Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 8:21 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪਟਿਆਲਾ ਵਿਖੇ 9 ਨੂੰਆਯੋਜਿਤ ਕੀਤਾ ਜਾ ਰਿਹਾ ਹੈ ‘ਈਟ ਰਾਈਟ ਮੇਲਾ’

ਦੁਆਰਾ: Punjab Bani ਪ੍ਰਕਾਸ਼ਿਤ :Monday, 06 April, 2026, 03:26 PM

ਪਟਿਆਲਾ 6 ਅਪ੍ਰੈਲ –  ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ (ਫੂਡ ਸੇਫਟੀ), ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਸ਼੍ਰੀਮਤੀ ਕੰਵਲਪ੍ਰੀਤ ਕੌਰ ਦੀ ਰਹਿਨੁਮਾਈ ਹੇਠ 9 ਅਪ੍ਰੈਲ 2026 ਨੂੰ ਬਹਾਵਲਪੁਰ ਪੈਲੇਸ, ਤਰਿਪਰੀ, ਪਟਿਆਲਾ ਵਿਖੇ “ਈਟ ਰਾਈਟ ਮੇਲਾ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਆਮ ਜਨਤਾ ਵਿੱਚ ਖੁਰਾਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣਾ ਹੈ। ਮੇਲੇ ਵਿੱਚ ਆਰਗੈਨਿਕ ਖੁਰਾਕ, ਮਿਲਟਸ ਅਤੇ ਹੋਰ ਸਿਹਤਮੰਦ ਭੋਜਨ ਉੱਤੇ ਆਧਾਰਿਤ ਖਾਣ-ਪੀਣ ਦੇ ਸਟਾਲ ਲਗਾਏ ਜਾਣਗੇ। ਇਸ ਦੇ ਨਾਲ ਹੀ “ਫੂਡ ਸੇਫਟੀ ਆਨ ਵ੍ਹੀਲਜ਼” ਵੈਨ ਵੀ ਉਪਲਬਧ ਹੋਵੇਗੀ, ਜਿੱਥੇ ਆਮ ਜਨਤਾ ਆਪਣੇ ਰੋਜ਼ਾਨਾ ਵਰਤੋਂ ਵਾਲੇ ਖਾਣ-ਪੀਣ ਦੇ ਸਮਾਨ ਜਿਵੇਂ ਕਿ ਮਸਾਲੇ, ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਮੌਕੇ ‘ਤੇ ਹੀ ਜਾਂਚ ਕਰਵਾ ਸਕਦੀ ਹੈ।

ਇਸ ਮੌਕੇ ‘ਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਵਿਹਾਰਕ ਬਦਲਾਵਾਂ ਬਾਰੇ ਵਿਸ਼ੇਸ਼ ਲੈਕਚਰ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ, ਜਾਗਰੂਕਤਾ ਨੂੰ ਹੋਰ ਰੁਚੀਕਰ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਲੋਕ ਨਾਟਕ (ਨੁੱਕੜ ਨਾਟਕ), ਕੁਇਜ਼ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ।

ਇਸ ਸਮਾਗਮ ਦਾ ਉਦਘਾਟਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੁਆਰਾ ਕੀਤਾ ਜਾਵੇਗਾ, ਜੋ ਇਸ ਮੌਕੇ ਦੇ ਮੁੱਖ ਮਹਿਮਾਨ ਵੀ ਹੋਣਗੇ। ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜਰੂਰ ਮਾਨਣ।



Scroll to Top