Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 9:46 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ 

ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ 

ਪਟਿਆਲਾ, 12 ਅਪ੍ਰੈਲ : 11 ਅਤੇ 12 ਅਪ੍ਰੈਲ ਨੂੰ ਪਟਿਆਲਾ ਦੇ ਰਾਜਿੰਦਰ ਜਿਮਖਾਨਾ ਐਂਡ ਮਹਿੰਦਰਾ ਕਲੱਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਲਈ ਲਗਾਏ ਗਏ ਦੋ ਦਿਨਾਂ ਕੈਂਪ ਵਿੱਚ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਕਲੱਬ ਸਟਾਫ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਸਿਹਤ ਸੇਵਾਵਾਂ ਦੀ ਪਹੁੰਚ ਦਾ ਵਿਸਥਾਰ ਕਰ ਰਹੀ ਹੈ। ਇਹ ਪਹਿਲ ਸਰਕਾਰ ਦੀ ਇਸ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿ ਕਿਸੇ ਵੀ ਮੈਡੀਕਲ ਐਮਰਜੈਂਸੀ ਤੋਂ ਪਹਿਲਾਂ, ਹਰ ਵਰਗ ਦਾ ਵਿਅਕਤੀ ਸੁਰੱਖਿਅਤ ਹੋਵੇ, ਅਤੇ ਉਸਦਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਲਾਜ਼ਮੀ ਬਣਿਆ ਹੋਵੇ।
ਦੋਹੇਂ ਦਿਨੀਂ ਸਵੇਰੇ 9 ਵਜੇ ਸ਼ੁਰੂ ਹੋਏ ਇਸ ਕੈਂਪ ਵਿੱਚ ਕਲੱਬ ਮੈਂਬਰਾਂ ਦੀ ਉਤਸ਼ਾਹਭਰੀ ਭਾਗੀਦਾਰੀ ਵੇਖਣ ਨੂੰ ਮਿਲੀ। ਕਈ ਮੈਂਬਰਾਂ ਨੇ ਇਸ ਪਹਿਲ ਦੀ ਸ਼ਲਾਘਾ ਕੀਤੀ ਅਤੇ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਵਿੱਚ ਡੂੰਘੀ ਰੁਚੀ ਦਿਖਾਈ। ਸੁਵਿਧਾਜਨਕ ਅਤੇ ਵਿਸਤ੍ਰਿਤ ਸਿਹਤ ਕਵਰੇਜ ਦੀ ਮਹੱਤਤਾ ਨੂੰ ਸਮਝਦਿਆਂ, ਕਈ ਮੈਂਬਰਾਂ ਨੇ ਆਪਣੇ ਪਰਿਵਾਰਾਂ ਸਮੇਤ ਰਜਿਸਟ੍ਰੇਸ਼ਨ ਕਰਵਾਈ।
ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਆਰ ਜੀ ਐਮ ਸੀ ਮੈਂਬਰਾਂ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਸਿਹਤ ਕਾਰਡ ਹਰ ਕਿਸੇ ਲਈ ਜ਼ਰੂਰੀ ਹੈ, ਜਿਵੇਂ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਹਨ ਕਿ ‘ਸਿਹਤ ਸਭ ਤੋਂ ਪਹਿਲਾਂ ਹੈ’, ਕਿਉਂਕਿ ਬੀਮਾਰੀ ਵੀ.ਆਈ.ਪੀ ਅਤੇ ਆਮ ਵਿਅਕਤੀ ਵਿੱਚ ਕੋਈ ਫਰਕ ਨਹੀਂ ਕਰਦੀ।”
