Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 10:44 am

+91 90915 01313 , +91 90916 01313

punjabbanni@gmail.com
punjabbani@yahoo.com

ਮੋਹਾਲੀ ‘ਚ ਬਣੇਗਾ ਅਧੁਨਿਕ ਕਨਵੈਨਸ਼ਨ ਸੈਂਟਰ, 250 ਕਰੋੜ ਦੇ ਪ੍ਰੋਜੈਕਟ ਦਾ ਐਲਾਨ

ਮੋਹਾਲੀ ‘ਚ ਬਣੇਗਾ ਅਧੁਨਿਕ ਕਨਵੈਨਸ਼ਨ ਸੈਂਟਰ, 250 ਕਰੋੜ ਦੇ ਪ੍ਰੋਜੈਕਟ ਦਾ ਐਲਾਨ

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਨੂੰ ਨਿਵੇਸ਼ ਅਤੇ ਅੰਤਰਰਾਸ਼ਟਰੀ ਸਮਾਗਮਾਂ ਦਾ ਕੇਂਦਰ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਮੋਹਾਲੀ ਵਿੱਚ ਅਤਿ-ਆਧੁਨਿਕ ਪ੍ਰਦਰਸ਼ਨੀ ਤੇ ਕਨਵੈਨਸ਼ਨ ਸੈਂਟਰ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰੋਜੈਕਟ ਆਧੁਨਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਨਾਲ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸੈਂਟਰ ਪਲਾਕਸਾ ਯੂਨੀਵਰਸਿਟੀ ਅਤੇ ਇਨਫੋਸੇਸ ਦੇ ਕੈਂਪਸ ਦੇ ਨੇੜੇ ਸੈਕਟਰ 83 ਵਿੱਚ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਹਿਲ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਨਿਵੇਸ਼ ਅਤੇ ਵਪਾਰਕ ਸਮਾਗਮਾਂ ਲਈ ਪ੍ਰਮੁੱਖ ਥਾਂ ਬਣਾਉਣ ਵਿੱਚ ਸਹਾਇਕ ਸਾਬਤ ਹੋਵੇਗੀ।

ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਨਤਕ-ਨਿੱਜੀ ਭਾਈਵਾਲੀ ਮਾਡਲ ਅਧੀਨ ਤਕਰੀਬਨ 14 ਏਕੜ ਜ਼ਮੀਨ ‘ਤੇ ਵਿਕਸਤ ਕੀਤਾ ਜਾਵੇਗਾ, ਜਿਸ ‘ਤੇ ਕਰੀਬ 250 ਕਰੋੜ ਰੁਪਏ ਦੀ ਲਾਗਤ ਆਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਦੂਰਦਰਸ਼ੀ ਸੋਚ ਦਾ ਨਤੀਜਾ ਹੈ, ਜਿਸ ਨਾਲ ਸੂਬੇ ਵਿੱਚ ਨਵੇਂ ਨਿਵੇਸ਼ ਦੇ ਰਸਤੇ ਖੁਲਣਗੇ ਅਤੇ ਰੋਜ਼ਗਾਰ ਦੇ ਮੌਕੇ ਵਧਣ ਦੀ ਉਮੀਦ ਹੈ।

Scroll to Top