Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:46 pm

+91 90915 01313 , +91 90916 01313

punjabbanni@gmail.com
punjabbani@yahoo.com

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ

ਪਟਿਆਲਾ 8 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦ ਕੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਬਿੱਲ ਲਿਆਉਣ ਜਾ ਰਹੀ, ਪ੍ਰੰਤੂ ਏਸੇ ਪੰਜਾਬ ਵਿਧਾਨ ਸਭਾ ਵੱਲੋਂ ਪਹਿਲਾਂ ਵੀ ਦੋ ਵਾਰ ਅਜਿਹਾ ਹੀ ਬਿੱਲ ਪਾਸ ਕੀਤਾ ਜਾ ਚੁੱਕਾ ਹੈ, ਜਿਸ ਨੂੰ ਪੰਜਾਬ ਦੇ ਮਾਨਯੋਗ ਰਾਜਪਾਲ ਅਤੇ ਦੇਸ ਦੇ ਮਾਨਯੋਗ ਰਾਸਟਰਪਤੀ ਵੱਲੋਂ ਪ੍ਰਵਾਨਗੀ ਨਾ ਮਿਲਣ ਕਾਰਨ ਉਹ ਦੋਵੇਂ ਪ੍ਰਸਤਾਵਿਤ ਬਿੱਲ ਕਨੂੰਨ ਨਹੀਂ ਬਣ ਸਕੇ।

ਸਾਬਕਾ ਪ੍ਰਧਾਨ ਨੇ ਸੁਝਾਅ ਦਿੰਦਿਆਂ ਆਖਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਆਲ ਇੰਡੀਆ ਗੁਰਦੁਆਰਾ ਐਕਟ ਦਾ ਬਿੱਲ ਪਾਸ ਕਰਕੇ ਕੇਂਦਰ ਨੂੰ ਨਵਾਂ ਕਨੂੰਨ ਪਾਸ ਕਰਨ ਲਈ ਭੇਜਿਆ ਜਾਵੇ ਤਾਂ ਕਿ ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕੇ।

ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਅਸਲ ਵਿਚ ਚਿਰਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਸਿੱਖ ਗੁਰਦੁਆਰਾ ਐਕਟ 1925 ਦੀ ਥਾਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਕਰਦੀ ਆ ਰਹੀ ਹੈ। ਪਰੰਤੂ ਇਹ ਬਦਕਿਸਮਤੀ ਹੀ ਹੈ ਅਜਿਹਾ ਕਰਨ ਦੀ ਥਾਂ ਦਿੱਲੀ ਅਤੇ ਹਰਿਆਣਾ ਦੇ ਵੱਖਰੇ ਵੱਖਰੇ ਗੁਰਦੁਆਰਾ ਐਕਟ ਬਣਾਕੇ ਸਿੱਖਾਂ ਦੀ ਚਿਰੋਕਣੀ ਮੰਗ ਨੂੰ ਤਹਿਸ ਨਹਿਸ ਕਰ ਦਿਤਾ ਗਿਆ ਹੈ।

ਸਾਬਕਾ ਪ੍ਰਧਾਨ ਨੇ ਕਿਹਾ ਦੁਨੀਆ ਜਾਣਦੀ ਹੈ ਕਿ ਸਿੱਖ ਕੌਮ ਦੀ ਸਾਜਨਾ, ਸਿਰਜਣਾ, ਸਿਧਾਂਤ, ਸਰੂਪ, ਸਭਿਆਚਾਰ, ਧਾਰਮਿਕ ਮਰਯਾਦਾ, ਅਕੀਦਾ, ਬੋਲੀ, ਲਿਪੀ, ਕੈਲੰਡਰ, ਸ਼ਾਨਾਮੱਤਾ ਇਤਿਹਾਸ ਅਤੇ ਦੇਸ ਦੁਨੀਆ ਦੇ ਭਲੇ ਲਈ ਕੀਤੀਆਂ ਲਾਮਿਸਾਲ ਕੁਰਬਾਨੀਆਂ ਆਦਿ ਸਿੱਖ ਕੌਮ ਨੂੰ ਵਿਸ਼ਵ ਵਿਚ ਇਕ ਵੱਖਰੀ ਕੌਮ ਸਥਾਪਤ ਕਰਦੇ ਹਨ। ਇਸ ਲਈ ਪੰਜਾਬ ਵਿਧਾਨ ਸਭਾ ਵੱਲੋਂ ਆਲ ਇੰਡੀਆ ਗੁਰਦੁਆਰਾ ਐਕਟ ਦਾ ਬਿੱਲ ਪਾਸ ਕਰਕੇ ਕੇਂਦਰ ਨੂੰ ਨਵਾਂ ਕਨੂੰਨ ਪਾਸ ਕਰਨ ਲਈ ਭੇਜਿਆ ਜਾਵੇ। ਉਸ ਪ੍ਰਸਤਾਵਿਤ ਕਨੂੰਨ ਵਿਚ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਸਖਤ ਧਾਰਾਵਾਂ ਸ਼ਾਮਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਕਥਿਤ ਦੋਸ਼ੀਆਂ ਨੂੰ ਕਨੂੰਨੀ ਕਟਿਹਰੇ ਵਿਚ ਖੜਾ ਕੀਤਾ ਜਾ ਸਕੇ।

Advertisement
Advertisement
Advertisement
Advertisement
Scroll to Top