Breaking News ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮਚੰਡੀਗੜ੍ਹ `ਚ ਹਿਮਾਚਲ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਦੋ ਨਾਬਾਲਗਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ. ਜੀ. ਆਫਿਸ ਵਿੱਚ ਐਸ. ਸੀ. ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਨੰਗਲ ਦਾ ਕੀਤਾ ਅਚਨਚੇਤ ਦੌਰਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 07 September, 2023, 07:56 PM

ਕੈਬਨਿਟ ਮੰਤਰੀ ਨੇ ਸਿਵਲ ਹਸਪਤਾਲ ਨੰਗਲ ਦਾ ਕੀਤਾ ਅਚਨਚੇਤ ਦੌਰਾ

– ਨਗਰ ਕੋਂਸਲ ਨੂੰ ਰੋਗਾਣੂ ਮੁਕਤ ਦਵਾਈ ਦਾ ਛਿੜਕਾਅ ਤੇ ਨਿਰੰਤਰ ਫੋਗਿੰਗ ਕਰਵਾਉਣ ਦੀ ਹਦਾਇਤ
– ਲੋਕਾਂ ਤੋ ਘਰਾਂ, ਵਪਾਰਕ ਅਦਾਰਿਆਂ ਨੇੜੇ ਸਾਫ ਸਫਾਈ ਰੱਖਣ ਵਿੱਚ ਮੰਗਿਆ ਸਹਿਯੋਗ
ਨੰਗਲ 07 ਸਤੰਬਰ,2023 – ਵਾਤਾਵਰਣ ਵਿੱਚ ਨਿਰੰਤਰ ਹੋ ਰਹੇ ਬਦਲਾਅ ਅਤੇ ਮੌਸਮ ਦੀਆਂ ਤਬਦੀਲੀਆਂ ਨਾਲ ਮੌਸਮੀ ਬਿਮਾਰੀਆਂ ਡੇਂਗੂ, ਚਿਕਨਗੁਨੀਆਂ ਵਰਗੇ ਰੋਂਗ ਕਈ ਵਾਰ ਜਾਨ ਲੇਵਾ ਬਣ ਜਾਂਦੇ ਹਨ। ਜਿਨ੍ਹਾਂ ਤੋ ਬਚਾਅ ਲਈ ਜਰੂਰੀ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਨਗਰ ਕੋਂਸਲ ਅਤੇ ਸਿਹਤ ਵਿਭਾਗ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ, ਇਸ ਲਈ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਨੰਗਲ ਸ਼ਹਿਰ ਦੇ ਸਬ ਡਵੀਜਨ ਹਸਪਤਾਲ ਨੰਗਲ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਨਗਰ ਕੋਂਸਲ ਨੂੰ ਸ਼ਹਿਰ ਦੇ ਹਰ ਖੇਤਰ ਦੀ ਰੋਜ਼ਾਨਾ ਸਫਾਈ, ਰੋਗਾਣੂ ਮੁਕਤ ਦਵਾਈ ਦਾ ਛਿੜਕਾਅ, ਨਿਰੰਤਰ ਫੋਗਿੰਗ ਅਤੇ ਗੰਦੇ ਪਾਣੀ ਦੀ ਨਿਕਾਸੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਿਹਤ ਵਿਭਾਗ ਨੂੰ ਲੋਕਾਂ ਦੀ ਨਿਰੰਤਰ ਸਿਹਤ ਜਾਂਚ ਕਰਨ ਅਤੇ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹਰ ਸੁੱਕਰਵਾਰ ਨੂੰ ਡਰਾਈ ਡੇਅ ਵੱਜੋਂ ਮਨਾਇਆਂ ਜਾਂਦਾ ਹੈ ਤੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਡੇਂਗੂ ਦਾ ਲਾਰਵਾ ਚੈਕ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇ ਰਿਹਾ ਹੈ। ਸਰਕਾਰੀ ਹਸਪਤਾਲ, ਮੁੱਢਲੇ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਤੋ ਇਲਾਵਾ 8 ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਮੁਫਤ ਦਵਾਈ, ਟੈਸਟ ਅਤੇ ਸਿਹਤ ਜਾਂਚ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਸਬ ਡਵੀਜਨ ਹਸਪਤਾਲ ਨੰਗਲ ਵਿੱਚ ਵੱਖ ਵੱਖ ਵਾਰਡਾਂ ਦਾ ਦੌਰਾ ਕਰਕੇ ਉਥੇ ਉਪਲੱਬਧ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ ਅਤੇ ਮਰੀਜ਼ਾ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਮਰੀਜ਼ਾ ਨਾਲ ਆਏ ਪਰਿਵਾਰਕ ਮੈਂਬਰਾਂ ਤੋ ਵੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ।