Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 12:13 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਪਟਿਆਲਾ, 15 ਜੁਲਾਈ – ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋ ਚਲ ਰਹੀ ਮੁਖ ਮੰਤਰੀ ਤੀਰਥ ਯਾਤਰਾ ਪਟਿਆਲਾ ਸ਼ਹਿਰ ਦੇ ਮਾਡਲ ਟਾਊਨ ਤੋ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਰਵਾਨਾ ਕੀਤੀ ਗਈ। ਇਸ ਮੌਕੇ  ਵਿਰਾਸਤ ਸੇਵਾ ਸੰਗਠਨ ਪਟਿਆਲਾ ਦੇ ਕੋਆਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ,ਕੋਂਸਲਰ ਗੁਰਜੀਤ ਸਿੰਘ ਸਾਹਨੀ, ਸੂਬਾ ਜਨਰਲ ਸਕੱਤਰ ਮੋਨਿਕਾ ਸ਼ਰਮਾ, ਬਲਾਕ ਪ੍ਰਧਾਨ ਰਾਜਿੰਦਰ ਮੋਹਨ ਹਾਜਰ ਸਨ।

ਇਸ ਮੌਕੇ ਸੰਗਤਾਂ ਯਾਤਰਾ ਦੋਰਾਨ ਬਹੁਤ ਉਤਸ਼ਾਹ ਵਿਚ  ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ  ਮੁਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸ਼ਸੋਦੀਆ ਅਤੇ ਅਜੀਤਪਾਲ ਸਿੰਘ ਕੋਹਲੀ ਐਮ ਐਲ ਏ ਪਟਿਆਲਾ ਦਾ ਧੰਨਵਾਦ ਕੀਤਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕੇ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ, ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਇਸ ਤੀਰਥ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਕਿਸੇ ਵੀ ਸ਼ਰਧਾਲੂ ਤੋਂ ਕੋਈ ਐਸਾ ਨਹੀਂ ਲਿਆ ਜਾ ਰਿਹਾ ਉਹਨਾਂ ਦੱਸਿਆ ਗਿਆ ਹੁਣ ਤੱਕ ਅਣਗਿਣਤ ਸ਼ਰਧਾਲੂ ਤੀਰਥ ਯਾਤਰਾ ਕਰ ਚੁੱਕੇ ਹਨ ਅਤੇ ਲੱਖਾਂ ਸ਼ਰਧਾਲੂ ਲਗਾਤਾਰ ਸਬੰਧਤ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ ਜਿਨਾਂ ਨੂੰ ਇਹ ਯਾਤਰਾ ਕਰਵਾਈ ਜਾ ਰਹੀ ਹੈ ਉਹਨਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧਨਵਾਦ ਵੀ ਕੀਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

Advertisement
Advertisement
Advertisement
Advertisement
Scroll to Top