਾਂ ਅਤੇ ਧੀਆਂ ਨੂੰ ਆਰਥਿਕ ਸਹਾਇਤਾ ਦੇ ਕੇ ਉਹਨਾਂ ਦੀ ਸਵੈ-ਸਮਰੱਥਾ ਅਤੇ ਸਮਾਜਿਕ ਸਤਿਕਾਰ ਨੂੰ ਮਜ਼ਬੂਤ ਕਰਨਾ ਹੈ।

ਵਿਧਾਇਕ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੀਆਂ ਮਹਿਲਾਵਾਂ ਲਈ ਇੱਕ ਇਤਿਹਾਸਕ ਕਦਮ ਹੈ, ਜਿਸ ਨਾਲ ਉਹਨਾਂ ਨੂੰ ਆਰਥਿਕ ਸਹਾਇਤਾ ਮਿਲੇਗੀ ਅਤੇ ਉਹ ਆਪਣੀਆਂ ਜ਼ਿੰਦਗੀਆਂ ਵਿੱਚ ਸੁਤੰਤਰਤਾ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧ ਸਕਣਗੀਆਂ।ਓਹਨਾ ਦਸਿਆ ਕਿ ਸਰਕਾਰ ਅਪ੍ਰੈਲ ਮਹੀਨੇ ਵਿਸਾਖੀ ਮੌਕੇ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰੇਗੀ ਅਤੇ ਯੋਗ ਮਹਿਲਾਵਾਂ ਨੂੰ ਤੁਰੰਤ ਲਾਭ ਪ੍ਰਦਾਨ ਕੀਤਾ ਜਾਵੇਗਾ।

ਇਸ ਮੌਕੇ ਜਿਲ੍ਹਾ ਇੰਚਾਰਜ ਆਰਤੀ ਗੁਪਤਾ ਅਤੇ ਹਲਕਾ ਕੋਆਰਡੀਨੇਟਰ ਰੂਬੀ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਮੌਜੂਦ ਸਨ।

Scroll to Top