Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 13 Sep 2026 | 10:05 am

+91 90915 01313 , +91 90916 01313

punjabbanni@gmail.com
punjabbani@yahoo.com

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ

ਸਕਾਲਰਸ਼ਿਪ ਦੀਆਂ ਸਾਰੀਆਂ ਰਹਿੰਦੀਆਂ ਅਰਜ਼ੀਆਂ ਨੂੰ ਵੇਲੇ ਸਿਰ ਨਿਪਟਾਉਣ ਲਈ ਤਸਦੀਕ (ਵੇਰੀਫਿਕੇਸ਼ਨ) ਦਾ ਨਵਾਂ ਸ਼ਡਿਊਲ ਜਾਰੀ

ਚੰਡੀਗੜ੍ਹ, 12 ਸਤੰਬਰ : ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 17 ਸਤੰਬਰ, 2026 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਹ ਵੱਖ-ਵੱਖ ਪੱਧਰਾਂ ‘ਤੇ ਪੈਂਡਿੰਗ ਪਏ ਨਵੇਂ ਅਤੇ ਰਿਨਿਊਅਲ (ਨਵੀਨੀਕਰਨ) ਦੇ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਮੁਕੰਮਲ ਕਰਨ ਦਾ ਇੱਕ ਆਖਰੀ ਮੌਕਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਕਿ ਪੈਸੇ ਦੀ ਘਾਟ ਜਾਂ ਸਰਕਾਰੀ ਕਾਰਵਾਈ ‘ਚ ਦੇਰੀ ਕਰਕੇ ਕੋਈ ਵੀ ਲੋੜਵੰਦ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੀ ਐੱਸ.ਸੀ. ਵਿਦਿਆਰਥੀਆਂ ਨੂੰ ਪੜ੍ਹਾਈ ਜ਼ਰੀਏ ਅੱਗੇ ਵਧਾਉਣ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਬਰਾਬਰ ਮੌਕਾ ਮਿਲੇ।

ਕੈਬਨਿਟ ਮੰਤਰੀ ਨੇ ਵਿਦਿਆਰਥੀਆਂ, ਵਿਦਿਅਕ ਅਦਾਰਿਆਂ, ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਮਾਂ-ਸੀਮਾ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਦਿੱਤੇ ਸਮੇਂ ਦੇ ਅੰਦਰ-ਅੰਦਰ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ, ਤਾਂ ਜੋ ਕੋਈ ਵੀ ਹੱਕਦਾਰ ਵਿਦਿਆਰਥੀ ਵਜ਼ੀਫੇ ਤੋਂ ਵਾਂਝਾ ਨਾ ਰਹਿ ਜਾਵੇ।

ਨਵੇਂ ਸ਼ਡਿਊਲ ਦੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਦਾਰੇ ਸਾਰੀਆਂ ਗਲਤੀਆਂ ਸੁਧਾਰ ਕੇ ਪੂਰੇ ਕੇਸ 14 ਸਤੰਬਰ, 2026 ਤੱਕ ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ ਭੇਜਣ। ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ 16 ਸਤੰਬਰ, 2026 ਤੱਕ ਸਬੰਧਤ ਵਿਭਾਗਾਂ ਨੂੰ ਆਨਲਾਈਨ ਪ੍ਰਪੋਜ਼ਲ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਕਿ ਸਬੰਧਤ ਵਿਭਾਗ 17 ਸਤੰਬਰ, 2026 ਤੱਕ ਇਹ ਵੈਰੀਫਾਈਡ ਪ੍ਰਪੋਜ਼ਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜਣਗੇ।

ਇਸ ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਦੌਰਾਨ  ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ 2,45,154 ਕੇਸਾਂ ਦੀ ਵੈਰੀਫਿਕੇਸ਼ਨ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਸੂਬਾ ਸਰਕਾਰ ਨੇ 2,41,970 ਵਿਦਿਆਰਥੀਆਂ ਨੂੰ ਆਪਣੇ 40 ਫੀਸਦੀ ਹਿੱਸੇ ਦੀ ਰਾਸ਼ੀ ਜਾਰੀ ਵੀ ਕਰ ਦਿੱਤੀ ਹੈ।

ਸਰਕਾਰ ਦੀ ਵਿਦਿਆਰਥੀ-ਪੱਖੀ ਸੋਚ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਐੱਸ.ਸੀ. ਵਿਦਿਆਰਥੀਆਂ ਦੇ ਸਿੱਖਿਅਕ, ਸਮਾਜਿਕ ਅਤੇ ਆਰਥਿਕ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਉਹ ਵੈਰੀਫਿਕੇਸ਼ਨ ਦਾ ਕੰਮ ਨਵੇਂ ਸ਼ਡਿਊਲ ਅਨੁਸਾਰ ਸਮੇਂ ਸਿਰ ਨਿਪਟਾਉਣ, ਤਾਂ ਜੋ ਹਰ ਲੋੜਵੰਦ ਵਿਦਿਆਰਥੀ ਨੂੰ ਵਜ਼ੀਫਾ ਮਿਲੇ ਅਤੇ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇੱਕ ਪ੍ਰਗਤੀਸ਼ੀਲ, ਪੜ੍ਹੇ-ਲਿਖੇ ਅਤੇ ‘ਰੰਗਲੇ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾ ਸਕੇ।

Advertisement
Advertisement
Advertisement
Advertisement
Scroll to Top