ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ 'ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਅਫਸੋਸ

ਦੁਆਰਾ: Punjab Bani ਪ੍ਰਕਾਸ਼ਿਤ :Thursday, 07 September, 2023, 07:53 PM

ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੇ ਦੇਹਾਂਤ ‘ਤੇ ਮੁੱਖ ਮੰਤਰੀ ਮਾਨ ਨੇ ਪ੍ਰਗਟਾਇਆ ਅਫਸੋਸ

ਚੰਡੀਗੜ੍ਹ, 7 ਸਤੰਬਰ 2023 – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਇਤਿਹਾਸਕਾਰ ਤੇ ਪ੍ਰੋ. ਪ੍ਰਿਥੀਪਾਲ ਸਿੰਘ ਦਾ ਅੱਜ ਦੁਪਹਿਰੇ ਲੁਧਿਆਣਾ ਵਿੱਚ ਦੇਹਾਂਤ ਹੋ ਗਿਆ ਹੈ। ਉਹ ਲਗਪਗ 90 ਸਾਲ ਦੇ ਸਨ। ਉਨ੍ਹਾਂ ਅੰਤਿਮ ਸੰਸਕਾਰ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ ਵਿੱਚ ਸ਼ਾਮੀਂ ਪੰਜ ਵਜੇ ਹੋਵੇਗਾ। ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ ਹੈ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।



Scroll to Top