Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:10 am

+91 90915 01313 , +91 90916 01313

punjabbanni@gmail.com
punjabbani@yahoo.com

ਜਬਰੀ ਵਸੂਲੀ ਮਾਮਲੇ ਵਿਚ ਐਫਬੀਆਈ ਵਲੋ ਨਾਮਜਦ ਪੰਜਾਬ ਪੁਲਸ ਦਾ ਮੁਲਾਜਮ ਕੀਤਾ ਗ੍ਰਿਫਤਾਰ

ਜਬਰੀ ਵਸੂਲੀ ਮਾਮਲੇ ਵਿਚ ਐਫਬੀਆਈ ਵਲੋ ਨਾਮਜਦ ਪੰਜਾਬ ਪੁਲਸ ਦਾ ਮੁਲਾਜਮ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ, 18 ਜੁਲਾਈ 2026 : ਜਬਰੀ ਵਸੂਲੀ ਦੇ ਇਕ ਮਾਮਲੇ ਵਿਚ ਐਫਬੀਆਈ ਵਲੋ ਨਾਮਜਦ ਇਕ ਪੰਜਾਬ ਪੁਲਸ ਦਾ ਮੁਲਾਜਮ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਪੁਲਿਸ ਨੇ ਟਾਂਡਾ ਥਾਣੇ ਦੇ ਸਾਬਕਾ ਐੱਸਐੱਚਓ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਅੰਤਰਰਾਸ਼ਟਰੀ ਜਬਰੀ ਵਸੂਲੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

ਅਮਰੀਕੀ ਜਾਂਚ ਏਜੰਸੀ ਦੇ ਦੋਸ਼ਾਂ ਅਨੁਸਾਰ, 4 ਲੱਖ ਡਾਲਰ ਦੀ ਜਬਰੀ ਵਸੂਲੀ ਦੇ ਇਸ ਮਾਮਲੇ ਵਿੱਚ ਨਾਗਰਾ ਨੇ ਅਮਰੀਕਾ ਵਿੱਚ ਰਹਿੰਦੇ ਭਾਰਤੀ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗਿਰੋਹ ਨਾਲ ਮਿਲ ਕੇ ਕੰਮ ਕੀਤਾ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੇ ਪੜਾਅ ਦੀ ਜਾਂਚ ਕੀਤੀ ਜਾ ਰਹੀ ਹੈ।

ਨਾਗਰਾ ‘ਤੇ ਦੋਸ਼ ਹੈ ਕਿ ਉਹ ਅਮਰੀਕਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਇੱਕ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਕਥਿਤ ਗਿਰੋਹ ਨਾਲ ਜੁੜਿਆ ਹੋਇਆ ਸੀ। ਅਮਰੀਕੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ 7 ਫਰਵਰੀ ਨੂੰ ਜਾਰੀ ਕੀਤੀ ਜਾਣਕਾਰੀ ਵਿੱਚ ਗੁਰਿੰਦਰਜੀਤ ਸਿੰਘ ਨਾਗਰਾ ਦਾ ਨਾਮ ਇਸ ਕਥਿਤ ਅੰਤਰਰਾਸ਼ਟਰੀ ਜਬਰੀ ਵਸੂਲੀ ਰੈਕੇਟ ਦੇ ਮੁੱਖ ਮੁਲਜ਼ਮਾਂ ਵਿੱਚ ਸ਼ਾਮਲ ਕੀਤਾ ਸੀ।

Advertisement
Advertisement
Advertisement
Advertisement
Scroll to Top