Breaking News ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਕੇਸ ਵਿੱਚ ਇੱਕ ਹੋਰ ਦੋਸ਼ੀ ਗ੍ਰਿਫਤਾਰਮੁੱਖ ਮੰਤਰੀ ਭਗਵੰਤ ਮਾਨ ਨੇ ਡਾ ਚਬੇਵਾਲ ਲਈ ਕੀਤਾ ਚੋਣ ਪ੍ਰਚਾਰਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾਮਾਈਕਰੋ ਅਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨਜ਼ਿਲ੍ਹਾ ਪੱਧਰੀ ਖਰਚਾ ਸੈਲ ਦੇ ਨੋਡਲ ਅਫ਼ਸਰ ਵੱਲੋਂ ਉਮੀਦਵਾਰਾਂਘੱਟ ਟੈਕਸ ਨਾਲ ਆਸਾਨ ਜੀਐਸਟੀ ਦਾ ਵਾਅਦਾ ਕਰਦਿਆਂ, ਵੜਿੰਗ ਨੇ ਆਰਥਿਕ ਦ੍ਰਿਸ਼ਟੀਕੋਣ ਨੂੰ ਕੀਤਾ ਪੇਸ਼ਭਾਜਪਾ ਨੂੰ ਵੋਟ ਦੇਣਾ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਵਾਧਾ ਦੇਣਾ ਹੈ: ਚਰਨ ਸਿੰਘ ਸਪਰਾਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਸ਼ੋ੍ਰਮਣੀ ਕਮੇਟੀ ਵੱਲੋਂ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਦੀ ਆਰੰਭਤਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 07 September, 2023, 07:30 PM

ਸ਼ੋ੍ਰਮਣੀ ਕਮੇਟੀ ਵੱਲੋਂ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਦੀ ਆਰੰਭਤਾ
ਕੀਰਤਨ, ਕਵਿਤਾ, ਕਵੀਸ਼ਰੀ ਅਤੇ ਵਾਰ ਗਾਇਨ ’ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਤ
ਅਜੌਕੀ ਪੀੜ੍ਹੀ ਨੂੰ ਇਤਿਹਾਸ ਅਤੇ ਵਿਰਾਸਤ ਨਾਲ ਜੋੜਨ ਲਈ ਸ਼ੋ੍ਰਮਣੀ ਕਮੇਟੀ ਕਰ ਰਹੀ ਮਹਾਨ ਉਪਰਾਲਾ : ਮਹਾਰਾਣੀ ਪ੍ਰੀਤੀ ਸਿੰਘ
ਨਾਭਾ/ਪਟਿਆਲਾ 7 ਸਤੰਬਰ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ 100 ਸਾਲਾ ‘ਨਾਭਾ ਦਿਵਸ’ ਨੂੰ ਸਮਰਪਿਤ ਅਤੇ ਮਹਾਰਾਜਾ ਰਿਪੁਦਮਨ ਸਿੰਘ ਜੀ ਨਾਭਾ ਦੀ ਯਾਦ ਵਿਚ ਸ਼ਤਾਬਦੀ ਸਮਾਗਮ ਦੀ ਆਰੰਭਤਾ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਸ਼ਤਾਬਦੀ ਸਮਾਗਮ ਦੀ ਆਰੰਭਤਾ ਦੌਰਾਨ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਵੰਸ਼ਜ ’ਚੋਂ ਮਹਾਰਾਣੀ ਉਮਾ ਸਿੰਘ, ਮਹਾਰਾਣੀ ਪ੍ਰੀਤੀ ਸਿੰਘ ਅਤੇ ਯੁਵਰਾਜ ਅਭੈ ਉਦੇ ਪ੍ਰਤਾਪ ਸਿੰਘ ਤੋਂ ਇਲਾਵਾ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਿੱਖ ਗੁਰਦੁਆਰਾ ਕਮਿਸ਼ਨ ਦੇ ਚੇਅਰਮੈਨ ਸਤਨਾਮ ਸਿੰਘ ਕਲੇਰ ਤੋਂ ਇਲਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਹਰਦੀਪ ਕੌਰ ਖੌਖ, ਜਥੇਦਾਰ ਬਲਤੇਜ ਸਿੰਘ ਖੋਖ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬਾਬਾ ਬਚਨ ਸਿੰਘ ਕਾਰ ਸੇਵਾ ਵਾਲੇ ਆਦਿ ਸਖਸ਼ੀਅਤਾਂ ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਾਮਲ ਸਨ। ਸ਼ਤਾਬਦੀ ਧਾਰਮਕ ਸਮਾਗਮ ਦੀ ਸ਼ੁਰੂਆਤ ਮੌਕੇ ਵੱਖ ਵੱਖ ਸਕੂਲਾਂ ਦੇ 300 ਦੇ ਕਰੀਬ ਵਿਦਿਆਰਥੀਆਂ ਨੇ ਕੀਰਤਨ, ਕਵਿਤਾ, ਕਵੀਸ਼ਰੀ ਅਤੇ ਵਾਰ ਗਾਇਨ ਵਿਚ ਹਿੱਸਾ ਲਿਆ। ਸਮਾਗਮ ਦੌਰਾਨ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮਹਾਰਾਣੀ ਉਮਾ ਸਿੰਘ, ਮਹਾਰਾਣੀ ਪ੍ਰੀਤੀ ਸਿੰਘ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਤ ਕਰਕੇ ਹੌਂਸਲਾ ਅਫਜ਼ਾਈ ਕੀਤੀ।
