Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 9:07 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਦੇ ਆਸ਼ੀਰਵਾਦ ਨਾਲ ਸਤੰਬਰ ਤੱਕ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ : ਮੇਅਰ ਗੋਗੀਆ

ਮਾਤਾ ਦੇ ਆਸ਼ੀਰਵਾਦ ਨਾਲ ਸਤੰਬਰ ਤੱਕ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ : ਮੇਅਰ ਗੋਗੀਆ

ਪਟਿਆਲਾ, 22 ਜੁਲਾਈ : ਸਨਾਤਨ ਧਰਮ ਵਿੱਚ ਆਸਥਾ ਦੇ ਪ੍ਰਮੁੱਖ ਕੇਂਦਰ ਅਤੇ ਪਟਿਆਲਾ ਦੇ ਵਿਸ਼ਵ-ਪ੍ਰਸਿੱਧ ਮਾਤਾ ਸ਼੍ਰੀ ਕਾਲੀ ਦੇਵੀ ਮੰਦਿਰ ਵਿੱਚ ਚੱਲ ਰਹੇ ਸ਼ਾਨਦਾਰ ਸੁੰਦਰੀਕਰਨ ਦੇ ਕੰਮ ਨੂੰ ਦੇਖਣ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਤਹਿਤ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾ ਨੇ  ਮੇਅਰ ਕੁੰਦਨ ਗੋਗੀਆ ਦੀ ਅਗਵਾਈ ਵਿੱਚ ਮੰਦਿਰ ਦਾ ਦੌਰਾ ਕਰਕੇ ਇੱਥੇ ਚੱਲ ਰਹੇ ਨਿਰਮਾਣ ਕਾਰਜਾਂ ਨੂੰ ਦਿਲਚਸਪੀ ਨਾਲ ਦੇਖਿਆ।

ਇਸ ਦੌਰਾਨ ਮੰਦਿਰ ਐਡਵਾਈਜ਼ਰੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਜੇ ਅਲੀਪੁਰਹੀਆ ਅਤੇ ਸੰਜੇ ਸਿੰਗਲਾ ਨੇ ਮੇਅਰ ਕੁੰਦਨ ਗੋਗੀਆ ਨੂੰ ਮੰਦਿਰ ਦੇ ਸੁੰਦਰੀਕਰਨ ਅਤੇ ਨਵ-ਨਿਰਮਾਣ ਕਾਰਜਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਦਸਣਯੋਗ ਹੈ ਕਿ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 80 ਕਰੋੜ ਦੀ ਲਾਗਤ ਨਾਲ ਮੰਦਿਰ ਦੇ ਆਧੁਨਿਕ ਪ੍ਰਕਾਰ ਦੇ ਨਿਰਮਾਣ ਦਾ ਐਲਾਨ ਕੀਤਾ ਸੀ.

ਮੇਅਰ ਨੇ ਕਿਹਾ ਕਿ ਮਾਤਾ ਦੇ ਆਸ਼ੀਰਵਾਦ ਨਾਲ ਸਤੰਬਰ ਤੱਕ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਹਿੰਦੂ ਸਮਾਜ ਦੇ ਮੈਂਬਰਾਂ ਨੂੰ ਜਾਣਕਾਰੀ ਦਿੰਦੇ ਹੋਏ ਮੇਅਰ ਕੁੰਦਨ ਗੋਗੀਆ ਅਤੇ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਮੰਦਿਰ ਦੇ ਪ੍ਰਵੇਸ਼ ਲਈ ਤਿੰਨ ਮੁੱਖ ਦੁਆਰ ਹੋਣਗੇ, ਦੇਵੀ ਦੇਵਤਿਆਂ ਦੇ ਅਧਾਰਿਤ ਸਰੋਵਰ ਦੀ ਪਰਕਰਮਾ ਵਿੱਚ ਲਾਈਟ ਐਂਡ ਸਾਊਂਡ ਦੇ ਪ੍ਰੋਗਰਾਮ ਵੀ ਉਲੀਕੇ ਜਾਣਗੇ।

ਇਸ ਮੌਕੇ ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਦੀ ਪ੍ਰਮੁੱਖ ਸਖਸ਼ੀਅਤਾ ਜਿਸ ਵਿੱਚ ਰਾਜਨ ਸਿੰਗਲਾ, ਸੀ ਏ ਅਨਮੋਲ ਗਰਗ, ਦੀਪਕ ਜੈਨ, ਅਜੇ ਸਿੰਗਲਾ, ਅਨਿਲ ਜੈਨ, ਪਰਵੇਸ਼ ਰੌਏ ਮੰਗਲਾ, ਪਵਨ ਗੁਪਤਾ, ਜੈ ਨਾਰਾਇਣ ਗੋਇਲ ਪ੍ਰਧਾਨ ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ, ਜੀਵਨ ਸਿੰਗਲਾ, ਮੋਹਿਤ ਗੋਇਲ, ਰਾਜੀਵ ਗੋਇਲ, ਪੁਨੀਤ ਸਿੰਗਲਾ, ਡੀ ਪੀ ਗੋਇਲ, ਸੀ.ਏ. ਰਾਜੀਵ ਗੋਇਲ, ਅਸ਼ਵਨੀ ਗਰਗ, ਸੰਜੀਵ ਗਰਗ, ਹਿਮਾਂਸ਼ੂ ਸ਼ਰਮਾ ਅਤੇ ਰਾਕੇਸ਼ ਗੁਪਤਾ ਆਦਿ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

Advertisement
Advertisement
Advertisement
Advertisement
Scroll to Top