Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:03 am

+91 90915 01313 , +91 90916 01313

punjabbanni@gmail.com
punjabbani@yahoo.com

ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਤਗ਼ਮਾ ਜਿੱਤ ਕੇ ਪਰਤੇ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੀਤਾ ਗਿਆ ਸਨਮਾਨ

ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਤਗ਼ਮਾ ਜਿੱਤ ਕੇ ਪਰਤੇ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੀਤਾ ਗਿਆ ਸਨਮਾਨ

ਪਟਿਆਲਾ, 24 ਜੁਲਾਈ – ਪੰਜਾਬੀ ਯੂਨੀਵਰਸਿਟੀ ਦੇ ਹੋਣਹਾਰ ਵਾਲੀਬਾਲ ਖਿਡਾਰੀ ਅਮਰਿੰਦਰ ਪਾਲ ਸਿੰਘ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਹੋਏ ਏਸ਼ੀਅਨ ਵਾਲੀਬਾਲ ਕਨਫੈਡਰੇਸ਼ਨ ਕੱਪ (ਏ.ਵੀ.ਸੀ. ਕੱਪ) ਵਿੱਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਦੇ ਹੋਏ ਕਾਂਸੀ ਤਗ਼ਮਾ ਹਾਸਲ ਕੀਤਾ ਹੈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅਮਰਿੰਦਰ ਪਾਲ ਸਿੰਘ ਦਾ ਯੂਨੀਵਰਸਿਟੀ ਕੈਂਪਸ ਪਰਤਣ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।
 ਜ਼ਿਕਰਯੋਗ ਹੈ ਕਿ ਭਾਰਤੀ ਵਾਲੀਬਾਲ ਟੀਮ ਵਿਚ ਉਹ ਪੰਜਾਬ ਦਾ ਇਕਲੌਤਾ ਖਿਡਾਰੀ ਰਿਹਾ ਜਿਸਨੇ ਇਸ ਟੀਮ ਵਿਚ ਭਾਗ ਲੈ ਕੇ ਨਾ ਸਿਰਫ਼ ਪੰਜਾਬ ਸਗੋਂ ਪੰਜਾਬੀ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਮਰਿੰਦਰ ਪਾਲ ਸਿੰਘ ਦੀ ਇਹ ਪ੍ਰਾਪਤੀ ਪੂਰੀ ਯੂਨੀਵਰਸਿਟੀ ਲਈ ਵੱਡੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਅਜਿਹੇ ਹੋਣਹਾਰ ਖਿਡਾਰੀ ਸਾਡੇ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਅੱਗੇ ਵੀ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਉਸ ਦੇ ਕੋਚ ਸ. ਦਲ ਸਿੰਘ ਬਰਾੜ (ਸਾਬਕਾ ਸਹਾਇਕ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ) ਅਤੇ ਡਾਇਰੈਕਟਰ ਸਪੋਰਟਸ ਡਾ. ਗੁਰਦੀਪ ਕੌਰ ਰੰਧਾਵਾ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਖਿਡਾਰੀ ਨੂੰ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement
Advertisement
Advertisement
Scroll to Top