Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:19 am

+91 90915 01313 , +91 90916 01313

punjabbanni@gmail.com
punjabbani@yahoo.com

ਕਾਠਮਾਠੀ, ਕੌਲੀ ਬਲਾਕ, ਪਟਿਆਲਾ 'ਚ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਗਏ

ਕਾਠਮਾਠੀ, ਕੌਲੀ ਬਲਾਕ, ਪਟਿਆਲਾ 'ਚ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਗਏ

ਪਟਿਆਲਾ 29 ਜੁਲਾਈ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ, ਐਸ ਐਮ ਓ ਗੁਰਪ੍ਰੀਤ ਸਿੰਘ ਨਾਗਰਾ, ਆਈ ਸਰਜਨ ਡਾ. ਕਤਯਾਨੀ ਅਤੇ ਅਪਥਾਲਮਿਕ ਅਫਸਰ ਸੁਸ਼ਮਾ ਦੀ ਅਗਵਾਈ ਹੇਠ ਚਲਾਈ ਗਈ।

ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਅਧੀਨ ਮੋਤੀਆ ਬਿੰਦ ਜਾਂਚ ਕੈਂਪ ਲਗਾਏ ਅਤੇ ਬਜੁਰਗਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ। ਇਹ ਕੈਂਪ ਪਿੰਡ ਕਾਠਮਾਠੀ, ਕੌਲੀ ਬਲਾਕ ਵਿੱਚ ਲਗਾਇਆ ਗਿਆ। ਮਰੀਜ਼ਾਂ ਨੂੰ ਉਚਿਤ ਸਲਾਹ ਅਤੇ ਅਗਲੇ ਇਲਾਜ ਲਈ ਰੈਫਰਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਗਈਆਂ।

ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਿਹਤ ਲਈ ਸਮੇਂ-ਸਮੇਂ ‘ਤੇ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਜਾ ਰਹੇ ਇਹ ਪ੍ਰੋਗਰਾਮ ਲੋਕਾਂ ਦੀ ਸਿਹਤ ਸੁਧਾਰਨ ਲਈ ਬਹੁਤ ਮਹੱਤਵਪੂਰਨ ਹਨ।

ਐਸ ਐਮ ਓ ਗੁਰਪ੍ਰੀਤ ਸਿੰਘ ਨਾਗਰਾ
ਨੇ ਦੱਸਿਆ ਕਿ ਅਜਿਹੇ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਅੱਖਾਂ ਦੀ ਬਿਮਾਰੀਆਂ ਤੋਂ ਬਚਾਅ ਨੂੰ ਯਕੀਨੀ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top