Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਸੰਪੰਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 07 September, 2023, 07:37 PM

ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਸੰਪੰਨ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ, ਨਵੀਂ ਦਿੱਲੀ ਅਤੇ ਸੰਸਕ੍ਰਿਤ ਭਾਰਤੀ ਪੰਜਾਬ ਸੰਸਥਾ ਦੇ ਸਹਿਯੋਗ ਨਾਲ ਲਗਾਈ ਗਈ ਦਸ ਰੋਜ਼ਾ ਸੰਸਕ੍ਰਿਤ ਵਰਕਸ਼ਾਪ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ।
ਸਮਾਪਤੀ ਸਮਾਰੋਹ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਉੱਤੇ ਪੁੱਜੇ ਸੰਸਕ੍ਰਿਤ ਭਾਰਤੀ ਦੇ ਉੱਤਰੀ ਜ਼ੋਨ ਸੰਗਠਨ ਮੰਤਰੀ ਡਾ. ਨਰਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਇਤਿਹਾਸਕ ਪਰੰਪਰਾ ਨੂੰ ਜਿਉਂਦਾ ਰੱਖਣ ਲਈ ਸੰਸਕ੍ਰਿਤ ਦਾ ਅਧਿਐਨ ਕਰਨਾ ਚਾਹੀਦਾ ਹੈ | ਉਨ੍ਹਾਂ ਪੰਜਾਬ ਦੀ ਅਮੀਰ ਵੈਦਿਕ ਪਰੰਪਰਾ ਅਤੇ ਮਹਾਭਾਰਤ ਕਾਲ ਨਾਲ ਸਬੰਧਤ ਵਿਸ਼ਿਆਂ ਬਾਰੇ ਵੀ ਜਾਣਕਾਰੀ ਦਿੱਤੀ ਤਾਂ ਜੋ ਲੋਕ ਸੰਸਕ੍ਰਿਤ ਭਾਸ਼ਾ ਪੜ੍ਹ ਕੇ ਆਪਣੀ ਪੁਰਾਤਨ ਗਿਆਨ ਪਰੰਪਰਾ ਨਾਲ ਜੁੜ ਸਕਣ।
ਡੀਨ ਭਾਸ਼ਾਵਾਂ ਪ੍ਰੋ. ਰਾਜਿੰਦਰਪਾਲ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਸਕ੍ਰਿਤ ਅਤੇ ਪੰਜਾਬੀ ਦਾ ਆਪਸ ਵਿੱਚ ਡੂੰਘਾ ਸਬੰਧ ਹੈ। ਉਨ੍ਹਾਂ ਕਿਹਾ ਕਿ ਵਿਸ਼ਿਆਂ ਦੇ ਇਸ ਸੰਬਧ ਨੂੰ ਨਿਰਪੱਖ ਢੰਗ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ।
ਸੰਸਕ੍ਰਿਤ ਵਿਭਾਗ ਦੇ ਮੁਖੀ ਡਾ. ਵਰਿੰਦਰ ਕੁਮਾਰ ਨੇ ਆਏ ਹੋਏ ਸਾਰੇ ਵਿਦਵਾਨਾਂ ਦਾ ਸਵਾਗਤ ਕੀਤਾ |
ਸੰਸਕ੍ਰਿਤ ਅਤੇ ਪਾਲੀ ਵਿਭਾਗ ਤੋਂ ਡਾ. ਪੁਸ਼ਪੇਂਦਰ ਜੋਸ਼ੀ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਇਸ ਪ੍ਰੋਗਰਾਮ ਦੀ ਸਭ ਤੋਂ ਖਾਸ ਗੱਲ ਇਹ ਸੀ ਕਿ ਪੂਰਾ ਪ੍ਰੋਗਰਾਮ ਸੰਸਕ੍ਰਿਤ ਭਾਸ਼ਾ ਵਿੱਚ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਸਟੇਜ ਸੰਚਾਲਨ ਵੀ ਵਿਭਾਗ ਦੀਆਂ ਵਿਦਿਆਰਥਣਾਂ ਗਗਨਦੀਪ ਕੌਰ ਅਤੇ ਮਨਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਗੀਤ ਅਤੇ ਨਾਟਕ ਦੀ ਪੇਸ਼ਕਾਰੀ ਵੀ ਕੀਤੀ ਗਈ।
ਅੰਤ ਵਿੱਚ ਵਰਕਸ਼ਾਪ ਦੇ ਮੁੱਖ ਅਧਿਆਪਕ ਵਿਨੈ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਹਿੰਦੀ ਵਿਭਾਗ ਦੇ ਮੁਖੀ ਡਾ. ਨੀਤੂ ਕੌਸ਼ਲ, ਡਾ. ਰਜਨੀ, ਡਾ. ਰਵੀ ਦੱਤ ਕੌਸ਼ਿਸ਼, ਡਾ. ਕਪਿਲ ਦੇਵ, ਡਾ. ਸੰਦੀਪ, ਡਾ. ਅੰਗਰੇਜ਼, ਅਸ਼ੀਸ਼ ਕੁਮਾਰ, ਡਾ. ਓਮਨਦੀਪ, ਅਜੇ ਆਰੀਆ, ਪ੍ਰਚਾਰਕ, ਸੰਸਕ੍ਰਿਤ ਭਾਰਤੀ ਪੰਜਾਬ ਅਤੇ ਵਿਦਿਆਰਥੀਆਂ ਨੇ ਡਾ. ਵਿਭਾਗ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ।



Scroll to Top