Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Tuesday, 04 Aug 2026 | 5:49 am

+91 90915 01313 , +91 90916 01313

punjabbanni@gmail.com
punjabbani@yahoo.com

ਬਿਹਾਰ : ਸਈਦ ਅਤਾ ਹਸਨੈਨ ਨੇ ਰਾਜਪਾਲ ਵਜੋਂ ਸੰਭਾਲਿਆ ਅਹੁੱਦਾ

ਬਿਹਾਰ : ਸਈਦ ਅਤਾ ਹਸਨੈਨ ਨੇ ਰਾਜਪਾਲ ਵਜੋਂ ਸੰਭਾਲਿਆ ਅਹੁੱਦਾ

ਪਟਨਾ, 14 ਮਾਰਚ : ਬਿਹਾਰ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਦਸ ਦਈਏ ਕਿ ਸਈਦ ਅਤਾ ਹਸਨੈਨ ਨੇ ਸ਼ਨੀਵਾਰ ਸਵੇਰੇ ਰਾਜਭਵਨ ਵਿੱਚ ਹੋਏ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁੱਕ ਕੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ। ਸਹੁੰ ਚੁਕਾਉਣ ਦੀ ਕਾਰਵਾਈ ਉੱਚ ਅਦਾਲਤ ਦੇ ਮੁੱਖ ਨਿਆਂਧੀਸ਼ ਕੇ. ਵਿਨੋਦ ਚੰਦਰਨ ਵੱਲੋਂ ਕਰਵਾਈ ਗਈ, ਜਿਨਾ ਨੂੰ ਵੱਖ ਵੱਖ ਨੇਤਾਵਾਂ ਵਲੋ ਵਧਾਈਆਂ ਤੇ ਸੁਭਕਾਮਨਾਵਾਂ ਵੀ ਦਿਤੀਆਂ ਜਾ ਰਹੀਆਂ ਹਨ।

ਜਿਕਰਯੋਗ ਹੈ ਕਿ ਸਈਦ ਅਤਾ ਹਸਨੈਨ ਦਾ ਜਨਮ ਸਾਲ 1952 ਵਿੱਚ ਇੱਕ ਫੌਜੀ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਮੇਜਰ ਜਨਰਲ ਸਈਦ ਮੇਹਦੀ ਹਸਨੈਨ ਵੀ ਭਾਰਤੀ ਫੌਜ ਵਿੱਚ ਉੱਚ ਅਹੁਦੇ ’ਤੇ ਰਹੇ ਸਨ। ਉਨ੍ਹਾਂ ਨੇ ਆਪਣੀ ਮੁੱਢਲੀ ਪੜ੍ਹਾਈ ਨੈਨੀਤਾਲ ਦੇ ਸ਼ੇਰਵੁੱਡ ਕਾਲਜ ਤੋਂ ਕੀਤੀ ਅਤੇ ਬਾਅਦ ਵਿੱਚ ਦਿੱਲੀ ਯੂਨੀਵਰਸਿਟੀ ਤੋਂ ਇਤਿਹਾਸ ਵਿਸ਼ੇ ਵਿੱਚ ਡਿਗਰੀ ਹਾਸਲ ਕੀਤੀ।

ਅੱਗੇ ਚਲ ਕੇ ਉਨ੍ਹਾਂ ਨੇ ਸੁਰੱਖਿਆ ਅਤੇ ਰਣਨੀਤੀ ਨਾਲ ਸੰਬੰਧਤ ਅਧਿਐਨ ਲਈ ਲੰਡਨ ਵਿੱਚ ਵੀ ਪੜ੍ਹਾਈ ਕੀਤੀ।
ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਦੋਵੇਂ ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਸਿਨਹਾ ਸਮੇਤ ਕਈ ਮੰਤਰੀ ਅਤੇ ਉੱਚ ਅਧਿਕਾਰੀ ਹਾਜ਼ਰ ਸਨ। ਸਮਾਗਮ ਵਿੱਚ ਸਰਕਾਰੀ ਤੇ ਪ੍ਰਸ਼ਾਸਕੀ ਵਰਗ ਦੇ ਕਈ ਮਹੱਤਵਪੂਰਨ ਵਿਅਕਤੀ ਵੀ ਸ਼ਾਮਲ ਹੋਏ।

Scroll to Top