ਸੰਗਰੂਰ ਦੀ ਅਦਾਲਤ ਨੇ ਮਲਿਕਾਰਜੁਨ ਖੜਗੇ ਨੂੰ ਪੇਸ਼ ਹੋਣ ਦੇ ਦਿੱਤੇ ਨਿਰਦੇਸ਼
ਸੰਗਰੂਰ, 29 ਜੁਲਾਈ 2026 : ਸਾਲ 2023 ਵਿੱਚ ਦਾਇਰ ਕੀਤੀ ਗਈ ਇੱਕ ਸ਼ਿਕਾਇਤ ਨਾਲ ਸਬੰਧਤ ਹੈ, ਇਕ ਮਾਮਲੇ ਵਿਚ ਪੰਜਾਬ ਦੇ ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਰੁੱਧ ਇੱਕ ਮਾਮਲੇ ਵਿੱਚ ਵਾਰੰਟ ਜਾਰੀ ਕਰਦਿਆਂ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਅਨੁਸਾਰ, ਇਹ ਸ਼ਿਕਾਇਤ ਸੰਗਰੂਰ ਦੇ ਰਹਿਣ ਵਾਲੇ ਅਤੇ ਬਜਰੰਗ ਦਲ ਨਾਲ ਜੁੜੇ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਕੀਤੀ ਗਈ ਸੀ, ਜਿਸਦੀ ਸੁਣਵਾਈ ਅਦਾਲਤ ਵਿੱਚ ਜਾਰੀ ਹੈ। ਸ਼ਿਕਾਇਤਕਰਤਾ ਦੇ ਵਕੀਲ ਐਡਵੋਕੇਟ ਲਲਿਤ ਗਰਗ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ ਦੌਰਾਨ ਖੜਗੇ ਨੂੰ ਪੇਸ਼ ਹੋਣ ਲਈ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਲਈ ਜਾਰੀ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਮੱਲਿਕਾਰਜੁਨ ਖੜਗੇ ਨੇ ਬਜਰੰਗ ਦਲ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਸ਼ਿਕਾਇਤਕਰਤਾ ਦਾ ਦਾਅਵਾ ਹੈ ਕਿ ਮੈਨੀਫੈਸਟੋ ਵਿੱਚ ਬਜਰੰਗ ਦਲ ਦੀ ਤੁਲਨਾ ਪਾਪੂਲਰ ਫਰੰਟ ਆਫ਼ ਇੰਡੀਆ (ਪੀਐਫਆਈ) ਨਾਲ ਕੀਤੀ ਗਈ ਸੀ ਅਤੇ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਸੰਗਠਨ ‘ਤੇ ਪਾਬੰਦੀ ਲਗਾਈ ਜਾਵੇਗੀ।