ਧਾਰਮਕ ਸਮਾਗਮ ਦੌਰਾਨ ਮਹਾਰਾਣੀ ਪ੍ਰੀਤੀ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਧਰਮ ਅਤੇ ਸਿੱਖੀ ਪ੍ਰਤੀ ਵਿਖਾਈ ਦਿ੍ਰੜਤਾ ਬਾਰੇ ਜਾਣੂੰ ਕਰਵਾਇਆ ਅਤੇ ਦੱਸਿਆ ਕਿ ਕਿਸ ਤਰ੍ਹਾਂ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ ਹਕੂਮਤ ਨਾਲ ਟੱਕਰ ਲੈਂਦਿਆਂ ਸਿੱਖੀ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਗੁਰੂ ਆਸ਼ੇ ਅਨੁਸਾਰ ਧਰਮ ਦੇ ਮਾਰਗ ’ਤੇ ਚੱਲਣ ਦਾ ਰਸਤਾ ਨਹੀਂ ਛੱਡਿਆ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਸਾਡੀ ਅਜੌਕੀ ਪੀੜ੍ਹੀ ਸਮਾਜਕ ਬੁਰਾਈਆਂ ਦੇ ਵੱਸ ਪੈ ਕੇ ਆਪਣੇ ਮਹਾਨ ਇਤਿਹਾਸ ਤੋਂ ਵਿਰਵੀ ਹੁੰਦੀ ਜਾ ਰਹੀ ਹੈ ਇਸ ਕਰਕੇ ਸ਼ੋ੍ਰਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਰੂਪ ਵਿਚ ਇਤਿਹਾਸਕ ਤੱਥਾਂ ਨੂੰ ਅਜੌਕੀ ਪੀੜ੍ਹੀ ਤੱਕ ਪਹੁੰਚਾਉਣ ਦਾ ਮਹਾਨ ਉਪਰਾਲਾ ਵੀ ਸ਼ਲਾਘਾਯੋਗ ਹੈ। ਮਹਾਰਾਣੀ ਪ੍ਰੀਤੀ ਸਿੰਘ ਨੇ ਕਿਹਾ ਆਓ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਪਸਾਰ ਲਹਿਰ ਨਾਲ ਜੁੜਕੇ ਆਪਣੇ ਮਹਾਨ ਇਤਿਹਾਸ ਅਤੇ ਵਿਰਾਸਤ ਨਾਲ ਜੁੜਕੇ ਭਵਿੱਖ ਨੂੰ ਸੁਨਹਿਰਾ ਬਣਾਉਣ ’ਚ ਕਾਰਜਸ਼ੀਲ ਹੋਈਏ। ਇਸ ਮੌਕੇ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨ ਵੀ ਲਗਾਈ ਗਈ।
ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀ. ਆਗੂ ਮੱਖਣ ਸਿੰਘ ਲਾਲਕਾ, ਸਕੱਤਰ ਪਰਮਜੀਤ ਸਿੰਘ ਸਰੋਆ, ਇੰਚਾਰਜ ਸਰਬਜੀਤ ਸਿੰਘ ਢੋਟੀਆਂ, ਮੈਨੇਜਰ ਗੁਰਲਾਲ ਸਿੰਘ, ਇੰਚਾਰਜ ਕਰਤਾਰ ਸਿੰਘ, ਮੈਨੇਜਰ ਕਰਨੈਲ ਸਿੰਘ ਵਿਰਕ, ਸਾਬਕਾ ਚੇਅਰਮੈਨ ਗੁਰਦਿਆਲ ਇੰਦਰ ਸਿੰਘ ਬਿੱਲੂ, ਪ੍ਰਧਾਨ ਸਤਿਗੁਰੂ ਸਿੰਘ ਨਰਮਾਣਾ, ਭਾਈ ਗੁਰਮੁੱਖ ਸਿੰਘ, ਗੁਰਚਰਨ ਸਿੰਘ ਘਮਰੌਦਾ, ਬਰਿੰਦਰਪਾਲ ਸਿੰਘ ਬਬਲੂ ਚੌਹਾਨ, ਨੰਬਰਦਾਰ ਦੇਵ ਰਾਜ, ਯੂਥ ਆਗੂ ਜੱਸਾ ਖੋਖ, ਖੁਸ਼ਹਾਲ ਖੋਰਾ ਬਬਲੂ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਭਾਈ ਗੁਰਮੀਤ ਸਿੰਘ ਕੋਟ, ਪਿ੍ਰੰਸੀਪਲ ਗੁਰਵੀਰ ਸਿੰਘ ਸੋਹੀ, ਸਾਬਕਾ ਹੈਡ ਗ੍ਰੰਥੀ ਗਿਆਨੀ ਰਾਜਿੰਦਰਪਾਲ ਸਿੰਘ, ਭੁਪਿੰਦਰ ਸਿੰਘ ਸਿੰਘ ਗਰੇਵਾਲ, ਸਤਨਾਮ ਸਿੰਘ ਦਮਦਮੀ, ਮੀਤ ਮੈਨੇ. ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਪ੍ਰਚਾਰਕ ਸਾਹਿਬਾਨ ’ਚ ਪਰਵਿੰਦਰ ਸਿੰਘ ਬਰਾੜਾ, ਬੇਅੰਤ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਪ੍ਰਬੰਧ ਅਧੀਨ ਸਕੂਲ, ਕਾਲਜ ਅਤੇ ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਮੈਂਬਰ ਆਦਿ ਵੀ ਸ਼ਾਮਲ ਸਨ।



Scroll to Top