ਬਲਾਕ ਪਟਿਆਲਾ ਦੇ ਪਿੰਡਾਂ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ

ਬਲਾਕ ਪਟਿਆਲਾ ਦੇ ਪਿੰਡਾਂ ਵਿਚ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ
ਪਟਿਆਲਾ, 8 ਸਤੰਬਰ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਵੱਲੋਂ ਬਲਾਕ ਪਟਿਆਲਾ ਦੇ ਪਿੰਡਾਂ ਰਾਏਪੁਰ ਮੰਡਲਾਂ, ਭਟੇੜੀ ਕਲਾਂ, ਹਸਨਪੁਰ ਪਰਹੋਤਾਂ, ਬਾਰਨ ਅਤੇ ਹਰਦਾਸਪੁਰ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਸਰਫੇਸ ਸੀਡਰ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਤੰਬਰ ਮਹੀਨੇ ਵਿਚ ਹਰੇਕ ਬਲਾਕ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ। ਬਲਾਕ ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਨੂੰ ਸਬਸਿਡੀ ਉਪਰ ਲੈਣ ਲਈ ਕਿਸਾਨ ਪੋਰਟਲ ਉਪਰ (agrimachinerypb.com) ਮਿਤੀ 10.09.2023 ਤੱਕ ਅਪਲਾਈ ਕਰਨ ਤਾਂ ਜੋ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾ ਸਕੇ।
ਇਹਨਾਂ ਕੈਂਪਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਪਰਮਜੀਤ ਕੌਰ ਅਤੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਹਾਜ਼ਰ ਕਿਸਾਨਾਂ ਨੂੰ ਸੀ.ਆਰ.ਐਮ. ਸਕੀਮ ਸਬੰਧੀ ਅਤੇ ਵਿਭਾਗ ਦੀਆਂ ਹੋਰ ਸਕੀਮਾਂ ਸਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਹਨਾਂ ਕੈਂਪਾਂ ਵਿਚ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਪਿੰਡ ਦੌਲਤਪੁਰ, ਰਸੂਲਪੁਰ, ਭਟੇੜੀ ਕਲਾਂ, ਦੌਣਕਲਾਂ ਅਤੇ ਸਮਸਪੁਰ ਵਿਖੇ ਗੁਰਦੁਆਰਾ ਸਾਹਿਬਾਨਾਂ ਵਿਚ ਅਨਾਊਂਸਮੈਂਟਾਂ ਕਰਵਾ ਕੇ ਸਰਫੇਸ ਸੀਡਰ ਮਸ਼ੀਨ ਅਪਲਾਈ ਕਰਨ ਸਬੰਧੀ ਜਾਗਰੂਕ ਕੀਤਾ। ਇਹਨਾਂ ਕੈਂਪਾਂ ਵਿਚ ਅਗਾਂਹਵਧੂ ਕਿਸਾਨ ਗੁਰਧਿਆਨ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਭਾਗ ਸਿੰਘ, ਬਲਜਿੰਦਰ ਸਿੰਘ, ਰਵਿੰਦਰ ਸਿੰਘ, ਪ੍ਰਗਟ ਸਿੰਘ ਅਤੇ ਮੱਲ ਐਗਰੀਕਲਚਰ ਵੈੱਲਫੇਅਰ ਸੋਸਾਇਟੀ ਦੇ ਨੁਮਾਇੰਦਿਆਂ ਨੇ ਭਾਗ ਲਿਆ।
