Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 1:04 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ ਦੀ ਹਰ ਪਾਸੇ ਸ਼ਲਾਘਾ, ਰਿਟਾਇਰਮੈਂਟ ਵਾਲੇ ਦਿਨ ਹੀ ਗ੍ਰੈਜੂਟੀ ਦੀ ਅਦਾਇਗੀ

ਮੇਅਰ ਕੁੰਦਨ ਗੋਗੀਆ ਦੀ ਨਿਵੇਕਲੀ ਪਹਿਲ ਦੀ ਹਰ ਪਾਸੇ ਸ਼ਲਾਘਾ, ਰਿਟਾਇਰਮੈਂਟ ਵਾਲੇ ਦਿਨ ਹੀ ਗ੍ਰੈਜੂਟੀ ਦੀ ਅਦਾਇਗੀ

ਪਟਿਆਲਾ, 5 ਅਗਸਤ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਸੇਵਾਮੁਕਤ ਹੋਣ ਵਾਲੇ ਕਰਮਚਾਰੀਆਂ ਦੇ ਸਨਮਾਨ, ਹਿੱਤਾਂ ਅਤੇ ਭਲਾਈ ਨੂੰ ਸਮਰਪਿਤ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਉਂਦਾ ਹੈ ਕਿ ਸਰਕਾਰੀ ਜਾਂ ਪ੍ਰਸ਼ਾਸਨਿਕ ਸੇਵਾਵਾਂ ਤੋਂ ਰਿਟਾਇਰ ਹੋਣ ਤੋਂ ਬਾਅਦ ਕਰਮਚਾਰੀਆਂ ਨੂੰ ਆਪਣੀ ਗ੍ਰੈਜੂਟੀ, ਫੰਡ ਅਤੇ ਹੋਰ ਬਕਾਇਆ ਰਕਮ ਪ੍ਰਾਪਤ ਕਰਨ ਲਈ ਮਹੀਨਿਆਂ ਤੱਕ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ। ਪਰ ਮੇਅਰ ਕੁੰਦਨ ਗੋਗੀਆ ਦੇ ਯਤਨਾਂ ਸਦਕਾ ਨਗਰ ਨਿਗਮ ਪਟਿਆਲਾ ਵਿੱਚ ਇਸ ਪੁਰਾਣੀ ਪ੍ਰਥਾ ਨੂੰ ਬਦਲ ਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ।
ਇਸੇ ਲੜੀ ਤਹਿਤ ਨਗਰ ਨਿਗਮ ਦੀ ਸੇਵਾਮੁਕਤ ਹੋਈ ਸਫ਼ਾਈ ਸੇਵਿਕਾ ਸ਼੍ਰੀਮਤੀ ਬਿਮਲਾ ਨੂੰ ਉਨ੍ਹਾਂ ਦੀ ਰਿਟਾਇਰਮੈਂਟ ਦੇ ਮੌਕੇ ‘ਤੇ ਹੀ 19 ਲੱਖ 76 ਹਜਾਰ ਦੀ ਗ੍ਰੈਜੂਟੀ ਰਾਸ਼ੀ ਦਾ ਚੈੱਕ ਮੇਅਰ ਵੱਲੋਂ ਸੌਂਪਿਆ ਗਿਆ। ਸੇਵਾ ਦੇ ਆਖਰੀ ਦਿਨ ਹੀ ਆਪਣਾ ਬਣਦਾ ਹੱਕ ਪ੍ਰਾਪਤ ਹੋਣ ‘ਤੇ ਕਰਮਚਾਰੀ ਅਤੇ ਉਨ੍ਹਾਂ ਦੇ ਪਰਿਵਾਰ ਨੇ ਅਥਾਹ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਪ੍ਰਸ਼ਾਸਨ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਜਿਨ੍ਹਾਂ ਕਰਮਚਾਰੀਆਂ ਨੇ ਆਪਣੇ ਜੀਵਨ ਦੇ ਕੀਮਤੀ ਸਾਲ ਨਗਰ ਨਿਗਮ ਅਤੇ ਸ਼ਹਿਰ ਦੀ ਸੇਵਾ ਵਿੱਚ ਲਗਾਏ ਹਨ, ਉਨ੍ਹਾਂ ਨੂੰ ਰਿਟਾਇਰਮੈਂਟ ਮਗਰੋਂ ਆਪਣੇ ਹੀ ਹੱਕਾਂ ਲਈ ਦਫ਼ਤਰਾਂ ਵਿੱਚ ਭਟਕਣਾ ਨਾ ਪਵੇ। ਉਨ੍ਹਾਂ ਦੱਸਿਆ ਕਿ ਨਿਗਮ ਦਾ ਇਹ ਯਤਨ ਹੈ ਕਿ ਸਾਰੇ ਲੋੜੀਂਦੇ ਦਸਤਾਵੇਜ਼ ਰਿਟਾਇਰਮੈਂਟ ਤੋਂ ਪਹਿਲਾਂ ਹੀ ਪੂਰੇ ਕਰਵਾ ਲਏ ਜਾਣ, ਤਾਂ ਜੋ ਸੇਵਾਮੁਕਤੀ ਵਾਲੇ ਦਿਨ ਹੀ ਗ੍ਰੈਜੂਟੀ ਅਤੇ ਹੋਰ ਬਣਦੇ ਵਿੱਤੀ ਲਾਭ ਜਾਰੀ ਕੀਤੇ ਜਾ ਸਕਣ। ਇਸ ਨਾਲ ਸੇਵਾਮੁਕਤ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਜਾਂ ਪ੍ਰਸ਼ਾਸਕੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਵਿਸ਼ੇਸ਼ ਸਮਾਗਮ ਦੌਰਾਨ ਮੇਅਰ ਕੁੰਦਨ ਗੋਗੀਆ ਦੇ ਨਾਲ ਨਗਰ ਨਿਗਮ ਦੇ ਕੌਂਸਲਰ ਸ਼੍ਰੀ ਗੁਰਕਿਰਪਾਲ ਸਿੰਘ ਅਤੇ ਸ਼੍ਰੀ ਗਿਆਨ ਚੰਦ ਵੀ ਖ਼ਾਸ ਤੌਰ ‘ਤੇ ਮੌਜੂਦ ਸਨ। ਉਨ੍ਹਾਂ ਨੇ ਸੇਵਾਮੁਕਤ ਹੋਈ ਸਫ਼ਾਈ ਸੇਵਿਕਾ ਨੂੰ ਫੁੱਲ-ਮਾਲਾਵਾਂ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਧੰਨਵਾਦ ਕੀਤਾ ਅਤੇ ਉਨ੍ਹਾਂ ਦੀ ਲੰਬੀ, ਖ਼ੁਸ਼ਹਾਲ ਤੇ ਤੰਦਰੁਸਤ ਜ਼ਿੰਦਗੀ ਦੀ ਕਾਮਨਾ ਕੀਤੀ।
Advertisement
Advertisement
Advertisement
Advertisement
Scroll to Top