Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ

ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ

ਪਟਿਆਲਾ, 21 ਜੁਲਾਈ – ਪੰਜਾਬੀ ਯੂਨੀਵਰਸਿਟੀ ਵਿਖੇ ਇੰਡੀਅਨ ਕੌਂਸਲ ਫ਼ਾਰ ਕਲਚਰਲ ਰਿਲੇਸ਼ਨਜ਼ (ਆਈ.ਸੀ. ਸੀ. ਆਰ.), ਨਵੀਂ ਦਿੱਲੀ ਦੇ ਇੱਕ ਵਫ਼ਦ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨਾਲ਼ ਮੁਲਾਕਾਤ ਉਪਰੰਤ ਯੂਨੀਵਰਸਿਟੀ ਵਿਖੇ ਪੜ੍ਹਦੇ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨਾਲ਼ ਵੀ ਖ਼ਾਸ ਗੱਲਬਾਤ ਕੀਤੀ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਅੰਤਰ-ਰਾਸ਼ਟਰੀ ਪੱਧਰ ‘ਤੇ ਅਕਾਦਮਿਕ ਅਤੇ ਖੋਜ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਹੀ ਹੈ। ਉਨ੍ਹਾਂ ਆਈ.ਸੀ.ਸੀ.ਆਰ. ਦੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿਖੇ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀ ਸਾਡੇ ਕੈਂਪਸ ਦੇ ਸੱਭਿਆਚਾਰਕ ਅਤੇ ਅਕਾਦਮਿਕ ਮਾਹੌਲ ਨੂੰ ਹੋਰ ਵੀ ਅਮੀਰ ਬਣਾਉਂਦੇ ਹਨ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਵੱਲੋਂ ਅੰਤਰ-ਰਾਸ਼ਟਰੀ ਵਿਦਿਆਰਥੀਆਂ ਨੂੰ ਬਹਿਤਰੀਨ ਬੁਨਿਆਦੀ ਢਾਂਚਾ, ਸੁਰੱਖਿਅਤ ਮਾਹੌਲ ਅਤੇ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਆਈ.ਸੀ.ਸੀ.ਆਰ. ਅਤੇ ਪੰਜਾਬੀ ਯੂਨੀਵਰਸਿਟੀ ਦੇ ਇਸ ਨਿਰੰਤਰ ਸਹਿਯੋਗ ਨਾਲ਼ ਭਵਿੱਖ ਵਿੱਚ ਅੰਤਰ-ਰਾਸ਼ਟਰੀ ਪੱਧਰ ਦੇ ਹੋਰ ਵੀ ਨਵੇਂ ਅਕਾਦਮਿਕ ਅਤੇ ਖੋਜ ਕਾਰਜਾਂ ਲਈ ਰਸਤੇ ਖੁੱਲ੍ਹਣਗੇ, ਜਿਸ ਨਾਲ਼ ਵਿਕਸਤ ਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਇੱਥੇ ਪੜ੍ਹਨ ਲਈ ਪ੍ਰੇਰਿਤ ਹੋਣਗੇ।
ਆਈ.ਸੀ. ਸੀ. ਆਰ. ਦੇ ਇਸ ਉੱਚ ਪੱਧਰੀ ਵਫ਼ਦ, ਜਿਸ ਵਿੱਚ ਡਾ. ਰਾਜੇਸ਼ ਰੰਜਨ (ਆਈ.ਐੱਫ.ਐੱਸ.), ਉਪ ਮਹਾਨਿਰਦੇਸ਼ਕ (ਆਈ.ਸੀ.ਸੀ.ਆਰ.) ਅਤੇ ਸ਼੍ਰੀ ਸੰਜੇ ਵੇਦੀ, ਨਿਰਦੇਸ਼ਕ (ਸਕਾਲਰਸ਼ਿਪ, ਆਈ.ਸੀ.ਸੀ.ਆਰ.) ਸ਼ਾਮਲ ਸਨ, ਵੱਲੋਂ ਕੀਤੇ ਗਏ ਇਸ ਦੌਰੇ ਦਾ ਮੁੱਖ ਮਕਸਦ ਆਈ.ਸੀ.ਸੀ.ਆਰ. ਦੁਆਰਾ ਪ੍ਰੋਤਸਾਹਿਤ ਅੰਤਰਰਾਸ਼ਟਰੀ ਵਿਦਿਆਰਥੀਆਂ ਨਾਲ਼ ਗੱਲਬਾਤ ਕਰਨਾ ਅਤੇ ਅੰਤਰਰਾਸ਼ਟਰੀ ਸਿੱਖਿਆ ਤੇ ਗਲੋਬਲ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨਾ ਸੀ।
Scroll to Top