Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:31 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ

ਪਟਿਆਲਾ, 28 ਅਪ੍ਰੈਲ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਨਿਗਮ ਦੀ ਸਿਹਤ ਸ਼ਾਖਾ ਵੱਲੋਂ ਪਲਾਸਟਿਕ ਦੇ ਕੈਰੀ ਬੈਗਾਂ ਵਿਰੁੱਧ ਵਿਸ਼ੇਸ਼ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸੇ ਕੜੀ ਤਹਿਤ ਅੱਜ ਨਗਰ ਨਿਗਮ ਦੀ ਟੀਮ ਨੇ ਸ਼ਹਿਰ ਦੇ ਵੀ.ਆਈ.ਪੀ. ਇਲਾਕੇ ਭੂਪਿੰਦਰਾ ਰੋਡ ਵਿਖੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪਲਾਸਟਿਕ ਕੈਰੀ ਬੈਗ ਵਰਤਣ ਵਾਲਿਆਂ ਦੇ ਮੌਕੇ ‘ਤੇ ਚਲਾਨ ਕੱਟੇ। ਇਸ ਮੌਕੇ ਨਗਰ ਨਿਗਮ ਦੇ ਹੋਰ ਕਰਮਚਾਰੀ ਵੀ ਨਾਲ ਮੌਜੂਦ ਸਨ।
ਇਸ ਕਾਰਵਾਈ ਦੀ ਅਗਵਾਈ ਸੈਨਟਰੀ ਇੰਸਪੈਕਟਰ ਮੋਹਿਤ ਜਿੰਦਲ ਅਤੇ ਸੈਨਟਰੀ ਇੰਸਪੈਕਟਰ ਰਾਜੇਸ਼ ਕੁਮਾਰ ਮੱਟੂ ਨੇ ਕੀਤੀ। ਟੀਮ ਵੱਲੋਂ ਭੂਪਿੰਦਰਾ ਰੋਡ ‘ਤੇ ਸਥਿਤ ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਦੀ ਅਚਨਚੇਤ ਜਾਂਚ ਕੀਤੀ ਗਈ। ਜਾਂਚ ਦੌਰਾਨ ਜਿਨ੍ਹਾਂ ਥਾਵਾਂ ‘ਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਮਿਲੇ, ਜਿਨ੍ਹਾਂ ਵਿੱਚ 10 ਤੋਂ ਵੱਧ ਚਲਾਨ ਕੱਟੇ ਗਏ ਅਤੇ ਭਾਰੀ ਮਾਤਰਾ ਵਿੱਚ ਪਲਾਸਟਿਕ ਜ਼ਬਤ ਕੀਤਾ ਗਿਆ।
ਇਸ ਮੌਕੇ ਸੈਨਟਰੀ ਇੰਸਪੈਕਟਰ ਮੋਹਿਤ ਜਿੰਦਲ ਅਤੇ ਰਾਜੇਸ਼ ਕੁਮਾਰ ਮੱਟੂ ਨੇ ਦੁਕਾਨਦਾਰਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਨਾ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ ਨਾ ਸਿਰਫ਼ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਸੀਵਰੇਜ ਦੇ ਜਾਮ ਹੋਣ ਦਾ ਵੀ ਮੁੱਖ ਕਾਰਨ ਬਣਦਾ ਹੈ। ਉਨ੍ਹਾਂ ਲੋਕਾਂ ਨੂੰ ਘਰੋਂ ਕੱਪੜੇ ਦੇ ਥੈਲੇ ਲੈ ਕੇ ਆਉਣ ਲਈ ਪ੍ਰੇਰਿਤ ਕੀਤਾ।
ਮੇਅਰ ਕੁੰਦਨ ਗੋਗੀਆ ਨੇ ਵੀ ਇਸ ਸਬੰਧ ਵਿੱਚ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਨੂੰ ‘ਪਲਾਸਟਿਕ ਮੁਕਤ ਪਟਿਆਲਾ’ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ ਹੋਰਨਾਂ ਬਾਜ਼ਾਰਾਂ ਵਿੱਚ ਵੀ ਇਹ ਚੈਕਿੰਗ ਮੁਹਿੰਮ ਜਾਰੀ ਰਹੇਗੀ। ਮੇਅਰ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਦੁਕਾਨਦਾਰ ਜਾਂ ਰੇਹੜੀ-ਫੜ੍ਹੀ ਵਾਲਾ ਪਾਬੰਦੀ ਦੇ ਬਾਵਜੂਦ ਪਲਾਸਟਿਕ ਦੇ ਲਿਫ਼ਾਫ਼ੇ ਵਰਤੇਗਾ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement
Advertisement
Scroll to Top