Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:07 am

+91 90915 01313 , +91 90916 01313

punjabbanni@gmail.com
punjabbani@yahoo.com

ਆਈਬੀਐਮ ਨਾਲ ਮਿਲਕੇ ਸੀਜੀਸੀ ਯੂਨੀਵਰਸਿਟੀ ਨੇ ਕੀਤੀ ਨੇ ਸੈਟਰ ਦੀ ਸ਼ੁਰੂਆਤ

ਆਈਬੀਐਮ ਨਾਲ ਮਿਲਕੇ ਸੀਜੀਸੀ ਯੂਨੀਵਰਸਿਟੀ ਨੇ ਕੀਤੀ ਨੇ ਸੈਟਰ ਦੀ ਸ਼ੁਰੂਆਤ

ਮੋਹਾਲੀ, 31 ਜੁਲਾਈ 2026 : ਵਿਦਿਆਰਥੀਆਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨ ਅਤੇ ਉਦਯੋਗ ਦੀਆਂ ਮੌਜੂਦਾ ਲੋੜਾਂ ਮੁਤਾਬਕ ਤਿਆਰ ਕਰਨ ਦੇ ਉਦੇਸ਼ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਆਈਬੀਐਮ ਨਾਲ ਮਿਲਕੇ ਵਿਦਿਆਰਥੀਆਂ ਲਈ ਨਵੇ ਸਿਖਿਆ ਸੈਟਰ ‘IBM–Centre of Excellence for Emerging Technologies’ ਦੀ ਸਥਾਪਨਾ ਕੀਤੀ ਹੈ।

ਇਸ ਮੌਕੇ ਨਵੇਂ ਕੇਂਦਰ ਦਾ ਉਦਘਾਟਨ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ, ਕਾਰਜਕਾਰੀ ਉਪ ਪ੍ਰਧਾਨ ਡਾ. ਸੁਸ਼ੀਲ ਪ੍ਰਾਸ਼ਰ, IBM ਦੇ ਸੀਨੀਅਰ ਅਧਿਕਾਰੀਆਂ, ਫੈਕਲਟੀ ਮੈਂਬਰਾਂ ਅਤੇ ਹੋਰ ਪਤਵੰਤੇ ਮਹਿਮਾਨਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਸਮਾਗਮ ਦੌਰਾਨ ਸਿੱਖਿਆ ਸੰਸਥਾਵਾਂ ਅਤੇ ਉਦਯੋਗਾਂ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ ਲਈ ਬਿਹਤਰ ਕਰੀਅਰ ਮੌਕੇ ਸਿਰਜਣ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ।

ਜਾਣਕਾਰੀ ਦੇ ਅਨੁਸਾਰ ਇਸ ਪਹਿਲ ਰਾਹੀਂ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਦਾ ਵਿਹਾਰਕ ਗਿਆਨ, ਹੁਨਰ ਵਿਕਾਸ ਅਤੇ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਤਿਆਰੀ ਕਰਵਾਈ ਜਾਵੇਗੀ। ਯੂਨੀਵਰਸਿਟੀ ਨੇ ਦੱਸਿਆ ਕਿ ਇਸ ਸੈਂਟਰ ਆਫ਼ ਐਕਸੀਲੈਂਸ ਰਾਹੀਂ IBM ਵੱਲੋਂ ਤਿਆਰ ਕੀਤੀ ਗਈ ਅਪਡੇਟਡ ਅਧਿਐਨ ਸਮੱਗਰੀ, ਵਿਸ਼ਵ ਪੱਧਰੀ ਸਰਟੀਫਿਕੇਸ਼ਨ ਪ੍ਰੋਗਰਾਮ ਅਤੇ ਹੱਥ-ਅਨੁਭਵ ਅਧਾਰਿਤ ਸਿਖਲਾਈ ਨੂੰ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇਗਾ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਾ ਰੱਖਦਿਆਂ ਉਨ੍ਹਾਂ ਨੂੰ ਉਦਯੋਗਿਕ ਕਾਰਜ-ਪ੍ਰਣਾਲੀ ਦਾ ਅਸਲ ਤਜਰਬਾ ਦਿਵਾਉਣਾ ਅਤੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਵਿੱਚ ਵਾਧਾ ਕਰਨਾ ਹੈ।

Advertisement
Advertisement
Advertisement
Advertisement
Scroll to Top