Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:50 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਘਮਾਸਾਨ : ਦੋ ਘੰਟੇ ਹੋਈ ਕਾਂਗਰਸ ਨੇਤਾਵਾ ਦੀ ਮੀਟਿੰਗ, ਰਿਪੋਰਟ ਜਾਵੇਗੀ ਹਾਈਕਮਾਨ

ਕਾਂਗਰਸ ਘਮਾਸਾਨ : ਦੋ ਘੰਟੇ ਹੋਈ ਕਾਂਗਰਸ ਨੇਤਾਵਾ ਦੀ ਮੀਟਿੰਗ, ਰਿਪੋਰਟ ਜਾਵੇਗੀ ਹਾਈਕਮਾਨ

ਚੰਡੀਗੜ੍ਹ, 11 ਜੁਲਾਈ 2026 : ਕਾਂਗਰਸ ਦਾ ਘਮਾਸਾਨ ਇਸ ਸਮੇ ਬਹੁਤ ਜਿਆਦਾ ਚਰਚਾ ਦਾ ਵਿਸਾ ਬਣਿਆ ਪਿਆ ਹੈ। ਅੱਜ ਇਸ ਘਮਾਸਾਨ ਦਰਮਿਆਨ ਦੋ ਘੰਟੇ ਕਾਂਗਰਸ ਦੇ ਸੀਨੀਅਰ ਨੇਤਾਵਾ ਦੀ ਮੀਟਿੰਗ ਹੋਈ, ਜਿਸ ਵਿਚ ਲਏ ਗਏ ਫੈਸਲਿਆਂ ਦੀ ਰਿਪੋਰਟ ਹਾਈਕਮਾਨ ਨੂੰ ਸੌਪੀ ਜਾਵੇਗੀ।

ਜਾਣਕਾਰੀ ਦੇ ਅਨੁਸਾਰ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਵਿਚਾਲੇ ਕਰੀਬ ਦੋ ਘੰਟੇ ਤੱਕ ਹੋਈ ਅਹਿਮ ਮੀਟਿੰਗ ਦੌਰਾਨ ਭੁਪੇਸ਼ ਬਘੇਲ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਆਪਣੇ ਵਿਚਾਰ ਅਤੇ ਸੁਝਾਅ ਰੱਖੇ ਹਨ, ਉਨ੍ਹਾਂ ਦੇ ਅਧਾਰ ‘ਤੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਕੇ ਕਾਂਗਰਸ ਹਾਈਕਮਾਨ ਨੂੰ ਸੌਂਪੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹਾਈਕਮਾਨ ਦੇ ਫੈਸਲੇ ‘ਤੇ ਕਿਸੇ ਵੀ ਆਗੂ ਨੂੰ ਕੋਈ ਇਤਰਾਜ਼ ਨਹੀਂ ਹੈ। ਮੀਟਿੰਗ ਮਗਰੋਂ ਬਘੇਲ ਰਾਏਪੁਰ ਲਈ ਰਵਾਨਾ ਹੋ ਗਏ।

ਇਸ ਬੈਠਕ ਵਿੱਚ ਚੰਨੀ ਧੜੇ ਦੇ ਕਈ ਵਿਧਾਇਕ ਅਤੇ ਸੀਨੀਅਰ ਆਗੂ ਰਾਣਾ ਗੁਰਜੀਤ ਸਿੰਘ ਦੇ ਨਿਵਾਸ ਸਥਾਨ ‘ਤੇ ਇਕੱਠੇ ਹੋਏ। ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ-ਇੰਚਾਰਜ ਸੂਰਜ ਠਾਕੁਰ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਮੀਟਿੰਗ ਵਿੱਚ ਮੌਜੂਦ ਰਹੇ।

Advertisement
Advertisement
Advertisement
Advertisement
Scroll to Top