Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 8:40 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 10 ਸਤੰਬਰ 2026 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੂਰਮਹਿਲ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ 24.08.2026 ਨੂੰ ਸੇਵਾ ਕੇਂਦਰ, ਨੂਰਮਹਿਲ ਵਿਖੇ ਮੈਰਿਜ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ। ਬਾਅਦ ਵਿੱਚ ਉਹ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ ਨੂੰ ਮਿਲਿਆ ਅਤੇ ਮੈਰਿਜ ਸਰਟੀਫਿਕੇਟ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ। ਮੁਲਜ਼ਮ ਮਹੇਸ਼ ਕੁਮਾਰ ਨੇ ਇਸ ਕੰਮ ਲਈ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਟੀਫਿਕੇਟ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ।

ਰਿਸ਼ਵਤ ਨਾ ਦੇਣ ਦੇ ਇੱਛੁਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਮਹੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top