Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:20 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਪਟਿਆਲਾ, 29 ਜੁਲਾਈ : ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਮੰਦਿਰ ਮਾਤਾ ਸ਼੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਿਰ ਵਿਖੇ ਚੱਲ ਰਹੇ ਨਵ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਦਿਰ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਥਾਨ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਿਆਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਮਾਤਾ ਰਾਣੀ ਦੀ ਕਿਰਪਾ ਸਦਕਾ ਪੰਜਾਬ ਵਿੱਚ ਹਮੇਸ਼ਾ ਅਮਨ, ਸ਼ਾਂਤੀ, ਆਪਸੀ ਭਾਈਚਾਰਾ ਅਤੇ ਖੁਸ਼ਹਾਲੀ ਬਣੀ ਰਹੇ ਅਤੇ ਸੂਬਾ ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਨਿਰੰਤਰ ਅੱਗੇ ਵਧਦਾ ਰਹੇ।

Advertisement
Advertisement
Advertisement
Advertisement
Scroll to Top