Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Saturday, 01 Aug 2026 | 10:46 pm

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ ਹੈ।

ਇਕੱਠ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ’ਐਕਸ’ ਹੈਂਡਲ ’ਤੇ ਲਿਖਿਆ: ‘‘ਪੰਜਾਬ ਦੀਆਂ ਮਾਵਾਂ-ਭੈਣਾਂ ਨੂੰ ਆਰਥਿਕ ਤੌਰ ’ਤੇ ਆਤਮ-ਨਿਰਭਰ ਬਣਾਉਣ ਲਈ ਅਸੀਂ ਅੱਜ ਇੱਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 1 ਜੁਲਾਈ ਨੂੰ 33 ਲੱਖ ਔਰਤਾਂ ਨੂੰ ਮਾਣਭੱਤਾ ਤਬਦੀਲ ਕਰਨ ਤੋਂ ਬਾਅਦ ਅਸੀਂ ਅੱਜ ਹੋਰ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਪਾ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਭੈਣਾਂ ਨੇ ਬਾਅਦ ਵਿੱਚ ਫਾਰਮ ਜਮ੍ਹਾਂ ਕਰਵਾਏ ਹਨ, ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀਆਂ ਕਿਸ਼ਤਾਂ ਇਕੱਠੀਆਂ ਮਿਲਣਗੀਆਂ।’’

ਮੁੱਖ ਮੰਤਰੀ ਨੇ ਪੋਸਟ ਦੇ ਅੰਤ ਵਿੱਚ ਲਿਖਿਆ, ‘‘ਇਹ ਤੁਹਾਡਾ ਜਾਇਜ਼ ਹੱਕ ਹੈ। ਹੁਣ ਤੋਂ ਤੁਹਾਨੂੰ ਆਪਣੀਆਂ ਜਾਂ ਆਪਣੇ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਕਿਸੇ ਹੋਰ ’ਤੇ ਨਿਰਭਰ ਨਹੀਂ ਹੋਣਾ ਪਵੇਗਾ। ਆਮ ਆਦਮੀ ਪਾਰਟੀ ਜੋ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਦੀ ਹੈ ਅਤੇ ਆਪਣੀਆਂ ਗਾਰੰਟੀਆਂ ਨੂੰ ਹਕੀਕਤ ਵਿੱਚ ਬਦਲਦੀ ਹੈ। ਇਨਕਲਾਬ ਜ਼ਿੰਦਾਬਾਦ।’’

ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ, ‘‘ਹੁਣ ਮੈਂ ਸੂਬੇ ਦੀਆਂ ਮਾਵਾਂ-ਭੈਣਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਇਹ ਤੁਹਾਡਾ ਪੈਸਾ ਹੈ ਅਤੇ ਇਸ ਨੂੰ ਖਰਚਣ ਜਾਂ ਵਰਤਣ ਤੋਂ ਪਹਿਲਾਂ ਤੁਹਾਨੂੰ ਕਿਸੇ ਤੋਂ ਪੁੱਛਣ ਦੀ ਲੋੜ ਨਹੀਂ ਹੈ। ਪਿਛਲੇ ਜੁਲਾਈ ਮਹੀਨੇ ਵਿੱਚ ਮੈਂ 33 ਲੱਖ ਮਾਵਾਂ-ਭੈਣਾਂ ਨੂੰ ਇਹ ਤੋਹਫ਼ਾ ਦਿੱਤਾ ਸੀ ਅਤੇ ਅੱਜ 35.5 ਲੱਖ ਹੋਰ ਮਾਵਾਂ-ਭੈਣਾਂ ਨੂੰ ਇਹ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸੱਤ ਦਿਨਾਂ ਵਿੱਚ ਹੀ ਪੰਜ ਲੱਖ ਹੋਰ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ।’’

ਮੁੱਖ ਮੰਤਰੀ ਨੇ ਸਮਾਰੋਹ ਤੋਂ ਪਹਿਲਾਂ ਦੇ ਪਲਾਂ ਨੂੰ ਯਾਦ ਕਰਦਿਆਂ ਕਿਹਾ, ‘‘ਇੱਥੇ ਆਉਂਦੇ ਸਮੇਂ ਇੱਕ ਭੈਣ ਨੇ ਮੈਨੂੰ ਰੱਖੜੀ ਬੰਨ੍ਹੀ ਅਤੇ ਕਿਹਾ ਕਿ ਮੇਰਾ ਵੀਰ ਅੱਜ ਮੈਨੂੰ ਸ਼ਗਨ ਦੇਵੇਗਾ। ਸਾਡੀ ਪਾਰਟੀ ਦੇ ਸਾਰੇ ਆਗੂ ਆਮ ਲੋਕ ਸਨ, ਪਰ ਸੂਬੇ ਦੇ ਲੋਕਾਂ ਨੇ ਮੈਨੂੰ ਮੁੱਖ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਇੱਥੇ ਮੈਂ ਤੁਹਾਡੇ ਨਾਲ ਗੱਲਬਾਤ ਕਰ ਰਿਹਾ ਹਾਂ ਅਤੇ ਉਥੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਵੀ ਹੋ ਚੁੱਕੇ ਹੋਣਗੇ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੈਸੇ ਟਰਾਂਸਫਰ ਕਰਨ ਸਬੰਧੀ ਨੋਟੀਫੀਕੇਸ਼ਨ ਲਾਭਪਾਤਰੀਆਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ  ਪ੍ਰਾਪਤ ਹੋ ਰਹੇ ਸਨ। ਉਨ੍ਹਾਂ ਕਿਹਾ, ‘‘ਮੈਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੈਸੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਣ। ਮੈਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕੀਤੀਆਂ ਹਨ। ਮੈਂ ਸਿਰਫ਼ ਉਹੀ ਕਹਿੰਦਾ ਹਾਂ, ਜੋ ਕੀਤਾ ਜਾ ਸਕਦਾ ਹੈ, ਹੋਰ ਕੁਝ ਨਹੀਂ।’’

Scroll to Top