ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਕਰਵਾਇਆ ਵਿਸ਼ੇਸ ਸਮਾਗਮ
ਖ਼ਾਲਸਾ ਕਾਲਜ ਪਟਿਆਲਾ ਵਿਖੇ ਅੰਤਰ-ਰਾਸ਼ਟਰੀ ਸਾਖਰਤਾ ਦਿਵਸ ਮੌਕੇ ਕਰਵਾਇਆ ਵਿਸ਼ੇਸ ਸਮਾਗਮ
ਖ਼ਾਲਸਾ ਕਾਲਜ ਪਟਿਆਲਾ ਦੇ ਸੋਸਲ ਸਾਇੰਸਜ਼ ਵਿਭਾਗ ਵੱਲੋਂ ਅੰਤਰ-ਰਾਸਟਰੀ ਸਾਖਰਤਾ ਦਿਵਸ ਮੌਕੇ ਵਿਸ਼ੇਸ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਜੇਕਰ ਅਸੀ ਇਤਿਹਾਸ ਤੇ ਝਾਤ ਮਾਰੀਏ ਤਾਂ ਪਤਾ ਚਲਦਾ ਹੈ ਕਿ ਜਿਸ ਸਮਾਜ ਜਾਂ ਦੇਸ਼ ਨੇ ਸਿੱਖਿਆ ਪ੍ਰਾਪਤ ਕੀਤੀ ਹੈ, ਉਸ ਸਮਾਜ ਦਾ ਵਿਕਾਸ ਬੜੀ ਤੇਜ਼ੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕੀਵੀਂ ਸਦੀ ‘ਚ ਪਹੁੰਚ ਕੇ ਵੀ ਅਸੀ ਸੌ ਫ਼ੀਸਦੀ ਸਾਖਰਤਾ ਦਰ ਤੋਂ ਦੂਰ ਹਾਂ, ਇਸ ਲਈ ਸਾਨੂੰ ਸਾਖਰਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ ਤੇ ਖਾਸ ਕਰਕੇ ਲੜਕੀਆਂ ਨੂੰ ਸਿੱਖਿਅਤ ਕਰਨ ਦੀ ਜ਼ਰੂਰਤ ਹੈ ਤਾਂ ਜੋਉਹ ਆਪਣੀ ਸਿੱਖਿਆ ਦੇ ਚਾਨਣ ਨਾਲ ਦੋ ਘਰਾਂ ਨੂੰ ਰੌਸ਼ਨ ਕਰ ਸਕਣ।
ਇਸ ਮੌਕੇ ਪੋਸਟ ਗ੍ਰੈਜੂਏਟ ਜੌਗਰਫੀ ਵਿਭਾਗ ਦੇ ਮੁਖੀ ਡਾ.ਗੋਰਖ ਸਿੰਘ ਤੇਜਾ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਦਿਆਂ ਮਨੁੱਖੀ ਜੀਵਨ ਵਿਚ ਸਿੱਖਿਆ ਦੇ ਮਹੱਤਵਪੂਰਨ ਰੋਲ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰੋ.ਜਤਿੰਦਰ ਸਿੰਘ ਭੁਟਾਲ, ਮੁਖੀ ਸਮਾਜ ਵਿਗਿਆਨ ਵਿਭਾਗ ਨੇ ਗੁਰਬਾਣੀ ਦੇ ਹਵਾਲੇ ਨਾਲ ਸਿੱਖਿਆ ਦੇ ਮਹੱਤਵ ਬਾਰੇ ਕਿਹਾ ਕਿ ਜਿਸ ਦਿਨ ਹਰ ਬੱਚਾ ਸਿੱਖਿਆ ਪ੍ਰਾਪਤ ਕਰਕੇ ਜੀਵਨ ਜਾਂਚ ਸਿੱਖ ਲਵੇਗਾ ਉਸ ਦਿਨ ਇਸ ਦਿਨ ਨੂੰ ਮਨਾਉਣ ਦੇ ਅਸਲੀ ਅਰਥ ਪੂਰੇ ਹੋ ਜਾਣਗੇ। ਇਸ ਸਾਮਗਮ ਦੌਰਾਨ ਡਾ.ਜਗਤਾਰ ਸਿੰਘ, ਮੁਖੀ ਸ਼ੋਸਲ ਸਾਇੰਸਜ ਅਤੇ ਰਾਜਨੀਤੀ ਵਿਗਿਆਨ ਵਿਭਾਗ, ਪ੍ਰੋ.ਅਮਨਦੀਪ ਸਿੰਘ, ਪ੍ਰੋ.ਦਲਜੀਤ ਕੌਰ, ਪ੍ਰੋ.ਅਮਨਦੀਪ ਕੌਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