Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:11 am

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲੀ ਬੱਚਿਆਂ ਦੀ ਸੁਰਖਿਆ ਦੇ ਮਦੇਨਜਰ ਸਰਕਾਰ ਸਖਤ : 'ਸੇਫ ਸਕੂਲ ਵਾਹਨ ਨੀਤੀ' ਤਹਿਤ ਕਟੇ ਚਲਾਨ

ਸਕੂਲੀ ਬੱਚਿਆਂ ਦੀ ਸੁਰਖਿਆ ਦੇ ਮਦੇਨਜਰ ਸਰਕਾਰ ਸਖਤ : 'ਸੇਫ ਸਕੂਲ ਵਾਹਨ ਨੀਤੀ' ਤਹਿਤ ਕਟੇ ਚਲਾਨ

ਚੰਡੀਗੜ੍ਹ, 31 ਜੁਲਾਈ : ਸਕੂਲੀ ਬਚਿਆਂ ਦੀ ਸੁਰਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋ ਸਖਤ ਕਦਮ ਚੁਕੇ ਜਾ ਰਹੇ ਹਨ। ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਸਾਲ 2026 ਦੇ ਅਪ੍ਰੈਲ ਅਤੇ ਮਈ ਮਹੀਨਿਆਂ ਦੌਰਾਨ ਸੂਬੇ ਭਰ ਵਿੱਚ 1,842 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ। ਇਸ ਮੁਹਿੰਮ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 526 ਬੱਸਾਂ ਦੇ ਚਲਾਨ ਕੀਤੇ ਗਏ, ਜਦਕਿ ਤਿੰਨ ਬੱਸਾਂ ਨੂੰ ਜ਼ਬਤ ਵੀ ਕੀਤਾ ਗਿਆ।

ਜਾਣਕਾਰੀ ਅਨੁਸਾਰ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ‘ਸੇਫ ਸਕੂਲ ਵਾਹਨ ਨੀਤੀ’ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜ਼ਿਲ੍ਹਾ ਪ੍ਰਸ਼ਾਸਨਾਂ ਦੇ ਸਹਿਯੋਗ ਨਾਲ ਸਕੂਲ ਬੱਸਾਂ ਦੀ ਨਿਯਮਤ ਜਾਂਚ ਸ਼ੁਰੂ ਕੀਤੀ ਹੈ, ਤਾਂ ਜੋ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ।

ਸਰਕਾਰ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ ਜਾਂ ਸਕੂਲਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਂਚ ਟੀਮਾਂ ਵੱਲੋਂ ਸਕੂਲ ਵਾਹਨਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top