Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 9:41 am

+91 90915 01313 , +91 90916 01313

punjabbanni@gmail.com
punjabbani@yahoo.com

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

ਚੰਡੀਗੜ੍ਹ; 5 ਸਤੰਬਰ : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ 25,339 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਇਹ ਅੰਕੜੇ 1 ਮਾਰਚ 2025, ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਤੋਂ 3 ਸਤੰਬਰ 2026 ਤੱਕ ਦੀ ਮਿਆਦ ਨਾਲ ਸਬੰਧਤ ਹਨ।

ਇਹ ਗੁਪਤ ਸੂਚਨਾਵਾਂ ‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ। ਇਨ੍ਹਾਂ ਸੂਚਨਾਵਾਂ ਰਾਹੀਂ ਇਨਫੋਰਸਮੈਂਟ ਏਜੰਸੀਆਂ ਨੂੰ ਸ਼ੱਕੀ ਨਸ਼ਾ ਤਸਕਰੀ ਅਤੇ ਇਨ੍ਹਾਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਹੋਈ।

ਇਹ ਤੱਥ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਹੈ ਕਿ ਪੰਜਾਬ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ ਕੁੱਲ 59,293 ਐਫਆਈਆਰਜ਼ ਵਿੱਚੋਂ 25000 ਤੋਂ ਵੱਧ ਗ੍ਰਿਫ਼ਤਾਰੀਆਂ ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਅੰਕੜਿਆਂ ਅਨੁਸਾਰ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਸਮੇਤ 696 ‘ਵੱਡੀਆਂ ਮੱਛੀਆਂ’ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਇਹ ਕਾਰਵਾਈ ਸਿਰਫ਼ ਛੋਟੇ ਪੱਧਰ ਦੇ ਨਸ਼ਾ ਵੇਚਣ ਵਾਲਿਆਂ ਤੱਕ ਸੀਮਿਤ ਨਾ ਰਹਿ ਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਖ਼ਿਲਾਫ਼ ਵੀ ਕੀਤੀ ਜਾ ਰਹੀ  ਹੈ।

ਬਰਾਮਦਗੀ ਦੇ ਅੰਕੜੇ ਵੀ ਮੁਹਿੰਮ ਦੇ ਵਿਆਪਕ ਪੱਧਰ ਨੂੰ ਦਰਸਾਉਂਦੇ ਹਨ। ਇਨਫੋਰਸਮੈਂਟ ਏਜੰਸੀਆਂ ਨੇ 3757 ਕਿਲੋਗ੍ਰਾਮ ਹੈਰੋਇਨ, 964 ਕਿਲੋਗ੍ਰਾਮ ਅਫ਼ੀਮ, 45 ਟਨ   ਚੂਰਾ ਪੋਸਤ, 1,288 ਕਿਲੋਗ੍ਰਾਮ ਗਾਂਜਾ ਅਤੇ 71 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ ਆਮ ਤੌਰ ’ਤੇ ‘ਆਈਸ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ, ਐਨਡੀਪੀਐਸ ਐਕਟ ਤਹਿਤ 62 ਲੱਖ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ।

ਇਸ ਇਨਫੋਰਸਮੈਂਟ ਮੁਹਿੰਮ ਦੌਰਾਨ 22 ਕਰੋੜ ਰੁਪਏ ਦੀ ਡਰੱਗ ਮਨੀ ਜਾਂ ਉਹ ਰਕਮ ਵੀ ਜ਼ਬਤ ਕੀਤੀ ਗਈ ਹੈ, ਜੋ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੋਂ ਕਮਾਈ ਗਈ ਸੀ ਜਾਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਖ਼ਰੀਦ, ਵਿਕਰੀ, ਵੰਡ ਜਾਂ ਤਸਕਰੀ ਲਈ ਰੱਖੀ ਗਈ ਸੀ। ਇਸ ਤੋਂ ਇਲਾਵਾ, ਨਸ਼ੀਲੇ ਪਦਾਰਥਾਂ ਦੀ ਵਪਾਰਕ ਮਾਤਰਾ ਨਾਲ ਸਬੰਧਤ 2,675 ਮਾਮਲੇ ਦਰਜ ਕੀਤੇ ਗਏ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਗੁਪਤ ਸੂਚਨਾਵਾਂ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੂੰ ਹੋਰ ਮਜ਼ਬੂਤੀ ਦਿੱਤੀ ਹੈ ਅਤੇ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਨਾਗਰਿਕਾਂ ਵੱਲੋਂ ਗੁਪਤ ਸੂਚਨਾਵਾਂ ਦੇਣ ਅਤੇ ਇਨ੍ਹਾਂ ਦੇ ਨਤੀਜੇ ਵਜੋਂ ਹੋਣ ਵਾਲੀਆਂ ਗ੍ਰਿਫ਼ਤਾਰੀਆਂ ਵਿੱਚ ਹੋਰ ਵੱਧ ਸਫ਼ਲਤਾ ਮਿਲੇਗੀ।”

ਏ.ਡੀ.ਜੀ.ਪੀ. ਏ.ਐਨ.ਟੀ.ਐਫ. ਪੰਜਾਬ ਨੀਲਾਭ ਕਿਸ਼ੋਰ ਨੇ ਕਿਹਾ, “ਇਹ ਅੰਕੜੇ ਦਰਸਾਉਂਦੇ ਹਨ ਕਿ ਨਸ਼ਾ ਵਿਰੋਧੀ ਮੁਹਿੰਮ ਵਿੱਚ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਾਗਰਿਕਾਂ ਤੋਂ ਪ੍ਰਾਪਤ ਖੁਫ਼ੀਆ ਜਾਣਕਾਰੀ ਦੀ ਵਰਤੋਂ ਵੀ ਲਗਾਤਾਰ ਵਧ ਰਹੀ ਹੈ। ਹੈਲਪਲਾਈਨ ਰਾਹੀਂ ਪ੍ਰਾਪਤ ਹੋਈਆਂ 51,979 ਗੁਪਤ ਸੂਚਨਾਵਾਂ ਇਸ ਗੱਲ ਦਾ ਸੰਕੇਤ ਹਨ ਕਿ ਆਮ ਨਾਗਰਿਕ ਸਰਗਰਮੀ ਨਾਲ ਪੁਲਿਸ ਤੱਕ ਮਹੱਤਵਪੂਰਨ ਜਾਣਕਾਰੀ ਪਹੁੰਚਾ ਰਹੇ ਹਨ।’’

Advertisement
Advertisement
Advertisement
Advertisement
Scroll to Top