Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:37 am

+91 90915 01313 , +91 90916 01313

punjabbanni@gmail.com
punjabbani@yahoo.com

ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਤਹਿਤ ਸੀਐੱਮਡੀ 5 ਜ਼ਿਲ੍ਹਿਆਂ ਦੇ ਦੌਰੇ ਤੇ

ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਤਹਿਤ ਸੀਐੱਮਡੀ 5 ਜ਼ਿਲ੍ਹਿਆਂ ਦੇ ਦੌਰੇ ਤੇ

ਪਟਿਆਲਾ 4 ਅਗਸਤ – ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ  ਅਤੇ ਬਿਜਲੀ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਧ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐੱਲ) ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 7 ਅਗਸਤ, ਦਿਨ ਸ਼ੁੱਕਰਵਾਰ ਨੂੰ ਸਟੇਕਹੋਲਡਰ ਕੰਸਲਟੇਸ਼ਨ-ਕਮ-ਗ੍ਰੀਵੈਂਸ ਰੈੱਡਰੈੱਸਲ ਮੀਟਿੰਗਾਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਨ੍ਹਾਂ ਮੀਟਿੰਗਾਂ ਦੀ ਅਗਵਾਈ ਖੁਦ ਪੀਐਸਪੀਸੀਐੱਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਡਾ.ਬਸੰਤ ਗਰਗ ਅਤੇ ਕਾਰਪੋਰੇਸ਼ਨ ਦੇ ਚਾਰੋਂ ਡਾਇਰੈਕਟਰ ਕਰਨਗੇ। ਇਸ ਦੌਰਾਨ ਪੀਐਸਪੀਸੀਐੱਲ ਦੇ ਸੀਐੱਮਡੀ ਡਾ.ਬਸੰਤ ਗਰਗ ਵਲੋਂ ਪੱਤਰ ਜਾਰੀ ਕਰਦਿਆਂ ਪੀਐਸਪੀਸੀਐੱਲ ਦੇ ਚਾਰੋਂ ਡਾਇਰੈਕਟਰ ਨੂੰ ਆਪਣੇ-ਆਪਣੇ ਨਿਰਧਾਰਿਤ ਜ਼ਿਲ੍ਹਿਆਂ ਦਾ ਦੌਰਾ ਕਰਕੇ ਸੰਬੰਧਿਤ ਧਿਰਾਂ ਨਾਲ ਸਲਾਹ-ਮਸ਼ਵਰਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਸੁਣ ਕੇ ਮੌਕੇ ’ਤੇ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਬਾਰੇ ਕਿਹਾ ਹੈ।

ਡਾ.ਗਰਗ ਅਨੁਸਾਰ ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਆਮ ਜਨਤਾ, ਉਦਯੋਗਿਕ ਖਪਤਕਾਰਾਂ, ਵਪਾਰਕ ਸੰਸਥਾਵਾਂ ਅਤੇ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਸਮੇਤ ਹੋਰ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ, ਬਿਜਲੀ ਸੇਵਾਵਾਂ ਵਿੱਚ ਸੁਧਾਰ ਲਿਆਉਣਾ ਤੋਂ ਇਲਾਵਾ ਮੌਕੇ ਤੇ ਹਾਲਾਤ ਜਾਨਣਾ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨਾ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਸਦਕਾ ਇਸ ਮੀਟਿੰਗਾਂ ਦੌਰਾਨ ਜਿਥੇ ਉਕਤ ਅਧਿਕਾਰੀਆਂ ਨੂੰ ਧਰਾਤਲੀ ਪੱਧਰ ਤੇ ਆ ਰਹੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ ਜਾਵੇਗਾ ਉਥੇ ਹੀ ਦੌਰੇ ਉਪਰੰਤ ਹਰ ਡਾਇਰੈਕਟਰ ਵੱਲੋਂ ਮੀਟਿੰਗ ਵਿੱਚ ਵਿਚਾਰੇ ਗਏ ਮੁੱਦਿਆਂ, ਕੀਤੀ ਗਈ ਕਾਰਵਾਈ ਅਤੇ ਬਕਾਇਆ ਮਾਮਲਿਆਂ ਸਬੰਧੀ ਵਿਸਥਾਰਪੂਰਵਕ ਰਿਪੋਰਟ ਸੀਐੱਮਡੀ ਡਾ. ਬਸੰਤ ਗਰਗ ਨੂੰ ਸੌਂਪਣਗੇ।

ਉਹਨਾਂ ਡਾਇਰੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਦੌਰੇ ਸਬੰਧੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ, ਜ਼ਿਲ੍ਹਿਆਂ ਵਿੱਚ ਪ੍ਰਾਪਤ ਜਨਤਕ ਅਤੇ ਉਦਯੋਗਿਕ ਸ਼ਿਕਾਇਤਾਂ ਦੀ ਸਮੀਖਿਆ ਕਰਨ, ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਲੰਬਿਤ ਮਾਮਲਿਆਂ ਦੇ ਸਮੇਂਬੱਧ ਹੱਲ ਲਈ ਫੀਲਡ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨ। ਡਾ.ਗਰਗ ਨੇ ਆਮ ਜਨਤਾ, ਉਦਯੋਗਿਕ ਖਪਤਕਾਰਾਂ ਅਤੇ ਵਪਾਰਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੋ ਕੇ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਸਾਂਝੇ ਕਰਨ, ਤਾਂ ਜੋ ਬਿਜਲੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਬਣਾਇਆ ਜਾ ਸਕੇ।

Advertisement
Advertisement
Advertisement
Advertisement
Scroll to Top