Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 10:41 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਏਅਰਪੋਰਟ ‘ਤੇ ਵੱਡੀ ਕਾਰਵਾਈ, ਮਿਠਾਈ ਦੇ ਡੱਬਿਆਂ ‘ਚ ਲੁਕਾਇਆ ਗਾਂਜਾ ਬਰਾਮਦ

ਅੰਮ੍ਰਿਤਸਰ ਏਅਰਪੋਰਟ ‘ਤੇ ਵੱਡੀ ਕਾਰਵਾਈ, ਮਿਠਾਈ ਦੇ ਡੱਬਿਆਂ ‘ਚ ਲੁਕਾਇਆ ਗਾਂਜਾ ਬਰਾਮਦ

ਅੰਮ੍ਰਿਤਸਰ, 7 ਅਪ੍ਰੈਲ 2026 : ਸੁਰਖਿਆ ਏਜੰਸੀਆਂ ਵਲੋ ਹੁਣ ਅੰਤਰਰਾਸ਼ਟਰੀ ਪੱਧਰ ਤੇ ਆ ਰਹੇ ਨਸੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖਤੀ ਨਾਲ ਕਦਮ ਚੁਕੇ ਜਾ ਰਹੇ ਹਨ, ਜਿਸ ਤਹਿਤ ਅਜ ਕਸਟਮ ਵਿਭਾਗ ਦੇ ਅਧਿਕਾਰੀਆਂ ਵਲੋ ਵੱਡੇ ਪੱਧਰ ਤੇ ਗਾਂਜਾ ਬਰਾਮਦ ਕੀਤਾ ਗਿਆ ਹੈ।

ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਨੇ ਚੈਕਿੰਗ ਦੌਰਾਨ ਇਕ ਯਾਤਰੀ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਅਧਿਕਾਰੀਆਂ ਮੁਤਾਬਕ, ਬੈਂਕਾਕ ਤੋਂ ਆਈ ਫਲਾਈਟ ਰਾਹੀਂ ਪਹੁੰਚੇ ਇੱਕ ਯਾਤਰੀ ਦੇ ਸਮਾਨ ਦੀ ਜਾਂਚ ਦੌਰਾਨ 964 ਗ੍ਰਾਮ ਗਾਂਜਾ ਜ਼ਬਤ ਕੀਤਾ ਗਿਆ, ਜਿਸ ਦੀ ਅੰਦਾਜ਼ੀ ਕੀਮਤ ਕਰੀਬ 0.96 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਨਸ਼ੀਲੇ ਪਦਾਰਥ ਨੂੰ ਚਲਾਕੀ ਨਾਲ ਚਾਰ ਮਿਠਾਈਆਂ ਦੇ ਡੱਬਿਆਂ ਵਿੱਚ ਲੁਕਾਇਆ ਗਿਆ ਸੀ, ਤਾਂ ਜੋ ਚੈਕਿੰਗ ਤੋਂ ਬਚਿਆ ਜਾ ਸਕੇ। ਉਕਤ ਯਾਤਰੀ ਫਲਾਈਟ ਰਾਹੀ ਇਥੇ ਪਹੁੰਚਿਆ ਸੀ। ਕਸਟਮ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Scroll to Top