Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 11 Aug 2026 | 5:12 pm

+91 90915 01313 , +91 90916 01313

punjabbanni@gmail.com
punjabbani@yahoo.com

760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ 'ਜੀਕਾ' ਦੇ ਸਹਿਯੋਗ ਨਾਲ ਲਾਗੂ ਹੋਵੇਗਾ : ਵਣ ਮੰਤਰੀ

760.30 ਕਰੋੜ ਦਾ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ 'ਜੀਕਾ' ਦੇ ਸਹਿਯੋਗ ਨਾਲ ਲਾਗੂ ਹੋਵੇਗਾ : ਵਣ ਮੰਤਰੀ

ਚੰਡੀਗੜ੍ਹ, ਅਗਸਤ 11 : ਸੂਬੇ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨ ਦੇ ਨਾਲ-ਨਾਲ ਇਸ ਵਿੱਚ ਵਾਧਾ ਕਰਨਾ ਸੂਬਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਿਲ ਹੈ। ਇਨ੍ਹਾਂ ਉਦੇਸ਼ਾਂ ਨੂੰ ਪੂਰਾ ਕਰਨ ਲਈ ਪੰਜਾਬ ਵਣ ਵਿਭਾਗ ਵੱਲੋਂ ਜਾਪਾਨ ਕੌਮਾਂਤਰੀ ਸਹਿਯੋਗ ਏਜੰਸੀ (‘ਜੀਕਾ’) ਨਾਲ ਸਹਿਯੋਗ ਲਈ ਪਹੁੰਚ ਕੀਤੀ ਗਈ ਹੈ।

‘ਜੀਕਾ’ ਦੀ ਸਹਾਇਤਾ ਨਾਲ ਸੂਬੇ ਵਿੱਚ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਪ੍ਰੋਜੈਕਟ ਲਾਗੂ ਕਰਨ ਦੀ ਤਜਵੀਜ਼ ਹੈ, ਇਹ ਜਾਣਕਾਰੀ ਦਿੰਦੇ ਹੋਏ ਇੱਥੇ ਇੱਕ ਮੀਟਿੰਗ ਵਿੱਚ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਐਗਰੋਫਾਰੈਸਟਰੀ ਨੂੰ ਉਤਸ਼ਾਹਿਤ ਕਰਨਾ, ਕੁਦਰਤੀ ਸਰੋਤਾਂ ਦੀ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ, ਧਰਤੀ ਹੇਠ ਪਾਣੀ ਨੂੰ ਬਚਾਉਣਾ, ਸ਼ਿਵਾਲਿਕ ਖੇਤਰ ਵਿੱਚ ਏਕੀਕ੍ਰਿਤ ਵਾਟਰਸ਼ੈਡ ਪ੍ਰਬੰਧਨ ਕਰਨਾ ਹੈ। ਇਸ ਤੋਂ ਬਿਨਾਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਪਰਾਲੀ ਨਾਲ ਹੋ ਰਹੇ ਵਾਯੂ ਪ੍ਰਦੂਸ਼ਣ ਨੂੰ ਰੋਕਣਾ ਅਤੇ ਪੇਂਡੂ ਭਾਈਚਾਰਿਆਂ ਦੀ ਆਮਦਨ ਵਿੱਚ ਵਾਧਾ ਕਰਨਾ ਵੀ ਅਹਿਮ ਪੱਖ ਹਨ।

ਇਸ ਪ੍ਰੋਜੈਕਟ ਦਾ ਇੱਕ ਉਦੇਸ਼  ਈਕੋਟੂਰਿਜ਼ਮ ਨੂੰ ਹੱਲਾਸ਼ੇਰੀ ਦੇਣਾ ਵੀ ਹੈ ਤਾਂ ਜੋ ਸਥਾਨਕ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ। ਇਸ ਤੋਂ ਇਲਾਵਾ ਜੈਵਿਕ ਵਿਭਿੰਨਤਾ ਦੀ ਸੰਭਾਲ ਅਤੇ ਰਾਜ ਦੇ ਵੈਟਲੈਂਡਜ਼ ਵਿੱਚ ਸੁਧਾਰ ਕਰਨਾ ਵੀ ਇਸ ਪ੍ਰੋਜੈਕਟ ਦਾ ਬੇਹੱਦ ਅਹਿਮ ਹਿੱਸਾ ਹੈ।

