ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ ਅੰਡਾ ਮੀਟ ਨਾ ਵੇਚਣ ਦੀ ਅਪੀਲ
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੈਨ ਮਹਾਂਪਰਵ ਮੌਕੇ ਅੰਡਾ ਮੀਟ ਨਾ ਵੇਚਣ ਦੀ ਅਪੀਲ
ਪਟਿਆਲਾ, 10 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਜੈਨ ਮਹਾਂਪਰਵ ਸਾਮਬਤਸਰੀ ਮੌਕੇ 19 ਸਤੰਬਰ 2023 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਜਿਸ ਜਗ੍ਹਾ ‘ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇਕੱਠ ਕੀਤਾ ਜਾਂਦੇ ਉਥੇ ਮੀਟ ਤੇ ਆਂਡੇ ਦੀਆਂ ਦੁਕਾਨਾਂ ‘ਤੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੈਨ ਮਹਾਂਪਰਵ ਮੌਕੇ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਪੀਲ ਕੀਤੀ ਹੈ ਕਿ 19 ਸਤੰਬਰ ਨੂੰ ਜੈਨ ਮਹਾਂਪਰਵ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਜਿਸ ਜਗ੍ਹਾ ‘ਤੇ ਵੀ ਜੈਨ ਸਮਾਜ ਵੱਲੋਂ ਕੋਈ ਸ਼ੋਭਾ ਯਾਤਰਾ/ਧਾਰਮਿਕ ਸੰਮੇਲਨ/ਧਾਰਮਿਕ ਇਕੱਠ ਕੀਤਾ ਜਾਂਦੇ ਉਥੇ ਮੀਟ, ਆਂਡੇ ਦੀਆਂ ਦੁਕਾਨਾਂ ‘ਤੇ ਅੰਡਾ ਮੀਟ ਨਾ ਵੇਚਿਆ ਜਾਵੇ।