Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Tuesday, 04 Aug 2026 | 9:50 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਤਨਾ ਪ੍ਰੋਜੈਕਟ' ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਵੰਡੇ ਸਰਟੀਫਿਕੇਟ

ਚੇਤਨਾ ਪ੍ਰੋਜੈਕਟ' ਤਹਿਤ ਡੀ ਸੀ ਨੇ ਸੈਲਫ ਡਿਫੈਂਸ ਦੀ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਵੰਡੇ ਸਰਟੀਫਿਕੇਟ

ਪਟਿਆਲਾ, 4 ਅਗਸਤ :  ਪੰਜਾਬ ਸਰਕਾਰ ਦੀ ਅਗਵਾਈ ਵਿਚ ‘ਚੇਤਨਾ ਪ੍ਰੋਜੈਕਟ’ ਅਧੀਨ ਲੜਕੀਆਂ ਲਈ ਚਲਾਈ ਗਈ ਵਿਸ਼ੇਸ਼ ਸੈਲਫ ਡਿਫੈਂਸ (ਆਤਮ-ਰੱਖਿਆ) ਸਿਖਲਾਈ ਵਰਕਸ਼ਾਪ ਦੇ ਸਮਾਪਨ ‘ਤੇ ਵਿਸ਼ੇਸ਼ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਿਖਲਾਈ ਪੂਰੀ ਕਰਨ ਵਾਲੀਆਂ ਲੜਕੀਆਂ  ਨੂੰ ਸਰਟੀਫਿਕੇਟ ਤਕਸੀਮ ਕੀਤੇ।

‘ਚੇਤਨਾ ਪ੍ਰੋਜੈਕਟ ‘ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਇੱਕ ਮਹੱਤਵਪੂਰਨ ਪਹਿਲਕਦਮੀ ਹੈ, ਜਿਸਦਾ ਮੁੱਖ ਉਦੇਸ਼ ਲੜਕੀਆਂ ਵਿੱਚ ਸਰੀਰਕ ਮਜ਼ਬੂਤੀ, ਆਤਮ-ਵਿਸ਼ਵਾਸ ਅਤੇ ਆਤਮ-ਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਇਹ ਪ੍ਰੋਜੈਕਟ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਜ਼ਿਲ੍ਹਾ ਖੇਡ ਅਫ਼ਸਰ  ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਉਪਰਾਲਾ ਕੀਤਾ ਗਿਆ ਹੈ।

ਸਮਾਗਮ ਦੌਰਾਨ ਡਾ. ਹਿਮਾਂਸ਼ੂ ਅਗਰਵਾਲ ਨੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨਾਲ  ਗੱਲਬਾਤ ਕਰਦਿਆਂ ਕਿਹਾ ਕਿ
ਸੈਲਫ ਡਿਫੈਂਸ ਸਿਰਫ਼ ਸਰੀਰਕ ਦਾਅ-ਪੇਚ ਸਿੱਖਣਾ ਹੀ ਨਹੀਂ ਹੈ, ਸਗੋਂ ਇਹ ਮਨੋਬਲ, ਆਤਮ-ਵਿਸ਼ਵਾਸ ਅਤੇ ਨਿਡਰਤਾ ਪੈਦਾ ਕਰਨ ਦਾ ਜ਼ਰੀਆ ਹੈ। ਚੇਤਨਾ ਪ੍ਰੋਜੈਕਟ ਦਾ ਮੁੱਖ ਮਨੋਰਥ ਇਹ ਸੁਨਿਸ਼ਚਿਤ ਕਰਨਾ ਹੈ ਕਿ ਪਟਿਆਲਾ ਦੀ ਹਰ ਧੀ ਖੁਦ ਨੂੰ ਸੁਰੱਖਿਅਤ, ਸ਼ਕਤੀਸ਼ਾਲੀ ਅਤੇ ਹਰ ਚੁਣੌਤੀ ਦਾ ਸਾਹਮਣਾ ਕਰਨ ਦੇ ਯੋਗ ਮਹਿਸੂਸ ਕਰੇ।

ਸਿਖਲਾਈ ਪ੍ਰਾਪਤ ਲੜਕੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਰਾਹੀਂ ਉਨ੍ਹਾਂ ਨੂੰ ਮੁਫ਼ਤ ਵਿੱਚ ਮਾਰਸ਼ਲ ਆਰਟਸ ਅਤੇ ਆਤਮ-ਰੱਖਿਆ ਦੇ ਆਧੁਨਿਕ ਗੁਰ ਸਿੱਖਣ ਦਾ ਸੁਨਹਿਰੀ ਮੌਕਾ ਮਿਲਿਆ ਹੈ।

ਜਿਲ੍ਹਾ ਖੇਡ ਅਫਸਰ ਨੇ ਦਸਿਆ ਕਿ ਇਸ ਪਹਿਲਕਦਮੀ ਨੂੰ ਸਥਾਨਕ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਓਰੀਐਂਟੇਸ਼ਨ ਕੈਂਪ ਦੌਰਾਨ 80 ਤੋਂ ਵੱਧ ਲੜਕੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ, ਜਿਨ੍ਹਾਂ ਵਿੱਚੋਂ ਚੁਣੇ ਗਏ ਬੈਚ ਨੇ ਇਹ ਸਿਖਲਾਈ ਸਫਲਤਾਪੂਰਵਕ ਪੂਰੀ ਕੀਤੀ। ਇਸ ਸ਼ਾਨਦਾਰ ਸਫਲਤਾ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਆਉਣ ਵਾਲੇ ਦਿਨਾਂ ਵਿੱਚ ‘ਪ੍ਰੋਜੈਕਟ ਚੇਤਨਾ’ ਅਧੀਨ ਹੋਰ ਵੀ ਬੈਚ ਸ਼ੁਰੂ ਕਰਨ ਦੀ ਯੋਜਨਾ ਬਣਾ ਰਿਹਾ ਹੈ।

Scroll to Top