Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:20 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ ਸਰਜਨ

ਵਿਸ਼ੇਸ਼ ਕੈਂਪਾਂ ਦਾ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ : ਸਿਵਲ ਸਰਜਨ

ਪਟਿਆਲਾ 28 ਅਪ੍ਰੈਲ –  ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣੀ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਵੱਲੋਂ ਪਿੰਡ ਬਖਸ਼ੀਵਾਲ ਵਿਖੇ ਲਗਾਏ ਗਏ ਅੱਖਾਂ ਦੀ ਜਾਂਚ ਦੇ ਮੁਫਤ ਕੈਂਪ ਦੌਰਾਨ ਕੀਤਾ ਗਿਆ।

ਡਾ.ਗੁਰਪ੍ਰੀਤ ਸਿੰਘ ਨਾਗਰਾ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੇ ਵਿਸ਼ੇਸ਼ ਉਪਰਾਲੇ ਸਦਕਾ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਅੱਖਾਂ ਜਾਂਚ ਦਾ ਮੁਫਤ ਕੈਂਪ ਪਿੰਡ ਬਖਸ਼ੀਵਾਲ ਵਿਖੇ ਲਗਾਇਆ ਗਿਆ ਹੈ। ਜਿਸ ਵਿੱਚ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਅੱਖਾਂ ਦੇ ਮਾਹਿਰ ਡਾ.ਅਨੁਰੀਤ ਨੇ ਕੈਂਪ ਵਿੱਚ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ।

ਇਸ ਬਾਰੇ ਡਾ.ਨਾਗਰਾ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਤਹਿਤ ਅੱਜ ਪਿੰਡ ਬਖਸ਼ੀਵਾਲ ਵਿਖੇ 100 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 82 ਦੇ ਲਗਭਗ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 11 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਵੀ ਇਹ ਵਿਸ਼ੇਸ਼ ਕੈਂਪ ਜਾਰੀ ਰਹਿਣਗੇ, ਜਿਸ ਤਹਿਤ ਮਿਤੀ 29 ਅਪ੍ਰੈਲ ਨੂੰ ਪਿੰਡ ਬਾਰਨ ਵਿਖੇ ਅੱਖਾਂ ਦੀ ਜਾਂਚ ਦੇ ਮੁਫਤ ਵਿਸ਼ੇਸ਼ ਕੈਂਪ ਲੱਗੇਗਾ। ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਮੂਲੀਅਤ ਕਰਕੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣਾ ਚਾਹੀਦਾ ਹੈ।

ਕੈਂਪ ਲਈ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਐ.ਐਚ.ਓ ਡਾ.ਇੰਦਰਪ੍ਰੀਤ ਰੰਧਾਵਾ, ਡਾ.ਜਸਪ੍ਰੀਤ, ਹਰਦੀਪ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਜਸਜੀਤ ਕੌਰ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਜ਼ਸਵੀਰ ਕੌਰ, ਕੁਮਕੁਮ ਅਪਥੈਲਮਿਕ ਅਫਸਰ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top