Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:03 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 17 ਅਗਸਤ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰਕ, 33 ਸੇਵਾਦਾਰ, 5 ਸਫ਼ਾਈ ਸੇਵਕ ਅਤੇ 1 ਦਫ਼ਤਰੀ ਚੌਕੀਦਾਰ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਸੁਹਿਰਦਤਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਲੋਕਾਂ ਦੇ ਜੀਵਨ ਪੱਧਰ ਨਾਲ ਸਿੱਧਾ ਸਬੰਧ ਹੈ ਕਿਉਂਕਿ ਵਿਭਾਗ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਵਰਗੀਆਂ ਜ਼ਰੂਰੀ ਬੁਨਿਆਦੀ ਸੇਵਾਵਾਂ ਮੁਹੱਈਆ ਕਰਵਾਈਆਂ  ਜਾਂਦੀਆਂ ਹਨ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸੁਹਿਰਦਤਾ ਅਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਲੋਕਾਂ ਤੱਕ ਸੁਖਾਲੇ ਢੰਗ ਨਾਲ ਅਤੇ ਨਿਰਧਾਰਤ ਸਮੇਂ ਅੰਦਰ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਵਿੱਚ ਪਾਰਦਰਸ਼ੀ ਅਤੇ ਮੈਰਿਟ ਆਧਾਰਤ ਭਰਤੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਯੋਗ ਪਰਿਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀਆਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022 ਤੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਿਸ ਨਾਲ ਸੂਬੇ ਵਿੱਚ ਰੋਜ਼ਗਾਰ ਦੇ ਮੌਕਿਆਂ ਨੂੰ ਵੱਡਾ ਹੁਲਾਰਾ ਮਿਲਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਸਾਲ 2022 ਤੋਂ ਹੁਣ ਤੱਕ ਵੱਖ-ਵੱਖ ਸ਼੍ਰੇਣੀਆਂ ਵਿੱਚ 572 ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਵਿੱਚ 44 ਸਬ- ਡਿਵੀਜ਼ਨਲ ਇੰਜੀਨੀਅਰ, 99 ਜੂਨੀਅਰ ਇੰਜੀਨੀਅਰ, 84 ਜੂਨੀਅਰ ਡਰਾਫਟਸਮੈਨ, 59 ਕਲਰਕ, 27 ਸਟੈਨੋਟਾਈਪਿਸਟ, 34 ਜੂਨੀਅਰ ਟੈਕਨੀਸ਼ੀਅਨ, 77 ਹੈਲਪਰ ਟੈਕਨੀਸ਼ੀਅਨ, 135 ਸੇਵਾਦਾਰ, 2 ਚੌਕੀਦਾਰ ਅਤੇ 11 ਸਫ਼ਾਈ ਸੇਵਕ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਨਵੇਂ ਮੁਲਾਜ਼ਮਾਂ ਦੀ ਭਰਤੀ ਨਾਲ ਨਾ ਕੇਵਲ ਵਿਭਾਗ ਦੀ ਸਮਰੱਥਾ ਵਿੱਚ ਵਾਧਾ ਹੋਵੇਗਾ, ਸਗੋਂ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਆਵੇਗੀ ਅਤੇ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ ਵਿੱਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਫੀਲਡ ਪੱਧਰ ’ਤੇ ਕਰਮਚਾਰੀਆਂ ਦੀ ਗਿਣਤੀ ਵਧਣ ਨਾਲ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਤਾਲਮੇਲ ਅਤੇ ਲੋਕਾਂ ਨੂੰ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਾਉਣ ਵਿੱਚ ਵੀ ਸੁਧਾਰ ਹੋਵੇਗਾ।

Advertisement
Advertisement
Advertisement
Advertisement
Scroll to Top