Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਜਨਤਕ ਮੁਦਿਆਂ ਤੇ ਬਿਆਨ ਦਿੰਦਿਆਂ ਸੰਵਿਧਾਨਕ ਮਰਿਆਦਾ ਦਾ ਰੱਖਣਾ ਚਾਹੀਦਾ ਹੈ ਖਿਆਲ : ਇਕਬਾਲ ਲਾਲਪੁਰਾ

ਜਨਤਕ ਮੁਦਿਆਂ ਤੇ ਬਿਆਨ ਦਿੰਦਿਆਂ ਸੰਵਿਧਾਨਕ ਮਰਿਆਦਾ ਦਾ ਰੱਖਣਾ ਚਾਹੀਦਾ ਹੈ ਖਿਆਲ : ਇਕਬਾਲ ਲਾਲਪੁਰਾ

ਚੰਡੀਗੜ੍ਹ, 13 ਜੁਲਾਈ 2026 : ਫਿਲਮ ਸਤਲੁਜ ਤੋ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋ ਕੀਤੀ ਜਾ ਰਹੀ ਬਿਆਨਬਾਜੀ ਦਰਮਿਆਨ ਭਾਜਪਾ ਦੀ ਪਾਰਲੀਮੈਂਟਰੀ ਬੋਰਡ ਦੇ ਮੈਂਬਰ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਇਕਬਾਲ ਸਿੰਘ ਲਾਲਪੁਰਾ ਨੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਜਨਤਕ ਮੁੱਦਿਆਂ ‘ਤੇ ਬਿਆਨ ਦਿੰਦਿਆਂ ਸੰਵਿਧਾਨਕ ਮਰਿਆਦਾ ਅਤੇ ਤੱਥਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਸਲਾਹ ਦਿੱਤੀ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਬਿਨਾਂ ਲੋੜ ਤਿੱਖੀ ਬਿਆਨਬਾਜ਼ੀ ਕਰਨ ਦੀ ਬਜਾਏ ਸੰਜਮ ਅਤੇ ਜ਼ਿੰਮੇਵਾਰੀ ਨਾਲ ਗੱਲ ਕੀਤੀ ਜਾਵੇ।

ਜਿਕਰਯੋਗ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਭਾਜਪਾ ਦੇ ਅੰਦਰੋਂ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨਾਂ ‘ਤੇ ਇਤਰਾਜ਼ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਇਕਬਾਲ ਸਿੰਘ ਲਾਲਪੁਰਾ ਨੇ ਬਿੱਟੂ ਨੂੰ ਆਪਣੀ ਹੱਦ ਵਿੱਚ ਰਹਿ ਕੇ ਬਿਆਨਬਾਜ਼ੀ ਕਰਨ ਦੀ ਨਸੀਹਤ ਦਿੱਤੀ ਹੈ।

 

Advertisement
Advertisement
Advertisement
Advertisement
Scroll to Top