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਇਹ ਸਿਹਤ ਕਾਰਡ ਪ੍ਰਤੀ ਪਰਿਵਾਰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਨਕਦ-ਰਹਿਤ ਸਿਹਤ ਇਲਾਜ ਕਵਰ ਪ੍ਰਦਾਨ ਕਰਦਾ ਹੈ, ਜੋ ਮੈਡੀਕਲ ਐਮਰਜੈਂਸੀ ਦੌਰਾਨ ਵਿੱਤੀ ਸੁਰੱਖਿਆ ਦਿੰਦਾ ਹੈ। ਪੰਜਾਬ ਭਰ ਵਿੱਚ ਹੁਣ ਤੱਕ 35 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਲਗਭਗ 50,000 ਲੋਕ ਹਰ ਰੋਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾ ਰਹੇ ਹਨ, ਜੋ ਇਸ ਯੋਜਨਾ ‘ਤੇ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ।
ਉਨ੍ਹਾਂ ਅੱਗੇ ਕਿਹਾ, “ਸਾਡਾ ਮਕਸਦ ਪੰਜਾਬ ਵਾਸੀਆਂ ਦੀ 100 ਫੀਸਦੀ ਸਿਹਤ ਕਾਰਡ ਕਵਰੇਜ ਹੈ। ਹੁਣ ਤੱਕ ਰਜਿਸਟ੍ਰੇਸ਼ਨ 34 ਲੱਖ ਤੋਂ ਵੱਧ ਕੇ 40 ਲੱਖ ਹੋ ਚੁੱਕੀ ਹੈ ਅਤੇ ਅਸੀਂ ਹਰ ਨਾਗਰਿਕ ਤੱਕ ਪਹੁੰਚਣ ਵੱਲ ਵੱਧ ਰਹੇ ਹਾਂ।”
ਆਰਜੇਐਮਸੀ ਦੇ ਮੈਂਬਰ ਅਤੇ ‘ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ’ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ, “ਇਹ ਦੇਖ ਕੇ ਕਾਫੀ ਖੁਸ਼ੀ ਹੋਈ ਕਿ ਇਸ ਕਲੱਬ ਵਿੱਚ ਸਮਾਜ ਦੇ ਪ੍ਰਭਾਵਸ਼ਾਲੀ ਮੈਂਬਰ ਵੀ ਸ਼ਾਮਲ ਹਨ, ਜੋ ਕਿ ਇਸ ਕੈਂਪ ਵਿੱਚ ਆਪਣੇ ਕਾਰਡ ਬਣਾਉਣ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਇਸ ਈਲੀਟ ਕਲੱਬ ਦੇ ਮੈਂਬਰਾਂ ਵਿੱਚ ਵਾਈਸ ਚਾਂਸਲਰ, ਵਿਧਾਇਕ, ਆਈਏਐਸ ਅਧਿਕਾਰੀ, ਪ੍ਰਸਿੱਧ ਡਾਕਟਰ, ਉਦਯੋਗਪਤੀ ਅਤੇ ਮੰਤਰੀ ਸ਼ਾਮਲ ਹਨ, ਜਿਨ੍ਹਾਂ ਸਭ ਨੇ ਸਿਹਤ ਯੋਜਨਾ ਦੀ ਸ਼ਲਾਘਾ ਕੀਤੀ ਅਤੇ ਆਪਣੇ ਕਾਰਡ ਬਣਵਾਏ ਹਨ।
ਕਲੱਬ ਦੇ ਮੈਂਬਰ ਰਾਹੁਲ ਮਹਿਤਾ ਨੇ ਕਿਹਾ, “ਸਾਨੂੰ ਲੋਕਾਂ ਵੱਲੋਂ ਦਿਖਾਏ ਗਏ ਉਤਸ਼ਾਹ ਨੂੰ ਵੇਖਕੇ ਬਹੁਤ ਖੁਸ਼ੀ ਹੋਈ ਹੈ, ਕਲੱਬ ਦੇ ਮੈਂਬਰਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਟਾਫ ਨੇ ਉਤਸ਼ਾਹ ਨਾਲ ਆਪਣੇ ਕਾਰਡ ਬਣਵਾਏ ਹਨ।ਉਨ੍ਹਾਂ ਕਿਹਾ ਕਿ ਦੋ ਦਿਨਾਂ ਦੇ ਆਰਜੇਐਮਸੀ ਕੈਂਪ ਵਿੱਚ 400 ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਸਿਹਤ ਕਾਰਡ ਲਈ ਰਜਿਸਟ੍ਰੇਸ਼ਨ ਕਰਵਾਈ।
Scroll to Top