ਇਸ ਮੰਤਵ ਲਈ ਵਾਤਾਵਰਨ ਅਤੇ ਵਣਾਂ ਦੀ ਸਾਂਭ ਸੰਭਾਲ ਦੇ ਨਾਲ ਲੋਕਾਂ ਦੀ ਆਮਦਨ ਲਈ ਖੇਤੀਬਾੜੀ ਤੋਂ ਇਲਾਵਾ ਪਸ਼ੂ ਪਾਲਣ ਨੂੰ ਵਿਕਸਿਤ ਕੀਤਾ ਜਾਵੇਗਾ।

ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਅਨੁਮਾਨਿਤ ਲਾਗਤ 760.30 ਕਰੋੜ ਰੁਪਏ ਹੈ, ਜਿਸ ਵਿੱਚ 85:15 ਦੇ ਅਨੁਪਾਤ ਅਨੁਸਾਰ ਵਿੱਤੀ ਹਿੱਸੇਦਾਰੀ ਹੈ। ਪ੍ਰੋਜੈਕਟ ਨੂੰ 8 ਸਾਲਾਂ ਦੀ ਮਿਆਦ ਦੌਰਾਨ ਲਾਗੂ ਕਰਨ ਦੀ ਤਜਵੀਜ਼ ਹੈ ਅਤੇ ਇਸ ਨੂੰ ਸੋਸਾਇਟੀ ਮੋਡ ਰਾਹੀਂ ਲਾਗੂ ਕੀਤਾ ਜਾਣਾ ਹੈ।

ਪੰਜਾਬ ਮੰਤਰੀ ਮੰਡਲ ਵੱਲੋਂ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਪਹਿਲਾਂ ਹੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ, ਪ੍ਰੋਜੈਕਟ ਲਈ ਲੋਨ ਐਗਰੀਮੈਂਟ ਉੱਤੇ ‘ਜੀਕਾ’ ਅਤੇ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਅਧੀਨ ਆਉਂਦੇ ਆਰਥਿਕ ਮਾਮਲੇ ਵਿਭਾਗ ਵਿਚਕਾਰ ਦਸਤਖ਼ਤ ਵੀ ਕੀਤੇ ਜਾ ਚੁੱਕੇ ਹਨ।

ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਦੇ ਪ੍ਰਭਾਵਸ਼ਾਲੀ ਸੰਚਾਲਨ ਅਤੇ ਲਾਗੂਕਰਨ ਲਈ ਪੰਜਾਬ ਜੈਵ ਵਿਭਿੰਨਤਾ ਤੇ ਕੁਦਰਤੀ ਸਰੋਤ ਸੰਭਾਲ ਸੋਸਾਇਟੀ ਦੇ ਗਠਨ ਨੂੰ ਵੀ ਮਨਜ਼ੂਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਇਹ ਪ੍ਰੋਜੈਕਟ ਪੰਜਾਬ ਵਿੱਚ ਟਿਕਾਊ ਕੁਦਰਤੀ ਸਰੋਤ ਪ੍ਰਬੰਧਨ, ਵਾਤਾਵਰਨ ਸੰਭਾਲ, ਜੈਵ ਵਿਭਿੰਨਤਾ ਦੀ ਸੁਰੱਖਿਆ ਅਤੇ ਕਿਸਾਨਾਂ ਅਤੇ ਸਥਾਨਕ ਭਾਈਚਾਰਿਆਂ ਦੀ ਆਮਦਨ ਵਿੱਚ ਵਾਧੇ ਵੱਲ ਇੱਕ ਮਹੱਤਵਪੂਰਨ ਕਦਮ ਸਾਬਿਤ ਹੋਵੇਗਾ।

ਇਸ ਮੌਕੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ, ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ, ਸੌਰਵ ਗੁਪਤਾ ਪੀਸੀਸੀਐਫ ਚੀਫ ਪ੍ਰੋਜੈਕਟ ਡਾਇਰੈਕਟਰ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ, ਮੁੱਖ ਵਣਪਾਲ (ਪਲੇਨਜ਼) ਨਿਧੀ ਸ਼੍ਰੀਵਾਸਤਵ, ਮੁੱਖ ਵਣਪਾਲ (ਜੰਗਲੀ ਜੀਵ) ਸਤਿੰਦਰ ਸਾਗਰ ਤੇ ਹੋਰ ਅਧਿਕਾਰੀ ਵੀ ਹਾਜ਼ਿਰ ਸਨ।

Advertisement
Advertisement
Advertisement
Advertisement
Scroll to Top