Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 9:27 am

+91 90915 01313 , +91 90916 01313

punjabbanni@gmail.com
punjabbani@yahoo.com

ਮੇਨ ਗਾਰਬੇਜ ਡੰਪ ਤੇ ਕੂੜੇ ਦੇ ਨਿਪਟਾਰੇ ਦੇ ਕੰਮ 'ਚ ਢਿੱਲ ਬਰਦਾਸ਼ਤ ਨਹੀਂ : ਵਧੀਕ ਕਮਿਸ਼ਨਰ

ਮੇਨ ਗਾਰਬੇਜ ਡੰਪ ਤੇ ਕੂੜੇ ਦੇ ਨਿਪਟਾਰੇ ਦੇ ਕੰਮ 'ਚ ਢਿੱਲ ਬਰਦਾਸ਼ਤ ਨਹੀਂ : ਵਧੀਕ ਕਮਿਸ਼ਨਰ

ਪਟਿਆਲਾ, 17 ਜੁਲਾਈ – ਸ਼ਹਿਰ ਦੀ ਸਾਫ਼-ਸਫ਼ਾਈ ਅਤੇ ਕੂੜੇ ਦੇ ਪੱਕੇ ਨਿਪਟਾਰੇ ਨੂੰ ਲੈ ਕੇ ਨਗਰ ਨਿਗਮ ਪਟਿਆਲਾ ਵੱਲੋਂ ਸਖ਼ਤ ਰੁਖ਼ ਅਖਤਿਆਰ ਕੀਤਾ ਗਿਆ ਹੈ। ਇਸੇ ਤਹਿਤ ਬੀਤੇ ਦਿਨੀ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਵੱਲੋਂ ਮੈਡੀਕਲ ਅਫ਼ਸਰ ਹੈਲਥ ਅਤੇ ਨਿਗਮ ਦੇ ਸੈਨੇਟਰੀ ਇੰਸਪੈਕਟਰਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਮੇਨ ਗਾਰਬੇਜ ਡੰਪ ਦਾ ਮੌਕੇ ‘ਤੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਧੀਕ ਕਮਿਸ਼ਨਰ ਨੇ ਉੱਥੇ ਚੱਲ ਰਹੇ ਪੁਰਾਣੇ ਕੂੜੇ ਦੇ ਨਿਪਟਾਰੇ ਦੇ ਕੰਮ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ।
ਨਿਰੀਖਣ ਦੌਰਾਨ ਮੌਕੇ ‘ਤੇ ਮੌਜੂਦ “ਕਾਲ ਐਂਡ ਫਿਕਸ” ਕੰਪਨੀ ਦੇ ਨੁਮਾਇੰਦਿਆਂ ਨੂੰ ਵਧੀਕ ਕਮਿਸ਼ਨਰ ਵੱਲੋਂ ਬੇਹੱਦ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕੰਪਨੀ ਨੂੰ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਲੀਗੇਸੀ ਵੇਸਟ ਰੀਮੀਡੀਏਸ਼ਨ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਕੰਮ ਦੀ ਰਫ਼ਤਾਰ ਨੂੰ ਵਧਾਉਣ ਲਈ ਕੰਪਨੀ ਨੂੰ ਤੁਰੰਤ ਵਾਧੂ ਨਵੀਆਂ ਮਸ਼ੀਨਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ ਗਏ ਤਾਂ ਜੋ ਕੰਮ ਦੀ ਗਤੀ ਅਤੇ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇ।
ਵਧੀਕ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਸਪੱਸ਼ਟ ਕੀਤਾ ਕਿ ਲੀਗੇਸੀ ਵੇਸਟ ਦੇ ਸਮੇਂ ਸਿਰ ਨਿਪਟਾਰੇ ਲਈ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਪ੍ਰੋਜੈਕਟ ਦੀ ਨਿਯਮਿਤ (ਰੋਜ਼ਾਨਾ) ਨਿਗਰਾਨੀ ਕੀਤੀ ਜਾਵੇ ਅਤੇ ਨਗਰ ਨਿਗਮ ਵੱਲੋਂ ਕੰਪਨੀ ਨੂੰ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ, ਤਾਂ ਜੋ ਇਸ ਅਹਿਮ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦਿੱਤੀ ਜਾ ਸਕੇ।
Scroll to Top