Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:56 pm

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

-ਪਟਿਆਲਾ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ‘ਚ 1786 ਪੋਲਿੰਗ ਸਟੇਸ਼ਨ

ਪਟਿਆਲਾ, 6 ਸਤੰਬਰ:
ਵਧੀਕ ਜ਼ਿਲ੍ਹਾ ਚੋਣ ਅਫ਼ਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਜਗਜੀਤ ਸਿੰਘ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਗਿਣਤੀ ਵੱਧ ਤੋਂ ਵੱਧ 1500 ਰੱਖੀ ਗਈ ਹੈ, ਇਸ ਲਈ ਜਿਨ੍ਹਾਂ ਪੋਲਿੰਗ ਬੂਥਾਂ ਦੀਆਂ ਵੋਟਾਂ 1500 ਤੋਂ ਵੱਧ ਹਨ, ਉਥੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਰ ਪੋਲਿੰਗ ਬੂਥ ਸਥਾਪਤ ਕੀਤਾ ਜਾਣਾ ਹੈ ਜਾਂ ਵੋਟਾਂ ਨਾਲ ਦੇ ਬੂਥ ਵਿੱਚ ਸਿਫ਼ਟ ਕੀਤੀਆਂ ਜਾਣੀਆਂ ਹਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਚੋਣ ਹਲਕਿਆਂ ਦੇ ਕਿਸੇ ਵੀ ਪੋਲਿੰਗ ਸਟੇਸ਼ਨ ਵਿੱਚ ਵੋਟਰਾਂ ਦੀ ਗਿਣਤੀ 1500 ਜਾਂ ਇਸ ਤੋਂ ਵੱਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਰਾਜਸੀ ਪਾਰਟੀਆਂ ਦੇ ਬਲਾਕ ਪ੍ਰਧਾਨ/ਸਕੱਤਰਾਂ ਨਾਲ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਦੀ ਸਹਿਮਤੀ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰ ਲਈ ਗਈ ਹੈ। ਇਸ ਤੋਂ ਇਲਾਵਾ ਸੁਪਰਵਾਈਜ਼ਰੀ ਅਫ਼ਸਰਾਂ ਅਤੇ ਬੀ.ਐਲ.ਓਜ਼ ਰਾਹੀਂ ਪੋਲਿੰਗ ਸਟੇਸ਼ਨਾਂ ਦੀ ਵੈਰੀਫਿਕੇਸ਼ਨ ਕਰਵਾਈ ਗਈ ਹੈ ਅਤੇ ਇਨ੍ਹਾਂ ਪੋਲਿੰਗ ਸਟੇਸ਼ਨਾਂ ਤੇ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀਆਂ ਸਹੂਲਤਾਂ ਉਪਲਬਧ ਹਨ। ਜ਼ਿਲ੍ਹਾ ਪਟਿਆਲਾ ਵਿੱਚ ਪਹਿਲਾਂ ਕੁੱਲ 1786 ਪੋਲਿੰਗ ਸਟੇਸ਼ਨ ਹਨ ਅਤੇ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ ਵੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1786 ਹੀ ਹੈ।
ਉਨ੍ਹਾਂ ਵਿਧਾਨ ਸਭਾ ਚੋਣ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਭਾ ਵਿੱਚ 226 ਪੋਲਿੰਗ ਸਟੇਸ਼ਨ, ਪਟਿਆਲਾ ਦਿਹਾਤੀ ਵਿੱਚ 258, ਰਾਜਪੁਰਾ ਵਿਧਾਨ ਸਭਾ ਚੋਣ ਹਲਕੇ ਵਿੱਚ 201 ਅਤੇ ਘਨੌਰ ਵਿਖੇ 210 ਪੋਲਿੰਗ ਸਟੇਸ਼ਨ ਹਨ। ਇਸੇ ਤਰ੍ਹਾਂ ਸਨੌਰ ਵਿਖੇ 272, ਪਟਿਆਲਾ ਵਿਖੇ 182, ਸਮਾਣਾ ਵਿਖੇ 232 ਅਤੇ ਸ਼ੁਤਰਾਣਾ ਵਿਖੇ 205 ਪੋਲਿੰਗ ਸਟੇਸ਼ਨ ਹਨ।
ਮੀਟਿੰਗ ਵਿੱਚ ਮਹਿੰਦਰ ਸਿੰਘ, ਭੋਲਾ ਸਿੰਘ, ਅਮਰਜੀਤ ਸਿੰਘ, ਵਿਜੈ ਕੁਮਾਰ, ਬਲਦੇਵ ਸਿੰਘ ਮਹਿਰਾ, ਹਰਿੰਦਰ ਕੌਰ, ਰਜਿੰਦਰ ਮੋਹਨ, ਚੋਣ ਤਹਿਸੀਲਦਾਰ ਰਾਮਜੀ ਲਾਲ, ਕੁਲਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਐਸ. ਬੱਤਰਾ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top