Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:08 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ

ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ

ਬਹਾਦਰਗੜ੍ਹ/ਪਟਿਆਲਾ  12 ਅਪ੍ਰੈਲ – ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ ਕੀਤੇ ਗਏ। ਇਸੇ ਤਰ੍ਹਾਂ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਆਯੋਜਿਤ ਕੀਤੇ ਜਾਣਗੇ ਇਸ ਸਬੰਧ ਵਿਚ ਰੂਪ ਰੇਖਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ ਲਈ ਗਈ ਹੈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ ਅਤੇ ਹਜ਼ੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।

ਹੈਡ ਗ੍ਰੰਥੀ ਅਵਤਾਰ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੋਂ ਬਾਅਦ ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਕਵੀਸ਼ਰੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ।

ਇਸ ਦੌਰਾਨ ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੂੰ ਅੰਮਿ੍ਰਤ ਦੀ ਦਾਤ ਵੀ ਦਿੱਤੀ ਜਾਵੇਗੀ। ਖਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਮਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਲੜੂ ਆਦਿ ਨੇ ਅਪੀਲ ਕੀਤੀ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਪੁੱਜਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ।

Advertisement
Advertisement
Advertisement
Advertisement
Scroll to Top