Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 12 Sep 2026 | 9:43 am

+91 90915 01313 , +91 90916 01313

punjabbanni@gmail.com
punjabbani@yahoo.com

'ਮਿਸ਼ਨ ਕਲੀਨ ਪੰਜਾਬ' ਤਹਿਤ ਲੀਲਾ ਭਵਨ ਚੌਂਕ ਤੋਂ 20 ਨੰਬਰ ਫਾਟਕ ਤੱਕ ਚੱਲੀ ਵਿਸ਼ੇਸ਼ ਸਫ਼ਾਈ ਮੁਹਿੰਮ

'ਮਿਸ਼ਨ ਕਲੀਨ ਪੰਜਾਬ' ਤਹਿਤ ਲੀਲਾ ਭਵਨ ਚੌਂਕ ਤੋਂ 20 ਨੰਬਰ ਫਾਟਕ ਤੱਕ ਚੱਲੀ ਵਿਸ਼ੇਸ਼ ਸਫ਼ਾਈ ਮੁਹਿੰਮ

ਪਟਿਆਲਾ, 5 ਸਤੰਬਰ – ਪੰਜਾਬ ਸਰਕਾਰ ਵੱਲੋਂ ਆਰੰਭੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਨੂੰ ਕੂੜਾ-ਮੁਕਤ ਅਤੇ ਖ਼ੂਬਸੂਰਤ ਬਣਾਉਣ ਦੀ ਮੁਹਿੰਮ ਪੂਰੀ ਸਰਗਰਮੀ ਨਾਲ ਜਾਰੀ ਹੈ। ਇਸੇ ਲੜੀ ਅਧੀਨ ਅੱਜ ਸ਼ਹਿਰ ਦੇ ਮੁੱਖ ਵਪਾਰਕ ਤੇ ਆਵਾਜਾਈ ਵਾਲੇ ਖੇਤਰ ਲੀਲਾ ਭਵਨ ਚੌਂਕ ਤੋਂ ਲੈ ਕੇ 20 ਨੰਬਰ ਫਾਟਕ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।
ਇਸ ਮੁਹਿੰਮ ਦੀ ਅਗਵਾਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕੀਤੀ। ਇਸ ਮੌਕੇ ਸਮਾਜ ਸੇਵੀ ਸੰਸਥਾ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਸਮੂਹ ਆਗੂਆਂ ਤੇ ਮੈਂਬਰਾਂ, ਨਗਰ ਨਿਗਮ ਦੀ ਸੈਨੀਟੇਸ਼ਨ ਟੀਮ ਅਤੇ ਇਲਾਕੇ ਦੇ ਵਸਨੀਕਾਂ ਤੇ ਦੁਕਾਨਦਾਰਾਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਟੀਮਾਂ ਵੱਲੋਂ ਮੁੱਖ ਮਾਰਗ ਦੇ ਦੋਵੇਂ ਪਾਸੇ, ਡਿਵਾਈਡਰਾਂ ਅਤੇ ਖਾਲੀ ਥਾਵਾਂ ਤੋਂ ਕੂੜਾ-ਕਰਕਟ ਅਤੇ ਮਲਬਾ ਚੁੱਕ ਕੇ ਪੂਰੇ ਰੂਟ ਨੂੰ ਚੰਗੀ ਤਰ੍ਹਾਂ ਸਾਫ਼ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨੂੰ ਸਾਫ਼, ਹਰਾ-ਭਰਾ ਅਤੇ ਪ੍ਰਦੂਸ਼ਣ-ਮੁਕਤ ਰੱਖਣਾ ਸਿਰਫ਼ ਨਿਗਮ ਪ੍ਰਸ਼ਾਸਨ ਦਾ ਨਹੀਂ, ਸਗੋਂ ਹਰ ਸ਼ਹਿਰ ਵਾਸੀ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਲੀਲਾ ਭਵਨ ਅਤੇ 20 ਨੰਬਰ ਫਾਟਕ ਵਰਗੇ ਵਿਅਸਤ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਜਨਤਕ ਸਹਿਯੋਗ ਬੇਹੱਦ ਜ਼ਰੂਰੀ ਹੈ। ਜਦੋਂ ਸਮਾਜ ਸੇਵੀ ਸੰਸਥਾਵਾਂ ਅਤੇ ਨਾਗਰਿਕ ਖ਼ੁਦ ਸੜਕਾਂ ‘ਤੇ ਉੱਤਰ ਕੇ ਹੱਥ ਵਟਾਉਂਦੇ ਹਨ, ਤਾਂ ਇਹ ਮੁਹਿੰਮ ਇੱਕ ਲੋਕ-ਲਹਿਰ ਦਾ ਰੂਪ ਧਾਰਨ ਕਰ ਲੈਂਦੀ ਹੈ।
ਮੇਅਰ ਨੇ ਸ਼ਹਿਰ ਵਾਸੀਆਂ ਅਤੇ ਵਪਾਰੀ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸੜਕਾਂ, ਫੁੱਟਪਾਥਾਂ ਜਾਂ ਖੁੱਲ੍ਹੀਆਂ ਥਾਵਾਂ ‘ਤੇ ਕੂੜਾ ਸੁੱਟਣ ਦੀ ਬਜਾਏ ਨਗਰ ਨਿਗਮ ਦੀਆਂ ਡੋਰ-ਟੂ-ਡੋਰ ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਵਿੱਚ ਹੀ ਕੂੜਾ ਪਾਉਣ ਅਤੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦੇਣ। ਉਨ੍ਹਾਂ ਇਸ ਮੁਹਿੰਮ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਵਾਲੀ ਸਮੁੱਚੀ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਟੀਮ ਅਤੇ ਇਲਾਕਾ ਵਾਸੀਆਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
Advertisement
Advertisement
Advertisement
Advertisement
Scroll to Top