Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਅੰਮਿ੍ਰਤ ਸੰਚਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 08 September, 2023, 07:21 PM

ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਅੰਮਿ੍ਰਤ ਸੰਚਾਰ
ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਏ ਪੰਜ ਪਿਆਰਿਆਂ ਪਾਸੋਂ 135 ਪ੍ਰਾਣੀਆਂ ਲਈ ਖੰਟੇ ਬਾਟੇ ਦੀ ਪਾਹੁਲ
ਨੌਜਵਾਨ ਪੀੜ੍ਹੀ ਸਮਾਜਕ ਬੁਰਾਈਆਂ ਛੱਡਕੇ ਬਾਣੇ ਤੇ ਬਾਣੀ ਦੀ ਧਾਰਨੀ ਬਣੇ : ਜਥੇਦਾਰ ਸਤਵਿੰਦਰ ਸਿੰਘ ਟੌਹੜਾ
ਪਟਿਆਲਾ 8 ਸਤੰਬਰ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਸਿੱਖ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਅਤੇ 100 ਸਾਲਾ ਨਾਭਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਨਾਭਾ ਵਿਖੇ ‘ਅੰਮਿ੍ਰਤ ਸੰਚਾਰ’ ਕਰਵਾਇਆ ਗਿਆ। ਸਤਾਬਦੀ ਸਮਾਗਮ ਦੀ ਲੜੀ ਵਿਚ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਆਏ ਪੰਜ ਪਿਆਰੇ ਸਾਹਿਬਾਨ ਵੱਲੋਂ 135 ਦੇ ਕਰੀਬ ਪ੍ਰਾਣੀਆਂ ਨੂੰ ਅੰਮਿ੍ਰਤ ਦੀ ਦਾਤ ਦਿੱਤੀ ਗਈ। ਖੰਟੇ ਬਾਟੇ ਦੀ ਪ੍ਰਾਪਤ ਕਰਨ ਵਾਲਿਆਂ ਵਿਚ ਬਜ਼ੁਰਗ, ਮਹਿਲਾਵਾਂ, ਨੌਜਵਾਨ ਅਤੇ ਬੱਚੇ-ਬੱਚੀਆਂ ਆਦਿ ਸ਼ਾਮਲ ਸਨ। ਇਸ ਮੌਕੇ ਪੰਜ ਪਿਆਰਿਆਂ ਨੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਰਹਿਤ ਮਰਿਆਦਾ ਅਤੇ ਨਾਮ ਸਿਮਰਨ ਨਾਲ ਜੁੜਕੇ ਪ੍ਰਭੂ ਪ੍ਰਮਾਤਮਾ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਨੇ ਖਾਲਸਾ ਪੰਥ ਦੀ ਸਿਰਜਣਾ ਕਰਕੇ ਅਨਮੋਲ ਦਾਤ ਸਮੁੱਚੀ ਲੋਕਾਈ ਨੂੰ ਦਿੱਤੀ ਅਤੇ ਬਚਨ ਕੀਤੇ ਸਨ ‘ਰਹਿਤ ਪਿਆਰੀ ਮੁਝ ਕੋ, ਸਿੱਖ ਪਿਆਰਾ ਨਾ ਹੀ’ ਏਸ ਕਰਕੇ ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲੇ ਅੱਜ ਤੋਂ ਆਨੰਦਪੁਰ ਦੇ ਵਾਸੀ ਹੋ ਗਏ ਹਨ, ਜਿਨ੍ਹਾਂ ਨੂੰ ਆਪਣਾ ਆਪ ਗੁਰੂ ਪਾਤਸ਼ਾਹ ਨੂੰ ਸਮਰਪਿਤ ਕਰਦੇ ਹੋਏ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ।
ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸਮਾਜਕ ਬੁਰਾਈਆਂ ਵਿਚ ਨਸ਼ੇ ਦੀ ਪ੍ਰਵਿਰਤੀ ਕਾਰਨ ਸਾਡੇ ਨੌਜਵਾਨ ਬੱਚੇ ਬੱਚੀਆਂ ਏਸ ਰੁਝਾਨ ਦਾ ਸ਼ਿਕਾਰ ਹੋ ਰਹੀਆਂ ਹਨ ਅਤੇ ਜਟਿਲ ਸਮੱਸਿਆਵਾਂ ਵਿਚੋਂ ਨਸ਼ਾ ਇਕ ਅਜਿਹੀ ਲਾਹਨਤ ਹੈ, ਜਿਸ ਦਾ ਛੁਟਕਾਰਾ ਸ਼ਬਦ ਗੁਰੂ ਨਾਲ ਜੁੜਕੇ ਹੋ ਸਕਦਾ ਹੈ। ਉਨ੍ਹਾਂ ਮਾਰਗ ਦਰਸ਼ਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਸਮਾਜਕ ਬੁਰਾਈਆਂ ਛੱਡਕੇ ਬਾਣੇ ਤੇ ਬਾਣੀ ਦੀ ਧਾਰਨੀ ਬਣਕੇ ਆਪਣੇ ਜੀਵਨ ਨੂੰ ਸਫਲਾ ਕਰੇ। ਅੰਮਿ੍ਰਤ ਸੰਚਾਰ ਦੌਰਾਨ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਹਰਦੀਪ ਕੌਰ ਖੋਖ, ਮੱਖਣ ਸਿੰਘ ਲਾਲਕਾ, ਹੈਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਇੰਚਾਰਜ ਸ਼ਤਾਬਦੀ ਕਰਤਾਰ ਸਿੰਘ, ਭਾਈ ਸ਼ਮਸ਼ੇਰ ਸਿੰਘ ਜ਼ਫਰਵਾਲ, ਜਥੇਦਾਰ ਬਲਤੇਜ ਸਿੰਘ ਖੋਖ, ਭਾਈ ਗੁਰਮੁੱਖ ਸਿੰਘ ਭੋਜੋਮਾਜਰੀ,ਯੂਥ ਆਗੂ ਜੱਸਾ ਖੋਖ, ਮੈਨੇਜਰ ਗੁਰਲਾਲ ਸਿੰਘ, ਸੁਪਰਵਾਈਜ਼ਰ ਹਰਮਿੰਦਰ ਸਿੰਘ, ਗਿਆਨੀ ਰਾਜਿੰਦਰਪਾਲ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਬੇਅੰਤ ਸਿੰਘ, ਜਸਵੀਰ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ, ਸਮੁੱਚਾ ਸਟਾਫ ਤੇ ਸੰਗਤ ਆਦਿ ਸ਼ਾਮਲ ਸਨ।



Scroll to Top