Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡਾਂ ਢੈਂਠਲ ਤੇ ਬਾਦਸ਼ਾਹਪੁਰ ਕਾਲੇਕੀ ਵਿਖੇ ਨਵੀਂਆਂ ਬਣਾਈਆਂ ਸੜਕਾਂ ਦਾ ਉਦਘਾਟਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 07 September, 2023, 07:35 PM

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡਾਂ ਢੈਂਠਲ ਤੇ ਬਾਦਸ਼ਾਹਪੁਰ ਕਾਲੇਕੀ ਵਿਖੇ ਨਵੀਂਆਂ ਬਣਾਈਆਂ ਸੜਕਾਂ ਦਾ ਉਦਘਾਟਨ
-ਕਿਹਾ ਸਮਾਣਾ ਹਲਕੇ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਸਮੇਤ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਵਚਨਬੱਧਤਾ ਨਿਭਾਈ
-ਜੌੜਾਮਾਜਰਾ ਨੇ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖਕੇ ਆਪ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ
ਸਮਾਣਾ, 7 ਸਤੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਜੌੜਾਮਾਜਰਾ ਨੇ ਪਿੰਡ ਢੈਂਠਲ ਵਿਖੇ ਗਲੀ ਪੱਕੀ ਕਰਨ, ਸਕੂਲ ਤੇ ਆਂਗਣਵਾੜੀ ਵਿਖੇ ਲਗਾਏ ਗਏ ਨਵੇਂ ਫਰਸ਼ ਦਾ ਉਦਘਾਟਨ ਕੀਤਾ।ਇਸੇ ਦੌਰਾਨ ਉਨ੍ਹਾਂ ਨੇ ਪਿੰਡ ਬਾਦਸ਼ਾਹਪੁਰ ਕਾਲੇਕੀ ਵਿਖੇ ਮੇਨ ਸੜਕ ਤੋਂ ਗੁਰਦੁਆਰਾ ਸਾਹਿਬ ਤੱਕ ਗਲੀ ਪੱਕੀ ਕਰਨ ਦਾ ਉਦਘਾਟਨ ਵੀ ਕੀਤਾ।

ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਇਨ੍ਹਾਂ ਪਿੰਡਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਕੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦੇਣ ਸਮੇਤ ਨੌਜਵਾਨਾਂ ਨੂੰ ਰੋਜਗਾਰ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਣਾ ਹਲਕੇ ਦੇ ਵਸਨੀਕਾਂ ਲਈ ਉਨ੍ਹਾਂ ਦੀਆਂ ਅਤੇ ਉਨ੍ਹਾਂ ਦੀ ਟੀਮ ਦੀਆਂ ਸੇਵਾਵਾਂ ਸਦਾ ਹਾਜ਼ਰ ਹਨ ਅਤੇ ਹਲਕੇ ਵਿੱਚ ਕੋਈ ਵੀ ਵਿਕਾਸ ਦਾ ਕੰਮ ਬਾਕੀ ਨਹੀਂ ਰਹਿਣ ਦਿੱਤਾ ਜਾਵੇਗਾ।

ਇਸ ਦੌਰਾਨ ਸਮਾਣਾ ਦੇ ਪਿੰਡਾਂ ਦਾਨੀਪੁਰ, ਬਾਦਸ਼ਾਹਪੁਰ ਕਾਲੇਕੀ ਤੇ ਮਿਆਲ ਕਲਾਂ ਡੇਰਾ ਬਾਜੀਗਰ ਵਿਖੇ ਅਕਾਲੀ ਦਲ ਤੇ ਕਾਂਗਰਸ ਪਾਰਟੀਆਂ ਨੂੰ ਅਲਵਿਦਾ ਆਖਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵੱਧ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ ਜਿਸ ਕਰਕੇ ਹੋਰਨਾਂ ਪਾਰਟੀਆਂ ਨੂੰ ਛੱਡਕੇ ਲੋਕ ਆਪ ਨਾਲ ਜੁੜ ਰਹੇ ਹਨ ਅਤੇ ਪਾਰਟੀ ਵਲੋਂ ਵੀ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾ ਰਿਹਾ ਹੈ।
ਜੌੜਾਮਾਜਰਾ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਤੇ ਸਮਾਣਾ ਵਿਖੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਫੰਡ ਬੇਰੋਕ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਆਪਣੇ ਹਲਕੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੰਗਾਂ ਸੁਣਕੇ ਤੇ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜਾਰ ਸਿੰਘ ਵਿਰਕ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰੀਕ ਸਿੰਘ, ਸੁਖਚੈਨ ਸਿੰਘ, ਜਸਵੰਤ ਸਿੰਘ, ਗਗਨਦੀਪ ਸਿੰਘ, ਦੀਪਕ ਵਧਵਾ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਅਜੈਬ ਸਿੰਘ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੇ.ਈਜ ਤੇ ਹੋਰ ਅਧਿਕਾਰੀ ਸਮੇਤ ਇਨ੍ਹਾਂ ਪਿੰਡਾਂ ਦੇ ਵਾਸੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।



Scroll to Top