Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 12:59 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਡਕਾਲਾ ਵਿੱਚ ਮਾਵਾਂ-ਧੀਆਂ ਸਤਿਕਾਰ ਮੁਹਿੰਮ ਦੀ ਜਾਗੋ

ਸਮਾਣਾ,14 ਮਾਰਚ :  ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਸਨਮਾਨ ਨੂੰ ਉਭਾਰਨ ਦੇ ਉਦੇਸ਼ ਨਾਲ ਡਕਾਲਾ ਵਿੱਚ “ਮਾਵਾਂ ਧੀਆਂ ਸਤਿਕਾਰ ਮੁਹਿੰਮ” ਤਹਿਤ ਇਕ ਵਿਸ਼ੇਸ਼ “ਜਾਗੋ” ਰੈਲੀ ਕੱਢੀ ਗਈ। ਇਸ ਮੌਕੇ ਵੱਡੀ  ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ ਅਤੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਰੌਸ਼ਨ ਕੀਤਾ ਗਿਆ।

ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮਾਵਾਂ ਅਤੇ ਧੀਆਂ ਸਾਡੇ ਸਮਾਜ ਦੀ ਤਾਕਤ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਹਰ ਇਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ “ਮਾਵਾਂ ਧੀਆਂ ਸਤਿਕਾਰ ਮੁਹਿੰਮ” ਦਾ ਮਕਸਦ ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਮਾਜ ਵਿੱਚ ਉਨ੍ਹਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਸਮਾਜ ਵਿੱਚ ਸਕਾਰਾਤਮਕ ਸੋਚ ਪੈਦਾ ਹੁੰਦੀ ਹੈ ਅਤੇ ਮਹਿਲਾਵਾਂ ਨੂੰ ਅੱਗੇ ਵੱਧਣ ਲਈ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਮਹਿਲਾਵਾਂ ਨੇ ਵੀ ਇਸ ਉਪਰਾਲੇ ਦੀ ਸਰਾਹਨਾ ਕੀਤੀ ਅਤੇ ਸਮਾਜ ਵਿੱਚ ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਦਾ ਸੰਕਲਪ ਲਿਆ।

ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਪਟਿਆਲਾ ਸਰਬਜੀਤ ਕੌਰ ਗੁਰਵਿੰਦਰ ਕੌਰ ਸਰਪੰਚ ਕਾਲਾ ਸਤਿੰਦਰ ਕੌਰ ਪੰਚ ਹਰਪ੍ਰੀਤ ਕੌਰ ਪੰਚ ਹਰਮਨਦੀਪ ਕੌਰ ਪੰਚ ਦੀਪ ਕੌਰ ਅਮਰਦੀਪ ਸਿੰਘ ਮਨਦੀਪ ਕੌਰ ਪੰਚ ਗੁਰਪ੍ਰੀਤ ਕੌਰ ਪੰਚ ਜਿਲਾ ਪਰਿਸ਼ਦ ਮੈਂਬਰ ਮਨਜੀਤ ਕੌਰ ਸੁ ਸੁਮਨ ਕਰਹਾਲੀ ਗੁਰਦੇਵ ਸਿੰਘ ਟਿਵਾਣਾ  ਮਜੂਦ ਸਨ।

Advertisement
Advertisement
Advertisement
Advertisement
Scroll to Top