Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:37 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਸਮੇਤ ਹਵਾਰਾ ਨੂੰ ਦਿੱਤੀ ਜਾਵੇ ਪੈਰੋਲ  : ਪ੍ਰੋ. ਬਡੂੰਗਰ

ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਸਮੇਤ ਹਵਾਰਾ ਨੂੰ ਦਿੱਤੀ ਜਾਵੇ ਪੈਰੋਲ  : ਪ੍ਰੋ. ਬਡੂੰਗਰ

ਪਟਿਆਲਾ 18 ਅਗਸਤ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਥ ਕਮੇਟੀ ਦੇ ਸਾਬਕਾ  ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਹਮਾਇਤ ਕੀਤੀ ਹੈ।
ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੇਲ੍ਹ ਵਿਚ ਕਿਸੇ ਵੀ ਨਜ਼ਰਬੰਦੀ ਲਈ ਪੈਰੋਲ ਉਸ ਦਾ ਸੰਵਿਧਾਨਿਕ ਹੈ, ਜੋ ਖੋਹਣਾ ਨਹੀਂ ਜਾਣਾ ਚਾਹੀਦਾ ਅਤੇ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਸਮੇਤ ਜੇਲ੍ਹਾਂ ਵਿਚ ਸਜ਼ਾਵਾਂ ਭੁਗਤ ਰਹੇ ਬੰਦੀ ਸਿੰਘਾਂ ਨੂੰ ਵੀ ਕਾਨੂੰਨ ਮੁਤਾਬਕ ਪੈਰੋਲ ਮਿਲਣੀ ਚਾਹੀਦੀ ਹੈ। ਉਨ੍ਰਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਦੀ ਕਾਫੀ ਲੰਮੇ ਸਮੇਂ ਸਿਹਤ ਨਾ ਸਾਜ਼ ਹੈ ਇਸ ਕਰਕੇ ਉਨ੍ਹਾਂ ਨੂੰ ਪੈਰੋਲ ਮਿਲਣ ਤੇ ਉਹ ਆਪਣੀ ਮਾਂ ਨੂੰ ਮਿਲ ਸਕਦੇ ਹਨ, ਜਦਕਿ ਇਕ ਮਾਂ ਦੀ ਸੰਵੇਦਨਾ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ।
ਪ੍ਰੋ. ਬਡੂੰਗਰ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ’ਤੇ ਚੰਡੀਗੜ੍ਹ ਦੀ ਪੁਲਿਸ ਵੱਲੋਂ ਜੋ ਕਹਿਰ ਢਾਹਿਆ ਗਿਆ, ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀਂ ਘੱਟ ਹੈ।  ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਸ਼ਾਂਤਮਈ ਰੋਸ ਮਾਰਚ ਕੱਢਿਆ ਜਾਣਾ ਸੀ, ਪਰ ਉਨ੍ਹਾਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਕਰਨੀ ਅਤੇ ਲਾਠੀਚਾਰਜ ਕਰਨਾ ਮੰਦਭਾਗਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰਾਂ ਆਪਣਾ ਅੜੀਅਲ ਵਤੀਰਾ ਛੱਡਣ ਅਤੇ ਜੇਲ੍ਹਾਂ ਵਿਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ ਪੈਰੋਲ ਦੇਣ।
Advertisement
Advertisement
Advertisement
Advertisement
Scroll to Top