ਅੱਖਾਂ ਦੇ ਸਕਰੀਨਿੰਗ ਕੈਂਪ ਦਾ ਸਹਾਇਕ ਸਿਹਤ ਅਫਸਰ ਵੱਲੋਂ ਕੀਤਾ ਗਿਆ ਨਿਰੀਖਣ
ਪਟਿਆਲਾ 28 ਜੁਲਾਈ – ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਅੱਖਾਂ ਦੀ ਸਿਹਤ ਸੰਭਾਲ ਨੂੰ ਹੋਰ ਮਜਬੂਤ ਕਰਨ ਦੇ ਉਦੇਸ਼ ਨਾਲ ਪਿੰਡ ਸਿੱਧੂਵਾਲ ਵਿਖੇ ਅੱਖਾਂ ਦੀਆਂ ਬਿਮਾਰੀਆਂ ਦਾ ਸਕਰੀਨਿੰਗ ਕੈਂਪ ਲਗਾਇਆ ਗਿਆ। ਨੇਸ਼ਨਲ ਬਲਾਈਂਡਨੈਸ ਕੰਟਰੋਲ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਇਸ ਕੈਂਪ ਦਾ ਨਿਰੀਖਣ ਕੀਤਾ ਗਿਆ।
ਉਹਨਾਂ ਇਸ ਸਕਰੀਨਿੰਗ ਕੈਂਪ ਦਾ ਦੌਰਾ ਕਰਕੇ ਪ੍ਰਬੰਧਾ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਕੈਂਪ ਵਿੱਚ ਆਏ ਮਰੀਜ਼ਾਂ ਦੀ ਜਾਂਚ, ਰਜਿਸਟਰੇਸ਼ਨ ,ਰੈਫਰਲ ਪ੍ਰਕਿਰਿਆਵਾਂ ਅਤੇ ਇਲਾਜ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਸਬੰਧਿਤ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਹਰ ਯੋਗ ਮਰੀਜ਼ ਦੀ ਸਮੇਂ ਸਿਰ ਜਾਂਚ ਕੀਤੀ ਜਾਵੇ ਅਤੇ ਜਾਂਚ ਕਰਕੇ ਲੋੜ ਅਨੁਸਾਰ ਮੋਤੀਆਬਿੰਦ ਦੇ ਆਪਰੇਸ਼ਨ ਲਈ ਰੈਫਰ ਕੀਤਾ ਜਾਵੇ।
ਉਹਨਾਂ ਕਿਹਾ ਕਿ ਮੋਤੀਆਬਿੰਦ ਦਾ ਸਮੇਂ ਸਿਰ ਪਤਾ ਲੱਗਣ ਤੇ ਇਲਾਜ ਕਰਵਾਉਣ ਨਾਲ ਨਜ਼ਰ ਨੂੰ ਬਚਾਇਆ ਜਾ ਸਕਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਖਾਸ ਕਰਕੇ 50 ਸਾਲ ਤੋਂ ਉੱਪਰ ਵਾਲੇ ਵਿਅਕਤੀ ਆਪਣੀਆਂ ਅੱਖਾਂ ਦੀ ਨਿਯਮਤ ਜਾਂਚ ਕਰਵਾਉਣ ਜੇਕਰ ਨਜ਼ਰ ਧੁੰਦਲੀ ਹੋਵੇ ਜਾਂ ਕੋਈ ਹੋਰ ਸਮੱਸਿਆ ਹੋਵੇ ਤਾਂ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਅੱਖਾਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਅਜਿਹੇ ਸਕਰੀਨਿੰਗ ਕੈਂਪ ਲਗਾਤਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਪੀਐਚਸੀ ਕੋਲੀ ਡਾ.ਗੁਰਪ੍ਰੀਤ ਨਾਗਰਾ, ਆਈ ਸਰਜਨ ਡਾ.ਗੁਰਪ੍ਰੀਤ ਕੌਰ, ਸੁਸ਼ਮਾ ਕਾਲੀਆ ਅਪਥੇਲਮਿਕ ਅਫਸਰ ਆਦਿ ਮੌਜੂਦ ਸਨ।